ਸ਼੍ਰੋਮਣੀ ਅਕਾਲੀ ਦਲ ‘ਚ ਮੱਚੀ ਹਲਚਲ! ਇਸ ਆਗੂ ਦੇ ਖਿਲਾਫ਼ ਹੋਇਆ ਸਖਤ ਐਕਸ਼ਨ, ਹਲਕਾ ਇੰਚਾਰਜ ਦੇ ਅਹੁਦੇ ਤੋਂ ਛੁੱਟੀ, ਜਾਣੋ ਵਜ੍ਹਾ…

ਸ਼੍ਰੋਮਣੀ ਅਕਾਲੀ ਦਲ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਪਾਰਟੀ ਹਾਈਕਮਾਂਡ ਵੱਲੋਂ ਸਖਤ ਫੈਸਲਾ ਲੈਂਦੇ ਹੋਏ ਵਿਧਾਨ ਸਭਾ ਹਲਕਾ ਭੋਆ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

By:  Lajwinder Kaur July 24th 2026 12:28 PM -- Updated: July 24th 2026 12:44 PM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਪਾਰਟੀ ਹਾਈਕਮਾਂਡ ਨੇ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਭੋਆ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

ਕੰਮਕਾਜ ਦੀ ਸਮੀਖਿਆ ਤੋਂ ਬਾਅਦ ਲਿਆ ਗਿਆ ਫ਼ੈਸਲਾ

ਪ੍ਰਾਪਤ ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਭੋਆ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਦੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਕਾਜ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਸੀ। ਇਸ ਦੌਰਾਨ ਸਥਾਨਕ ਲੀਡਰਸ਼ਿਪ ਨਾਲ ਵੀ ਵਿਸ਼ੇਸ਼ ਤੌਰ 'ਤੇ ਸਲਾਹ-ਮਸ਼ਵਰਾ ਕੀਤਾ ਗਿਆ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਇਹ ਸਪੱਸ਼ਟ ਹੋਇਆ ਕਿ ਰਵੀ ਮੋਹਨ ਪਾਰਟੀ ਦੀਆਂ ਉਮੀਦਾਂ ਅਤੇ ਇੱਛਾਵਾਂ ਮੁਤਾਬਕ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੂਰਨ ਤੌਰ 'ਤੇ ਅਸਫਲ ਰਹੇ ਹਨ।

ਇਸੇ ਅਸਫਲਤਾ ਅਤੇ ਕਾਰਗੁਜ਼ਾਰੀ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਭੋਆ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਤੋਂ ਮੁਕਤ ਕਰਨ ਦਾ ਸਖ਼ਤ ਫ਼ੈਸਲਾ ਲਿਆ ਹੈ।

ਜਲਦੀ ਕੀਤਾ ਜਾਵੇਗਾ ਨਵੇਂ ਹਲਕਾ ਇੰਚਾਰਜ ਦਾ ਐਲਾਨ

ਹਲਕਾ ਭੋਆ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵਾਂ ਹੁਲਾਰਾ ਦੇਣ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਜਲਦ ਹੀ ਨਵੇਂ ਚਿਹਰੇ ਦੀ ਨਿਯੁਕਤੀ ਕੀਤੀ ਜਾਵੇਗੀ। ਪਾਰਟੀ ਸੂਤਰਾਂ ਅਨੁਸਾਰ, ਨਵੇਂ ਹਲਕਾ ਇੰਚਾਰਜ ਦਾ ਐਲਾਨ ਸਥਾਨਕ ਲੀਡਰਸ਼ਿਪ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕੀਤਾ ਜਾਵੇਗਾ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹਲਕੇ ਵਿੱਚ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

Related Post

ਪੰਜਾਬ-ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ਏ.ਕੇ. ਮਿਸ਼ਰਾ, CM ਸੈਣੀ ਅਤੇ ਰਾਜਪਾਲ ਕਟਾਰੀਆ ਰਹੇ ਮੌਜੂਦ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, 3 ਦਿਨ ਬਾਰਿਸ਼ ਦਾ ਅਲਰਟ
ਪੰਜਾਬ ’ਚ ਬਿਜਲੀ ਸੰਕਟ ਗਹਿਰਾਇਆ: ਕੋਲੇ ਦੀ ਘਾਟ ਕਾਰਨ ਘਰੇਲੂ ਤੇ ਇੰਡਸਟਰੀ ’ਚ ਕੱਟ, 1500 MW ਉਤਪਾਦਨ ਘਟਿਆ...
ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ: 15 ਸਤੰਬਰ ਨੂੰ ਸੂਬੇ ਭਰ ‘ਚ ਰਹਿਣਗੇ ਪੂਰੀ ਤਰ੍ਹਾਂ ਬੰਦ, ਜਾਣੋ ਵਜ੍ਹਾ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ 'ਤੇ ਕੇਂਦਰ 'ਤੇ ਵਰ੍ਹੇ ਹਰਪਾਲ ਚੀਮਾ, ਬੋਲੇ- ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬੀਆਂ ਨੂੰ ਕੀਤਾ ਨਜ਼ਰਅੰਦਾਜ਼
ਕਾਂਗਰਸ 'ਚ ਵੱਡਾ ਫੇਰਬਦਲ: ਭੂਪੇਸ਼ ਬਘੇਲ ਦੀ ਪੰਜਾਬ ਇੰਚਾਰਜ ਤੋਂ ਛੁੱਟੀ, ਸਚਿਨ ਪਾਇਲਟ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.