ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੱਦੀ ਪਿੰਡ ਲਈ ਰਵਾਨਾ: ਬੁਲੇਟਪਰੂਫ ਗੱਡੀ 'ਚ ਲੈ ਕੇ ਗਈ ਪੁਲਿਸ; ਦਾਦੀ ਦੇ ਸਸਕਾਰ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ
ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਏ ਹਨ। ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੈ ਕੇ ਗਈ। ਉਨ੍ਹਾਂ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਪੁਲਿਸ ਦੀਆਂ ਕਈ ਗੱਡੀਆਂ ਤਾਇਨਾਤ ਸਨ।
ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਏ ਹਨ। ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਬੁਲੇਟਪਰੂਫ ਗੱਡੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੈ ਕੇ ਗਈ। ਉਨ੍ਹਾਂ ਦੀ ਗੱਡੀ ਦੇ ਅੱਗੇ ਅਤੇ ਪਿੱਛੇ ਪੁਲਿਸ ਦੀਆਂ ਕਈ ਗੱਡੀਆਂ ਤਾਇਨਾਤ ਸਨ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਸ਼ਨੀਵਾਰ (21 ਨਵੰਬਰ) ਸਵੇਰੇ ਹੀ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ ਕਰੀਬ 8:30 ਵਜੇ ਤੋਂ 10 ਵਜੇ ਤੱਕ ਹਵਾਈ ਅੱਡੇ ਦੇ ਅੰਦਰ ਹੀ ਰੱਖਿਆ ਗਿਆ।
ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਦੇ ਨਾ ਪਹੁੰਚ ਸਕਣ ਕਾਰਨ ਪਰਿਵਾਰ ਨੇ ਅੰਤਿਮ ਸਸਕਾਰ ਰੋਕ ਦਿੱਤਾ ਸੀ।
ਅੰਮ੍ਰਿਤਪਾਲ ਨੂੰ ਲਿਆਉਣ-ਲਿਜਾਣ 'ਤੇ 10 ਲੱਖ ਰੁਪਏ ਖਰਚ
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ 'ਤੇ ਕਰੀਬ 10 ਲੱਖ ਰੁਪਏ ਦਾ ਖਰਚ ਆ ਰਿਹਾ ਹੈ। ਅਦਾਲਤ ਦੇ ਹੁਕਮਾਂ ਮੁਤਾਬਕ ਇਸ ਖਰਚ ਦੀ ਅਦਾਇਗੀ ਉਨ੍ਹਾਂ ਦੇ ਪਰਿਵਾਰ ਵੱਲੋਂ ਹੀ ਕੀਤੀ ਗਈ ਹੈ।
ਸ਼ੁੱਕਰਵਾਰ ਨੂੰ ਅਸਾਮ ਤੋਂ ਦਿੱਲੀ ਲਿਆਂਦਾ ਗਿਆ ਸੀ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਦੁਪਹਿਰ ਅਸਾਮ ਦੀ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। ਉੱਥੇ ਉਨ੍ਹਾਂ ਨੂੰ ਰਾਤ ਸਮੇਂ ਸੇਫ ਹਾਊਸ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਸ਼ਨੀਵਾਰ ਸਵੇਰੇ ਨਿਯਮਤ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚਾਇਆ ਗਿਆ।
ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਸਿੱਧਾ ਅਸਾਮ ਲਿਜਾਇਆ ਗਿਆ ਸੀ।