ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਮਨਪ੍ਰੀਤ ਸਿੰਘ ਇਆਲੀ ਨੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਕਿਸੇ ਹੋਰ ਪਾਰਟੀ 'ਚ ਜਾਣ...

By:  Lajwinder Kaur May 20th 2026 10:33 AM -- Updated: May 20th 2026 10:48 AM

ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ ਵਾਲੀ ਖਬਰ ਸਾਹਮਣੇ ਆਈ ਹੈ। ਜੀ ਹਾਂ ਮਨਪ੍ਰੀਤ ਸਿੰਘ ਇਆਲੀ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਵੀਡੀਓ ਸੁਨੇਹਾ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੇ  ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।

ਉਨ੍ਹਾਂ ਨੇ ਲਿਖਿਆ ਹੈ- '2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।'' 

ਉਨ੍ਹਾਂ ਸਾਫ਼ ਕੀਤਾ ਕਿ ਉਹ ਭਵਿੱਖ ਵਿੱਚ ਕਦੇ ਵੀ ਭਾਜਪਾ (BJP), ਬਾਦਲ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਵਰਗੀਆਂ ਸਿਆਸੀ ਪਾਰਟੀਆਂ ਦਾ ਹਿੱਸਾ ਨਹੀਂ ਬਣਨਗੇ। ਇਸ ਦੀ ਬਜਾਏ, ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਦੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣਗੇ।

Related Post

ਪੰਜਾਬ ‘ਚ ਕਿਸਾਨਾਂ ਦੇ ਧਰਨੇ ਸਮਾਪਤ: 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਰਕਾਰ ਨਾਲ ਹੋਵੇਗੀ ਅਹਿਮ ਮੀਟਿੰਗ
CM ਭਗਵੰਤ ਮਾਨ ਨੇ ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਨਿੱਘਾ ਸਵਾਗਤ, ਪੰਜਾਬ ਅਤੇ ਦੇਸ਼ ਦੇ ਮੁੱਦਿਆਂ 'ਤੇ ਹੋਈ ਚਰਚਾ ...
DA ਮਾਮਲੇ 'ਚ ਵੱਡਾ ਅਪਡੇਟ! ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਚੀਫ਼ ਸਕੱਤਰ ਨੂੰ ਕਾਰਨ ਦੱਸੋ ਨੋਟਿਸ; ਗਲਤ ਤੱਥ ਪੇਸ਼ ਕਰਨ 'ਤੇ ਪੰਜਾਬ ਸਰਕਾਰ ਨੂੰ ਫ਼ਟਕਾਰ...
ਕਿਸਾਨਾਂ ਦਾ DC ਦਫ਼ਤਰਾਂ ਅੱਗੇ ਧਰਨਾ ਜਾਰੀ: ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਮੁਲਾਜ਼ਮਾਂ ਦੀ ਨੋ-ਐਂਟਰੀ!
ਪੰਜਾਬ-ਚੰਡੀਗੜ੍ਹ ‘ਚ 4 ਦਿਨ ਮੀਂਹ ਦਾ ਅਲਰਟ: ਤਾਪਮਾਨ ਡਿੱਗਣ ਦੇ ਆਸਾਰ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼

© Copyright Galactic Television & Communications Pvt. Ltd. 2026. All rights reserved.