CM ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ, ਸੰਗਰੂਰ ’ਚ ਘਰ-ਘਰ ਰਜਿਸਟ੍ਰੇਸ਼ਨ ਮੁਹਿੰਮ

By:  Jitendra Baghel January 23rd 2026 05:17 PM

ਸੰਗਰੂਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੁਣ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੀ ਹੈ। ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਸੰਗਰੂਰ ਹਲਕੇ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਖੁਦ ਮੋਰਚਾ ਸੰਭਾਲਿਆ ਗਿਆ ਹੈ। ਇਸ ਤਹਿਤ ਪਿੰਡ ਮੰਗਵਾਲ ਵਿੱਚ ਘਰ-ਘਰ ਜਾ ਕੇ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਯੋਜਨਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਹੀ ਸੀਮਿਤ ਨਹੀਂ, ਸਗੋਂ ਲਗਭਗ 90 ਫੀਸਦੀ ਪ੍ਰਾਈਵੇਟ ਹਸਪਤਾਲ ਵੀ ਇਸ ਵਿੱਚ ਸ਼ਾਮਿਲ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਇਲਾਜ ਲਈ ਵੱਡੀ ਸੁਵਿਧਾ ਮਿਲੇਗੀ।

ਨਰਿੰਦਰ ਕੌਰ ਭਰਾਜ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੀਮਾਰੀ ਦੇ ਸਮੇਂ ਕਿਸੇ ਵੀ ਪਰਿਵਾਰ ’ਤੇ ਆਰਥਿਕ ਬੋਝ ਨਾ ਪਵੇ ਅਤੇ ਹਰ ਨਾਗਰਿਕ ਨੂੰ  ਚੰਗੀ ਸਿਹਤ ਸੇਵਾ ਮਿਲ ਸਕੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਲਗਭਗ 20 ਪ੍ਰਾਈਵੇਟ ਹਸਪਤਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਸ਼ਾਮਿਲ ਹਨ। ਘਰ-ਘਰ ਰਜਿਸਟ੍ਰੇਸ਼ਨ ਮੁਹਿੰਮ ਨਾਲ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਪਰਿਵਾਰ ਇਸ ਯੋਜਨਾ ਨਾਲ ਜੁੜ ਰਹੇ ਹਨ। ਇਹ ਮੁਹਿੰਮ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸਿਹਤ ਨੀਤੀਆਂ ਦੀ ਸਫਲਤਾ ਨੂੰ ਸਪਸ਼ਟ ਤੌਰ ’ਤੇ ਦਰਸਾਉਂਦੀ ਹੈ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.