ਧਾਰੀਵਾਲ 'ਚ 'ਆਪ' ਹੋਈ ਹੋਰ ਮਜ਼ਬੂਤ! ਨਾਮੀ ਕਾਰੋਬਾਰੀ ਨਰਿੰਦਰ ਦੇਵ ਗੋਤਰਾ ਸਮੇਤ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

By:  Lajwinder Kaur May 19th 2026 05:03 PM -- Updated: May 19th 2026 05:19 PM

ਨਗਰ ਕੌਂਸਲ ਚੋਣਾਂ ਦੇ ਨੇੜੇ ਆਉਂਦਿਆਂ ਹੀ ਧਾਰੀਵਾਲ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਧਾਰੀਵਾਲ ਦੇ ਮਸ਼ਹੂਰ ਕਾਰੋਬਾਰੀ ਅਤੇ 'ਦੇਵ ਗੋਤਰਾ ਟਰੇਡਰਜ਼' ਦੇ ਮਾਲਕ ਨਰਿੰਦਰ ਦੇਵ ਗੋਤਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਹੀ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਵੀ ਪਾਰਟੀ ਦਾ ਪੱਲਾ ਫੜਿਆ।

ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ 'ਆਪ' ਨਾਲ ਜੁੜ ਰਹੇ: ਸੇਖਵਾਂ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਾਰਟੀ ਵੱਲੋਂ ਧਾਰੀਵਾਲ ਇਲਾਕੇ ਵਿੱਚ ਕਰਵਾਏ ਗਏ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖ ਕੇ ਹੀ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਧਾਰੀਵਾਲ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ 'ਆਪ' ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ, ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

ਪ੍ਰਤਾਪ ਸਿੰਘ ਬਾਜਵਾ 'ਤੇ ਪਲਟਵਾਰ: 'ਕਾਂਗਰਸ ਹੀ ਭ੍ਰਿਸ਼ਟਾਚਾਰ ਦੀ ਜੜ੍ਹ'

ਐਸ.ਡੀ.ਐਮ. (SDM) ਦੀ ਗ੍ਰਿਫ਼ਤਾਰੀ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸੇਖਵਾਂ ਨੇ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਬਾਜਵਾ ਸਾਹਿਬ ਕਹਿ ਰਹੇ ਹਨ ਕਿ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਇਆ, ਪਰ ਅਸਲ ਵਿੱਚ ਭ੍ਰਿਸ਼ਟਾਚਾਰ ਦੀ ਜੜ੍ਹ ਤਾਂ ਖ਼ੁਦ ਕਾਂਗਰਸ ਪਾਰਟੀ ਹੈ, ਜਿਸ ਨੇ ਲੰਬਾ ਸਮਾਂ ਦੇਸ਼ 'ਤੇ ਰਾਜ ਕਰਕੇ ਰਿਸ਼ਵਤਖੋਰੀ ਨੂੰ ਬੜਾਵਾ ਦਿੱਤਾ।

ਉਨ੍ਹਾਂ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ ਅਤੇ ਜੋ ਕੋਈ ਵੀ ਗ਼ਲਤ ਕੰਮ ਕਰੇਗਾ, ਉਸ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.