Mohali Court Allows ED to Prosecute Dharamsot, ਧਰਮਸੋਤ ‘ਤੇ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ

By:  Jitendra Baghel November 19th 2025 11:34 AM

ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਈਡੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ ।

ਧਰਮਸੋਤ 2017 ਵਿੱਚ ਕੈਪਟਨ ਅਮਰਿੰਦਰ ਕੈਬਨਿਟ ਵਿੱਚ ਜੰਗਲਾਤ ਮੰਤਰੀ ਅਤੇ ਸੋਸ਼ਲ ਵੈੱਲਫੇਅਰ ਵਿਭਾਗ ਦੇ ਇੰਚਾਰਜ ਸੀ ।ਜਾਂਚ ਵਿੱਚ ਜੰਗਲਾਤ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਖੁਲਾਸਾ ਹੋਇਆ ਸੀ ।

ਵਿਜੀਲੈਂਸ ਨੇ 2022 ਵਿੱਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ । ਜਦੋਂਕਿ ਈਡੀ ਨੇ 16 ਜਨਵਰੀ 2024 ਨੂੰ ਗ੍ਰਿਫਤਾਰੀ ਕੀਤੀ ਸੀ । ਈਡੀ ਨੇ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4 ਕਰੋੜ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ । ਕੋਰਟ ਨੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਹੋਰ ਸ਼ਾਮਿਲ ਕਰ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਹੈ ।  ਹੁਣ ਇਸ ਮਾਮਲੇ ‘ਤੇ 2 ਦਸੰਬਰ ਨੂੰ ਸੁਣਵਾਈ ਹੋਵੇਗੀ । ਈਡੀ ਵੱਲੋਂ ਪੇਸ਼ ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਤੈਅ ਹੋਵੇਗੀ ।

Related Post

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣਾਂ ਨੂੰ ਲੈ ਕੇ ਖਿੱਚੀ ਤਿਆਰੀ; ਸੁਖਬੀਰ ਬਾਦਲ ਵੱਲੋਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...ਇਨ੍ਹਾਂ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ ਪੁਲਿਸ 'ਚ ਮੱਚਿਆ ਹੜਕੰਪ; ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਈਮੇਲ
2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੱਸੀ ਕਮਰ! ਬਲਾਕ ਪ੍ਰਧਾਨਾਂ ਦਾ ਐਲਾਨ; ਨਾਲ ਹੀ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਲਿਸਟ ਕੀਤੀ ਜਾਰੀ
ਪੰਜਾਬ ‘ਚ ਭਾਜਪਾ-ਅਕਾਲੀ ਗਠਜੋੜ ਦਾ ਪਹਿਲਾ ਟੈਸਟ ਅੱਜ! ਪੀ.ਯੂ. ਵਿਦਿਆਰਥੀ ਸੰਘ ਦੀਆਂ ਚੋਣਾਂ ‘ਚ ਕੌਣ ਮਾਰੂਗਾ ਬਾਜ਼ੀ? ਸ਼ਾਮ ਨੂੰ ਆਉਣਗੇ ਨਤੀਜੇ
ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ! ਚੰਡੀਗੜ੍ਹ ’ਚ ਛਾਏ ਰਹਿਣਗੇ ਬੱਦਲ; 1 ਸਤੰਬਰ ਤੋਂ ਲੈ ਕੇ 3 ਤੱਕ ਹੋਏਗੀ ਬਾਰਿਸ਼
BKU ਸਿੱਧੂਪੁਰ ਨੇ ਪਟਿਆਲਾ-ਚੰਡੀਗੜ੍ਹ ਹਾਈਵੇ ਕੀਤਾ ਜਾਮ; ਪ੍ਰਸ਼ਾਸਨ ਨੂੰ ਸ਼ਾਮ 7 ਵਜੇ ਤੱਕ ਦਾ ਅਲਟੀਮੇਟਮ, ਮੰਗਾਂ ਨਾ ਮੰਨਣ ’ਤੇ ਹਾਈਵੇ….

© Copyright Galactic Television & Communications Pvt. Ltd. 2026. All rights reserved.