ਜ਼ਮੀਨ ਪਿੱਛੇ ਰਿਸ਼ਤੇ ਤਾਰ ਤਾਰ, ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ

By:  Jitendra Baghel December 22nd 2025 02:06 PM -- Updated: December 22nd 2025 02:08 PM

ਤਰਨਤਾਰਨ: ਖੇਮਕਰਨ ਦੇ ਪਿੰਡ ਮਾੜੀ ਕੰਬੋਕੇ ’ਚ ਜ਼ਮੀਨ ਦੀ ਵੰਡ ਨੂੰ ਲੈ ਕੇ ਦਿਲਬਾਗ ਸਿੰਘ ਨਾਂਅ ਦੇ ਸ਼ਖਸ ਨੇ ਆਪਣੇ 70 ਸਾਲਾ ਵੱਡੇ ਭਰਾ ਉਜਾਗਰ ਸਿੰਘ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਆਪਣੀ ਪਤਨੀ ਸੁਖਵਿੰਦਰ ਕੌਰ ਅਤੇ ਪੁੱਤਰ ਗੁਰਲਾਲ ਸਿੰਘ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ। ਥਾਣਾ ਖਾਲੜਾ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਧੀ ਅਮਰਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ ਸੋਮਵਾਰ ਨੂੰ ਮਾਮਲਾ ਦਰਜ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।";">";"> ਹੈ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.