ਪੰਜਾਬ ਕਾਂਗਰਸ 'ਚ ਮੀਟਿੰਗਾਂ ਦਾ ਦੌਰ ਖਤਮ, ਕੀ ਅੰਦਰੂਨੀ ਕਲੇਸ਼ ਪਿਆ ਠੰਡਾ? ਬਘੇਲ ਚੰਨੀ ਗੁੱਟ ਨੂੰ ਮਿਲਣ ਤੋਂ ਬਾਅਦ ਬੋਲੇ- ‘ਸਭ ਦੀ ਗੱਲ ਹਾਈਕਮਾਂਡ ਤੱਕ ਪਹੁੰਚਾਵਾਂਗੇ’

ਪੰਜਾਬ ਕਾਂਗਰਸ ਵਿੱਚ ਬਾਗੀ ਨੇਤਾਵਾਂ ਦੀ ਅਗਵਾਈ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਦੋ ਘੰਟੇ ਤੱਕ ਮੀਟਿੰਗ ਹੋਈ।

By:  Lajwinder Kaur July 11th 2026 02:16 PM -- Updated: July 11th 2026 02:35 PM

ਪੰਜਾਬ ਕਾਂਗਰਸ ਵਿੱਚ ਬਾਗੀ ਨੇਤਾਵਾਂ ਦੀ ਅਗਵਾਈ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਦੋ ਘੰਟੇ ਤੱਕ ਮੀਟਿੰਗ ਹੋਈ।

ਮੀਟਿੰਗ ਤੋਂ ਬਾਅਦ ਬਘੇਲ ਨੇ ਕਿਹਾ ਕਿ ਜਿਨ੍ਹਾਂ ਸਾਥੀਆਂ ਨੇ ਆਪਣੀ ਗੱਲ ਰੱਖੀ ਹੈ, ਮੈਂ ਉਸਦੀ ਰਿਪੋਰਟ ਤਿਆਰ ਕਰਕੇ ਹਾਈਕਮਾਂਡ ਨੂੰ ਦੇ ਦੇਵਾਂਗਾ। ਉਨ੍ਹਾਂ ਨੇ ਫਿਰ ਦੁਹਰਾਇਆ ਕਿ ਹਾਈਕਮਾਂਡ ਦੇ ਫੈਸਲੇ ਤੋਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ। ਮੀਟਿੰਗ ਤੋਂ ਬਾਅਦ ਬਘੇਲ ਰਾਏਪੁਰ ਲਈ ਰਵਾਨਾ ਹੋ ਗਏ।


ਉੱਥੇ ਹੀ ਮੀਟਿੰਗ ਤੋਂ ਪਹਿਲਾਂ ਚੰਨੀ ਨੇ ਕਿਹਾ ਸੀ ਕਿ 'ਤੇਲ ਦੇਖੋ ਅਤੇ ਤੇਲ ਦੀ ਧਾਰ ਦੇਖੋ', ਫਿਰ ਅਗਲਾ ਫੈਸਲਾ ਲਵਾਂਗੇ।

ਜਾਣੋ ਕਿਹੜੇ-ਕਿਹੜੇ ਅਧਿਕਾਰੀਆਂ ਨੇ  ਕੀਤੀ ਸ਼ਿਰਕਤ

ਚੰਨੀ ਗੁੱਟ ਦੇ ਵਿਧਾਇਕ ਰਾਣਾ ਗੁਰਜੀਤ ਦੇ ਘਰ ਮੀਟਿੰਗ ਲਈ ਪਹੁੰਚੇ। ਚੰਨੀ ਦੇ ਬਿਆਨ ਨੇ ਮੀਟਿੰਗ ਦੇ ਏਜੰਡੇ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਇੰਚਾਰਜ ਸੂਰਜ ਠਾਕੁਰ ਅਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਪਹੁੰਚੇ ਹਨ।

ਦੂਜੇ ਪਾਸੇ, ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੁਲਾਉਣ ਦੀ ਕੀ ਲੋੜ ਹੈ, ਉਹ ਪ੍ਰਦੇਸ਼ ਪ੍ਰਧਾਨ ਹਨ, ਉਹ ਖੁਦ ਹੀ ਮੀਟਿੰਗ ਵਿੱਚ ਆ ਜਾਣ। ਉੱਥੇ ਹੀ, ਪ੍ਰਦੇਸ਼ ਪ੍ਰਧਾਨ ਵੜਿੰਗ ਨੇ ਕਿਹਾ ਕਿ ਮੈਨੂੰ ਮੀਟਿੰਗ ਦਾ ਸੱਦਾ ਨਹੀਂ ਮਿਲਿਆ, ਇਸ ਲਈ ਮੈਂ ਨਹੀਂ ਜਾਵਾਂਗਾ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਹ ਵਿਚਾਰਾਂ ਵਿੱਚ ਭਿੰਨਤਾ ਦਾ ਸਵਾਲ ਹੈ, ਇਸ ਨੂੰ ਬਗਾਵਤ ਦਾ ਨਾਮ ਨਾ ਦਿੱਤਾ ਜਾਵੇ। ਜਦੋਂ ਸਾਰੇ ਸੀਨੀਅਰ ਆਗੂ ਬੈਠਣਗੇ ਤਾਂ ਨਿਸ਼ਚਿਤ ਤੌਰ 'ਤੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।

ਮੀਟਿੰਗ ਵਿੱਚ ਹਿੱਸਾ ਲੈਣ ਲਈ ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਵਰਿੰਦਰ ਸਿੰਘ ਪਾੜਾ, ਅਰੁਣ ਚੌਧਰੀ, ਤ੍ਰਿਪਤ ਬਾਜਵਾ ਅਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਕਾ ਢਿੱਲੋਂ ਰਾਣਾ ਗੁਰਜੀਤ ਦੇ ਨਿਵਾਸ 'ਤੇ ਪਹੁੰਚ ਚੁੱਕੇ ਹਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਚੰਨੀ ਬਘੇਲ ਨੂੰ ਮਿਲਣ ਨਹੀਂ ਪਹੁੰਚੇ ਸਨ। ਚੰਨੀ ਖੇਮੇ ਦੇ ਜ਼ਿਆਦਾਤਰ ਸੀਨੀਅਰ ਨੇਤਾਵਾਂ, ਸਾਬਕਾ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੇ ਵੀ ਬਘੇਲ ਤੋਂ ਦੂਰੀ ਬਣਾ ਕੇ ਰੱਖੀ ਹੈ। ਸੂਬਾ ਇੰਚਾਰਜ ਨੇ ਖੁਦ ਚੰਨੀ ਨੂੰ ਫੋਨ ਕਰਕੇ ਉਨ੍ਹਾਂ ਨਾਲ ਚਾਹ 'ਤੇ ਮੁਲਾਕਾਤ ਕਰਨ ਦੀ ਇੱਛਾ ਜਤਾਈ ਸੀ, ਜਿਸ 'ਤੇ ਚੰਨੀ ਸਹਿਮਤ ਹੋ ਗਏ।

ਬਘੇਲ ਨੇ ਸਪੱਸ਼ਟ ਕੀਤਾ ਪਾਰਟੀ ਦਾ ਰੁਖ

ਦੂਜੇ ਪਾਸੇ, ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵਧਦੇ ਦਬਾਅ ਦਰਮਿਆਨ ਚੰਨੀ ਨਾਲ ਪ੍ਰਸਤਾਵਿਤ ਮੁਲਾਕਾਤ ਤੋਂ ਪਹਿਲਾਂ ਸੂਬਾ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਦਾ ਰੁਖ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਨਹੀਂ ਕਰੇਗੀ ਅਤੇ ਨਾ ਹੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਿਆ ਜਾਵੇਗਾ। ਬਘੇਲ ਦੇ ਇਸ ਸਪੱਸ਼ਟ ਰੁਖ ਤੋਂ ਬਾਅਦ ਸ਼ਨੀਵਾਰ ਨੂੰ ਚੰਨੀ ਨਾਲ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ਨੂੰ ਲੈ ਕੇ ਸ਼ੰਕਾ ਪੈਦਾ ਹੋ ਗਈ ਹੈ, ਕਿਉਂਕਿ ਬਾਗੀ ਗੁੱਟ ਦੀਆਂ ਮੁੱਖ ਮੰਗਾਂ ਇਹਨਾਂ ਦੋਵਾਂ ਮੁੱਦਿਆਂ ਨਾਲ ਹੀ ਜੁੜੀਆਂ ਹੋਈਆਂ ਹਨ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.