ਅੱਧੀ ਰਾਤ ਨੂੰ ਪੁਲਿਸ ਦੇ ਨਾਲ ਐਕਸ਼ਨ ਮੋੜ ‘ਚ ਨਜ਼ਰ ਆਏ MLA ਧਾਲੀਵਾਲ; ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਮਿਲੇ; ਮੋਬਾਈਲ ਨੰਬਰ ਦੇ ਬੋਲੇ-‘ਰਾਤ 1 ਵਜੇ ਵੀ ਯਾਦ ਕਰੋਗੇ..'

ਅੱਧੀ ਰਾਤ ਨੂੰ ਪੁਲਿਸ ਦੇ ਨਾਲ ਐਕਸ਼ਨ ਮੋਡ ਵਿੱਚ ਨਜ਼ਰ ਆਏ MLA ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਣਾ ਨਿੱਜੀ ਮੋਬਾਈਲ ਨੰਬਰ ਦਿੰਦਿਆਂ ਭਰੋਸਾ ਦਿੱਤਾ ਕਿ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਉਹ ਬੇਝਿਜਕ ਸੰਪਰਕ ਕਰ ਸਕਦੇ ਹਨ ਅਤੇ ਬੋਲੇ, "ਰਾਤ 1 ਵਜੇ ਵੀ ਯਾਦ ਕਰੋਗੇ ਤਾਂ ਉਸੇ ਵੇਲੇ ਹਾਜ਼ਰ ਹੋਵਾਂਗਾ।"

By:  Lajwinder Kaur August 20th 2026 10:57 AM -- Updated: August 20th 2026 11:09 AM

ਹਲਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇਰ ਰਾਤ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨੂੰ ਨਾਲ ਲੈ ਕੇ ਖ਼ੁਦ ਸੜਕਾਂ 'ਤੇ ਨਿਕਲੇ। ਇਸ ਦੌਰਾਨ ਉਨ੍ਹਾਂ ਨੇ ਅਜਨਾਲਾ ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।

‘ਰਾਤ 1 ਵਜੇ ਵੀ ਯਾਦ ਕਰੋਗੇ ਤਾਂ ਉਸੇ ਵੇਲੇ ਹੋਵਾਂਗਾ ਹਾਜ਼ਰ’-MLA ਧਾਲੀਵਾਲ

ਵਿਧਾਇਕ ਧਾਲੀਵਾਲ ਨੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਆਪਣਾ ਨਿੱਜੀ ਮੋਬਾਈਲ ਨੰਬਰ ਦਿੰਦਿਆਂ ਭਰੋਸਾ ਦਿੱਤਾ ਕਿ ਲੋੜ ਪੈਣ 'ਤੇ ਉਹ ਕਿਸੇ ਵੀ ਵੇਲੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ, "ਤੁਹਾਨੂੰ ਰਾਤ 1 ਵਜੇ ਵੀ ਮੇਰੀ ਲੋੜ ਪੈ ਜਾਵੇ ਤਾਂ ਮੈਨੂੰ ਯਾਦ ਕਰਿਓ, ਮੈਂ ਉਸੇ ਵੇਲੇ ਤੁਹਾਡੇ ਕੋਲ ਹਾਜ਼ਰ ਹੋਵਾਂਗਾ।" ਦੇਰ ਰਾਤ ਕੀਤੇ ਇਸ ਦੌਰੇ ਦੌਰਾਨ ਵਿਧਾਇਕ ਨੇ ਦੁਕਾਨਦਾਰਾਂ ਨਾਲ ਸਿੱਧੀ ਗੱਲਬਾਤ ਅਤੇ ਇਲਾਕੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।


ਜ਼ਿਕਰਯੋਗ ਹੈ ਕਿ ਇਸ ਤੋਂ ਮਹਿਜ਼ ਇੱਕ ਦਿਨ ਪਹਿਲਾਂ ਹਲਕੇ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਚੁੱਕਦਿਆਂ ਡੀ.ਐੱਸ.ਪੀ. ਅਜਨਾਲਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਘਟਨਾਕ੍ਰਮ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਵਿਧਾਇਕ ਧਾਲੀਵਾਲ ਖ਼ੁਦ ਰਾਤ ਦੇ ਸਮੇਂ ਲੋਕਾਂ ਵਿੱਚ ਪਹੁੰਚੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਵਾਲੇ ਨੇਤਾ ਨਹੀਂ ਹਨ, ਸਗੋਂ ਲੋੜ ਪੈਣ 'ਤੇ ਅੱਧੀ ਰਾਤ ਨੂੰ ਵੀ ਲੋਕਾਂ ਦੇ ਵਿਚਕਾਰ ਖੜ੍ਹੇ ਮਿਲਣਗੇ। ਉਨ੍ਹਾਂ ਦੁਹਰਾਇਆ ਕਿ ਸਿਆਸਤ ਸਿਰਫ਼ ਬਿਆਨਬਾਜ਼ੀ ਨਾਲ ਨਹੀਂ, ਸਗੋਂ ਮੌਕੇ 'ਤੇ ਖੜ੍ਹ ਕੇ ਲੋਕਾਂ ਦਾ ਸਾਥ ਦੇਣ ਨਾਲ ਹੁੰਦੀ ਹੈ।


Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.