Culprit should be Hanged-ਦੋਸ਼ੀ ਨੂੰ ਦਿੱਤੀ ਜਾਵੇ ਫਾਂਸੀ : ਜਥੇਦਾਰ

By:  Jitendra Baghel November 27th 2025 04:26 PM

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਕਿ ਜਲੰਧਰ ਪਹੁੰਚੇ ਅਤੇ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।

ਜਥੇਦਾਰ ਸਾਹਿਬ ਨੇ ਕਾਤਲ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ DGP ਨੂੰ ਫਾਸਟ-ਟਰੈਕ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਅਤੇ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਘਟਨਾ ਨੂੰ ਸਿੱਖ ਧਰਮ ਨਾਲ ਨਾ ਜੋੜਨ ਦੀ ਅਪੀਲ ਕੀਤੀ, ਕਿਉਂਕਿ ਪਾਪੀ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਸਿੱਖ ਕਦੇ ਵੀ ਕਿਸੇ ਅਪਰਾਧੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ। ਜਥੇਦਾਰ ਨੇ ਕਿਹਾ ਕਿ ਇਸ ਆਦਮੀ ਨੂੰ ਇੰਨੀ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿ ਕੋਈ ਭਵਿੱਖ ਵਿੱਚ ਅਜਿਹਾ ਕੰਮ ਕਰਨ ਬਾਰੇ ਸੋਚ ਵੀ ਨਾ ਸਕੇ। ਉਧਰ ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਦੇ ਇਲਜ਼ਾਮਾਂ ਤਹਿਤ ਏਐੱਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਗੌਰਤਲਬ ਹੈ ਕਿ 22 ਨਵੰਬਰ ਨੂੰ ਪੱਛਮੀ ਹਲਕੇ ਵਿੱਚ ਇੱਕ 13 ਸਾਲਾ ਲੜਕੀ ਦੇ ਪਰਿਵਾਰ ਨੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਨੂੰ ਗੁੰਮਸ਼ੁਦਗੀ ਦੇ ਮਾਮਲੇ ਬਾਰੇ ਸੂਚਿਤ ਕੀਤਾ ਸੀ। ਇਸ ਤੋਂ ਬਾਅਦ ਏਐਸਆਈ ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੇ। ਉਹ ਘਰ ਦੇ ਅੰਦਰ ਚਲੇ ਗਏ। 20 ਮਿੰਟ ਅੰਦਰ ਰਹਿਣ ਤੋਂ ਬਾਅਦ ਉਸਨੇ ਪਰਿਵਾਰ ਨੂੰ ਦੱਸਿਆ ਕਿ ਅੰਦਰ ਕੁਝ ਵੀ ਨਹੀਂ ਹੈ। ਇਸ ਮਾਮਲੇ ਵਿੱਚ ਏਐਸਆਈ ਨੂੰ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਉਸਦੀ ਬਰਖਾਸਤਗੀ ਦੀ ਮੰਗ ਕੀਤੀ ਗਈ ਸੀ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੌਕੇ ਉਤੇ ਪਹੁੰਚੇ ਏਐਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕੁੜੀ ਦੀ ਮਾਂ ਅਤੇ ਭਰਾ ਨੇ ਦੋਸ਼ ਲਗਾਇਆ ਕਿ ਪੁਲਿਸ ਉਨ੍ਹਾਂ ਨੂੰ ਅੰਦਰ ਲੈ ਗਈ।

Related Post

ਪੰਜਾਬੀਓ ਸਾਵਧਾਨ! ਭਾਰੀ ਮੀਂਹ ਦਾ ਅਲਰਟ: ਅੱਜ ਤੋਂ ਚਾਰ ਦਿਨ ਜੰਮ ਕੇ ਵਰ੍ਹਨਗੇ ਬੱਦਲ, ਤਾਪਮਾਨ ‘ਚ ਆਵੇਗੀ ਗਿਰਾਵਟ
ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ
CM ਭਗਵੰਤ ਮਾਨ ਦੀ ਵੱਡੀ ਅਪੀਲ; ਜੇ ਨਾ ਭਰਿਆ ਆਹ ਫਾਰਮ ਤਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1500 ਰੁਪਏ
ਪੰਜਾਬ ਕਾਂਗਰਸ 'ਚ 'ਰਾਜਾ' ਵੜਿੰਗ ਹੀ ਰਹਿਣਗੇ ਪ੍ਰਧਾਨ; ਅੰਦਰੂਨੀ ਕਲੇਸ਼ ਵਿਚਾਲੇ ਭੁਪੇਸ਼ ਬਘੇਲ ਦਾ ਸਪੱਸ਼ਟ ਸੰਦੇਸ਼-ਲੀਡਰਸ਼ਿਪ ‘ਚ ਕੋਈ ਤਬਦੀਲੀ…
ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਤਲਵੰਡੀ ਸਾਬੋ ਥਾਣੇ ਦਾ ASI 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਵਿਭਾਗ ‘ਚ ਮੱਚੀ ਤਰਥੱਲੀ
ਪੰਜਾਬ ‘ਚ ਮਾਨਸੂਨ ਸੁਸਤ; ਕੁੱਝ ਜ਼ਿਲ੍ਹਿਆਂ 'ਚ ਛਮ-ਛਮ ਬਾਰਿਸ਼; ਹੁੰਮਸ ਤੋਂ ਪ੍ਰੇਸ਼ਾਨ ਲੋਕ, 12 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ

© Copyright Galactic Television & Communications Pvt. Ltd. 2026. All rights reserved.