Amritsar National Highway: ਸਾਂਸਦ ਗੁਰਜੀਤ ਔਜਲਾ ਨੇ ਨੈਸ਼ਨਲ ਹਾਈਵੇ ਪ੍ਰੋਜੈਕਟ 'ਤੇ ਚੁੱਕੇ ਸਵਾਲ

By:  Gurjeet Singh January 6th 2026 03:44 PM -- Updated: January 6th 2026 03:51 PM

ਅਜਨਾਲਾ ਵਿਖੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਔਜਲਾ ਨੇ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਬਣ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟ ਨਾਲ ਜੁੜੇ ਮਸਲੇ ਨੂੰ ਲੈ ਕੇ ਗੰਭੀਰ ਸਵਾਲ ਖੜੇ ਕੀਤੇ।

 ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਨੈਸ਼ਨਲ ਹਾਈਵੇ ਪ੍ਰੋਜੈਕਟ ਲਈ ਵੱਖ-ਵੱਖ ਜਗ੍ਹਾ ‘ਚੋਂ ਮਿੱਟੀ ਪੁੱਟੀ ਜਾ ਰਹੀ ਹੈ, ਪਰ ਅਜਨਾਲਾ ਦੇ ਪਿੰਡ ਸੁਧਾਰ ਵਿੱਚ ਸਰਪੰਚ ਨਿਸ਼ਾਨ ਸਿੰਘ ਕੋਲ ਪੂਰੀ ਐਨ.ਓ.ਸੀ ਹੋਣ ਦੇ ਬਾਵਜੂਦ ਵੀ ਮਿੱਟੀ ਨਹੀਂ ਪੁੱਟਣ ਦਿੱਤੀ ਜਾ ਰਹੀ।

ਗੁਰਜੀਤ ਔਜਲਾ ਨੇ ਆਰੋਪ ਲਗਾਇਆ ਕਿ ਪਿੰਡ ਦੇ ਹੀ ਕੁਝ ਲੋਕ ਜ਼ਮੀਨ ‘ਤੇ ਆ ਕੇ ਗੁੰਡਾਗਰਦੀ ਕਰ ਰਹੇ ਹਨ ਅਤੇ ਜਾਣਬੁੱਝ ਕੇ ਕੰਮ ਰੁਕਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਵਿਧਾਇਕ ਕੁਲਦੀਪ ਧਾਲੀਵਾਲ ਦੀ ਸਹਿ ‘ਤੇ ਕੀਤਾ ਜਾ ਰਿਹਾ ਹੈ।

ਸਾਂਸਦ ਔਜਲਾ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜ਼ਮੀਨ ‘ਚ ਕਿਸੇ ਵੀ ਤਰ੍ਹਾਂ ਦੀ ਲੜਾਈ ਜਾਂ ਅਣ ਸੁਖਾਵੀ ਘਟਨਾ ਵਾਪਰਦੀ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ, ਸੰਬੰਧਤ ਲੋਕਾਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਹੋਵੇਗੀ। ਫ਼ਿਲਹਾਲ ਇਸ ਮਾਮਲੇ ਨੇ ਸਿਆਸੀ ਤੌਰ ‘ਤੇ ਤੂਲ ਫੜ ਲਿਆ ਹੈ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਅਤੇ ਸਰਕਾਰ ਇਸ ‘ਤੇ ਕੀ ਕਾਰਵਾਈ ਕਰਦੀ ਹੈ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.