20 ਲੱਖ ਦੀ ਰਿਸ਼ਵਤਖੋਰੀ ਮਾਮਲੇ ‘ਚ ਵੱਡਾ ਮੋੜ: ਹਾਈਕੋਰਟ ਤੋਂ ਭਗੌੜੇ ਡੀ.ਜੀ.ਪੀ. ਰੀਡਰ ਓ.ਪੀ. ਰਾਣਾ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

By:  Lajwinder Kaur May 29th 2026 02:44 PM -- Updated: May 29th 2026 02:54 PM

ਪੰਜਾਬ ਵਿਜੀਲੈਂਸ ਦੇ ਡੀ.ਜੀ.ਪੀ. ਦੇ ਰੀਡਰ ਓ.ਪੀ. ਰਾਣਾ ਲਈ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 20 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਓ.ਪੀ. ਰਾਣਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੀ ਉਸ ਦੀ ਪਟੀਸ਼ਨ ਖਾਰਜ ਕਰ ਚੁੱਕੀ ਹੈ।

ਮਾਮਲਾ ਕੀ ਹੈ?

ਇੱਕ ਸਟੇਟ ਟੈਕਸ ਅਧਿਕਾਰੀ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ 20 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਇਹ ਰਿਸ਼ਵਤ 13 ਲੱਖ ਰੁਪਏ ਨਕਦ ਅਤੇ ਇੱਕ ਮਹਿੰਗੇ ਮੋਬਾਈਲ (Samsung Z Fold-7) ਦੇ ਰੂਪ ਵਿੱਚ ਤੈਅ ਹੋਈ ਸੀ। ਸੀ.ਬੀ.ਆਈ. ਨੇ ਜਾਲ ਵਿਛਾ ਕੇ ਅੰਕਿਤ ਵਧਵਾ ਨੂੰ ਇਹ ਰਕਮ ਲੈਂਦਿਆਂ ਰੰਗੇ ਹੱਥੀਂ ਫੜਿਆ ਸੀ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਰਿਸ਼ਵਤਖੋਰੀ ਦੇ ਪਿੱਛੇ ਓ.ਪੀ. ਰਾਣਾ ਦਾ ਮੁੱਖ ਹੱਥ ਸੀ। ਸੀ.ਬੀ.ਆਈ. ਦੀ ਛਾਪੇਮਾਰੀ ਦੌਰਾਨ 9 ਲੱਖ ਰੁਪਏ ਦੀ ਹੋਰ ਨਕਦੀ ਵੀ ਬਰਾਮਦ ਹੋਈ ਸੀ। ਹਾਈਕੋਰਟ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਓ.ਪੀ. ਰਾਣਾ ਦੀ ਗ੍ਰਿਫ਼ਤਾਰੀ ਤੈਅ ਮੰਨੀ ਜਾ ਰਹੀ ਹੈ ਅਤੇ ਸੀ.ਬੀ.ਆਈ. ਉਸ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ।


Related Post

ਪੰਜਾਬ ਸਰਕਾਰ ਵੱਲੋਂ ਸਮਾਣਾ ਵਾਸੀਆਂ ਨੂੰ ਵੱਡਾ ਤੋਹਫਾ! ਇਸ ਕੰਮ ਲਈ ਖਰਚੇ ਜਾਣਗੇ ਕਰੋੜਾਂ ਰੁਪਏ, ਕਿਸਾਨਾਂ ਸਣੇ ਆਮ ਲੋਕਾਂ ਨੂੰ ਮਿਲੇਗਾ ਲਾਭ
ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਨਵਾਂ ਮੋੜ; ਇੰਸਟਾਗ੍ਰਾਮ ਅਕਾਊਂਟ ਤੋਂ ਲੈ ਕੇ ਆਖਰੀ ਕਾਲਾਂ ਤੱਕ ਪੁਲਿਸ ਕਰ ਰਹੀ ਜਾਂਚ, FIR ਦਰਜ
ਸਿਆਸੀ ਹਲਚਲ ਤੇਜ਼! ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ, ਬੋਲੇ- ‘ਗਠਜੋੜ ਹਾਲਾਤਾਂ…’
ਪੰਜਾਬ 'ਚ ਮਾਨਸੂਨ ਹੋਇਆ ਸੁਸਤ; 5 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਗਰਮੀ ਤੇ ਹੁੰਮਸ ਵਧੀ
ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਨੂੰ ਵੀ ਨਹੀਂ ਬਖਸ਼ਿਆ! ਮਿਡ-ਡੇ ਮੀਲ ਦੇ ਰਾਸ਼ਨ ‘ਤੇ ਕੀਤਾ ਹੱਥ ਸਾਫ, ਕਣਕ-ਚੌਲਾਂ ਦੀਆਂ ਬੋਰੀਆਂ ਕੀਤੀਆਂ ਚੋਰੀਆਂ
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, ਆਮ ਆਦਮੀ ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.