ਪੰਜਾਬ ਯੂਨੀਵਰਸਿਟੀ 'ਚ PhD ਸਕਾਲਰ ਜੋਤੀ ਦੀ ਕਰੰਟ ਲੱਗਣ ਨਾਲ ਮੌਤ: ਵਿਦਿਆਰਥੀਆਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ, 2 ਸੀਨੀਅਰ ਇੰਜੀਨੀਅਰ ਮੁਅੱਤਲ

ਪੰਜਾਬ ਯੂਨੀਵਰਸਿਟੀ (PU) ਵਿੱਚ ਕਰੰਟ ਲੱਗਣ ਕਾਰਨ 28 ਸਾਲਾ ਪੀ.ਐੱਚ.ਡੀ. (PhD) ਸਕਾਲਰ ਜੋਤੀ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਵਿਦਿਆਰਥੀਆਂ ਦੇ ਭਾਰੀ ਰੋਸ ਅਤੇ ਧਰਨੇ-ਪ੍ਰਦਰਸ਼ਨ ਅੱਗੇ ਝੁਕਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦੁਆਰਾ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਵਰਕਸ ਡਿਪਾਰਟਮੈਂਟ ਦੇ ਦੋ ਉੱਚ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspend) ਕਰ ਦਿੱਤਾ ਗਿਆ ਹੈ...

By:  Lajwinder Kaur July 29th 2026 02:30 PM -- Updated: July 29th 2026 02:45 PM

ਪੰਜਾਬ ਯੂਨੀਵਰਸਿਟੀ (PU) ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ 28 ਸਾਲਾ ਪੀ.ਐੱਚ.ਡੀ. (PhD) ਸਕਾਲਰ ਜੋਤੀ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ਵਿੱਚ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਵਿਦਿਆਰਥੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਭਾਰੀ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਅੱਗੇ ਝੁਕਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਲਾਪਰਵਾਹੀ ਵਰਤਣ ਵਾਲੇ ਦੋ ਸੀਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਵਾਈਸ-ਚਾਂਸਲਰ ਦੇ ਹੁਕਮਾਂ 'ਤੇ ਹੋਈ ਕਾਰਵਾਈ

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵੱਲੋਂ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਤਹਿਤ ਵਰਕਸ ਡਿਪਾਰਟਮੈਂਟ ਦੇ ਦੋ ਉੱਚ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ:

ਇੰਜੀਨੀਅਰ ਲਖਵਿੰਦਰ ਸਿੰਘ ਧਨੋਆ (ਉਪ ਮੰਡਲ ਇੰਜੀਨੀਅਰ - ਇਲੈਕਟ੍ਰੀਕਲ / SDE Electrical) ਸ਼ਾਮਲ ਹਨ।

ਇੰਜੀਨੀਅਰ ਅਨਿਲ ਠਾਕੁਰ (ਕਾਰਜਕਾਰੀ ਇੰਜੀਨੀਅਰ-II / XEN-II) ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਇਹ ਮੁਅੱਤਲੀ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਸ ਮਾਮਲੇ ਦੀ ਚੱਲ ਰਹੀ ਜਾਂਚ ਪੂਰੀ ਨਹੀਂ ਹੋ ਜਾਂਦੀ ਜਾਂ ਕੋਈ ਅਗਲੇ ਹੁਕਮ ਨਹੀਂ ਆਉਂਦੇ। ਇਸ ਦੌਰਾਨ ਇਨ੍ਹਾਂ ਦੋਵਾਂ ਇੰਜੀਨੀਅਰਾਂ ਦੇ ਅਹੁਦਿਆਂ ਦਾ ਕੰਮਕਾਜ ਅਤੇ ਚਾਰਜ ਪੰਜਾਬ ਯੂਨੀਵਰਸਿਟੀ ਦੇ ਰਜਿਸਟ੍ਰਾਰ ਵੱਲੋਂ ਸੰਭਾਲਿਆ ਜਾਵੇਗਾ।

ਵਿਦਿਆਰਥੀਆਂ ਵਿੱਚ ਸੀ ਭਾਰੀ ਰੋਸ

ਗੌਰਤਲਬ ਹੈ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਦੀ ਲਾਪਰਵਾਹੀ ਖ਼ਿਲਾਫ਼ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਸੀ। ਵਿਦਿਆਰਥੀ ਲਗਾਤਾਰ ਮੰਗ ਕਰ ਰਹੇ ਸਨ ਕਿ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ, ਜਿਸ ਦੇ ਦਬਾਅ ਹੇਠ ਪ੍ਰਸ਼ਾਸਨ ਨੂੰ ਇਹ ਕਦਮ ਚੁੱਕਣਾ ਪਿਆ।

ਦੂਜੇ ਪਾਸੇ, ਮ੍ਰਿਤਕਾ ਜੋਤੀ ਦਾ ਪੋਸਟਮਾਰਟਮ ਅੱਜ ਸੈਕਟਰ-16 ਦੇ ਹਸਪਤਾਲ ਵਿਖੇ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਲਿਜਾਇਆ ਜਾ ਰਿਹਾ ਹੈ।

Related Post

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਮਿਲਿਆ DSP ਰੈਂਕ, ਗਜ਼ਟ ਨੋਟੀਫ਼ਿਕੇਸ਼ਨ ਜਾਰੀ
ਭਾਜਪਾ ਦਾ ਵੱਡਾ ਸਿਆਸੀ ਦਾਅ: 4 ਯਾਤਰਾਵਾਂ, 4000 ਕਿਲੋਮੀਟਰ ਦੀ ਯਾਤਰਾ ਅਤੇ 117 ਸੀਟਾਂ 'ਤੇ ਫੋਕਸ, 18 ਸਤੰਬਰ ਤੋਂ 'ਆਪ' ਖਿਲਾਫ ਸਿਆਸੀ ਮੁਹਿੰਮ
AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਪੰਜਾਬ ਯੂਥ ਕਾਂਗਰਸ ਵੱਲੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਕੀਤੀ ਨਿਯੁਕਤੀ, ਇੱਥੇ ਦੇਖੋ ਲਿਸਟ
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; ਕੱਲ੍ਹ ਤੋਂ ਬਦਲੇਗਾ ਮੌਸਮ
ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

© Copyright Galactic Television & Communications Pvt. Ltd. 2026. All rights reserved.