ਪੰਜਾਬ 'ਚ ਨਵਾਂ ਸਿਆਸੀ ਸਮੀਕਰਨ! ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਆਉਣਗੇ ਇਕੱਠੇ, 'ਵਾਰਿਸ ਪੰਜਾਬ ਦੇ' ਵੀ ਹੋ ਸਕਦੈ ਗਠਜੋੜ 'ਚ ਸ਼ਾਮਲ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸੂਬੇ ਦੀ ਸਿਆਸਤ ਵਿੱਚ ਨਵਾਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (BSP) ਵਿਚਾਲੇ ਚੋਣ ਗਠਜੋੜ ਹੋਣ ਦੀ ਸੰਭਾਵਨਾ ਹੈ।

By:  Lajwinder Kaur November 23rd 2026 02:37 PM -- Updated: November 23rd 2026 02:43 PM

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸੂਬੇ ਦੀ ਸਿਆਸਤ ਵਿੱਚ ਨਵਾਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (BSP) ਵਿਚਾਲੇ ਚੋਣ ਗਠਜੋੜ ਹੋਣ ਦੀ ਸੰਭਾਵਨਾ ਹੈ। ਦੋਵਾਂ ਪਾਰਟੀਆਂ ਵਿਚਾਲੇ ਇਸ ਸਬੰਧੀ ਗੱਲਬਾਤ ਪੂਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ ਅਤੇ ਜਲਦ ਹੀ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

ਇਸ ਸਬੰਧੀ ਐਤਵਾਰ ਦੇਰ ਸ਼ਾਮ ਫਰੀਦਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਵੱਲੋਂ ਇਕੱਠੇ ਚੋਣ ਮੈਦਾਨ ਵਿੱਚ ਉਤਰਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਗਠਜੋੜ ਨੂੰ ਲੈ ਕੇ ਲਗਭਗ ਬਣੀ ਸਹਿਮਤੀ

ਅਕਾਲੀ ਦਲ (ਪੁਨਰ ਸੁਰਜੀਤ) ਦੇ ਫਰੀਦਕੋਟ ਤੋਂ ਆਗੂ ਅਮਨਿੰਦਰ ਸਿੰਘ ਬੰਨੀ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਠਜੋੜ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਲਗਭਗ ਸਹਿਮਤੀ ਬਣ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ।

ਗਠਜੋੜ 'ਚ ਵਾਰਿਸ ਪੰਜਾਬ ਦੇ ਦੀ ਵੀ ਹੋ ਸਕਦੀ ਹੈ ਐਂਟਰੀ

ਇਸ ਸੰਭਾਵਿਤ ਗਠਜੋੜ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨਾਲ ਵੀ ਗਠਜੋੜ ਨੂੰ ਲੈ ਕੇ ਗੱਲਬਾਤ ਹੋ ਚੁੱਕੀ ਹੈ।

ਅਜਿਹੇ ਵਿੱਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ), ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ ਇਕੱਠੇ ਹੋ ਕੇ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

ਹਾਲਾਂਕਿ, ਤਿੰਨਾਂ ਪਾਰਟੀਆਂ ਵਿਚਾਲੇ ਸਾਂਝੇ ਗਠਜੋੜ ਬਾਰੇ ਅਜੇ ਰਸਮੀ ਐਲਾਨ ਹੋਣਾ ਬਾਕੀ ਹੈ। ਜੇਕਰ ਇਹ ਗਠਜੋੜ ਸਿਰੇ ਚੜ੍ਹਦਾ ਹੈ ਤਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਇੱਕ ਨਵਾਂ ਸਿਆਸੀ ਧੜਾ ਸਾਹਮਣੇ ਆ ਸਕਦਾ ਹੈ।

Related Post

"Don't need advice from you": Congress' Gurjeet Singh Aujla hits back at Nitin Nabin; challenges PM to live debate
ਪੰਜਾਬ 'ਚ ED ਦਾ ਵੱਡਾ ਐਕਸ਼ਨ, 7 IAS-IPS ਅਧਿਕਾਰੀਆਂ ਨੂੰ ਸੰਮਨ; ਮੁਅੱਤਲ DIG ਭੁੱਲਰ ਮਾਮਲੇ 'ਚ ਜਾਂਚ ਦਾ ਘੇਰਾ ਵਧਿਆ
ਕਾਂਗਰਸ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਵੱਡਾ ਫੇਰਬਦਲ: ਪੰਜਾਬ ਲਈ 4 ਨਵੇਂ ਸਕੱਤਰ ਨਿਯੁਕਤ, ਅਮਿਤ ਬਾਵਾ ਸੈਣੀ ਨੂੰ ਮਿਲੀ 4 ਸੂਬਿਆਂ ਦੀ ਕਮਾਨ
ਪੈਰੋਲ ਖ਼ਤਮ ਹੋਣ ਮਗਰੋਂ ਪਿੰਡ ਜੱਲੂਪੁਰ ਖੇੜਾ ਤੋਂ ਰਵਾਨਾ ਹੋਏ MP ਅੰਮ੍ਰਿਤਪਾਲ ਸਿੰਘ: ਦਾਦੀ ਦੇ ਸਸਕਾਰ 'ਚ ਹੋਏ ਸ਼ਾਮਲ, ਹੱਥ ਹਿਲਾ ਕੇ ਸਮਰਥਕਾਂ ਦਾ ਕੀਤਾ ਧੰਨਵਾਦ
MP ਅੰਮ੍ਰਿਤਪਾਲ ਸਿੰਘ ਪਹੁੰਚੇ ਆਪਣੇ ਜੱਦੀ ਪਿੰਡ; ਪਰਿਵਾਰ ਨਾਲ ਭਾਵੁਕ ਮਿਲਣੀ, ਦੇਖੋ ਵੀਡੀਓ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੱਦੀ ਪਿੰਡ ਲਈ ਰਵਾਨਾ: ਬੁਲੇਟਪਰੂਫ ਗੱਡੀ 'ਚ ਲੈ ਕੇ ਗਈ ਪੁਲਿਸ; ਦਾਦੀ ਦੇ ਸਸਕਾਰ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ

© Copyright Galactic Television & Communications Pvt. Ltd. 2026. All rights reserved.