ਪੰਜਾਬ ਦੀ ਸਿਆਸਤ ‘ਚ ਹਲਚਲ; ਕਾਂਗਰਸ ਨੂੰ ਵੱਡਾ ਝਟਕਾ, ਨਾਮੀ ਆਗੂ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸੇ ਦੌਰਾਨ ਕਾਂਗਰਸ ਦੇ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ (ਜੀ.ਪੀ.) ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਕਾਂਗਰਸ ਨੂੰ ਝਟਕਾ ਲੱਗਿਆ ਹੈ, ਜਦਕਿ AAP ਦਾ ਸਿਆਸੀ ਆਧਾਰ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ ਵੀ ਕਈ ਆਗੂ ਅਤੇ ਮੋਗਾ ਦੇ ਕੁਝ ਕੌਂਸਲਰ AAP ਵਿੱਚ ਸ਼ਾਮਲ ਹੋਏ ਹਨ। AAP ਵੱਲੋਂ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਰੁਜ਼ਗਾਰ ਵਰਗੇ ਕੰਮਾਂ ਨੂੰ ਆਪਣੀ ਸਰਕਾਰ ਦੀਆਂ ਮੁੱਖ ਉਪਲਬਧੀਆਂ ਵਜੋਂ ਗਿਣਾਇਆ ਜਾ ਰਿਹਾ ਹੈ।

By:  Lajwinder Kaur August 25th 2026 03:39 PM -- Updated: August 25th 2026 03:45 PM

ਪੰਜਾਬ 'ਚ ਅਗਲੇ ਸਾਲ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਚ ਵੱਡੇ ਪੱਧਰ ਉੱਤੇ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜੀ ਹਾਂ ਬਹੁਤ ਸਾਰੇ ਆਗੂ ਇੱਕ ਪਾਰਟੀ ਤੋਂ ਦੂਜੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਲੜੀ ਦੇ ਤਹਿਤ ਕਾਂਗਰਸ ਦਾ ਇੱਕ ਹੋਰ ਵੱਡਾ ਚਿਹਰਾ ਆਪ ਦੇ ਵਿੱਚ ਸ਼ਾਮਿਲ ਹੋ ਗਿਆ ਹੈ।  

ਪੰਜਾਬ ਦੀ ਸਿਆਸਤ ਵਿੱਚੋਂ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਗੁਰਪ੍ਰੀਤ ਸਿੰਘ ਬਲੀਏਵਾਲ (ਜੀ.ਪੀ.) ਨੇ ਕਾਂਗਰਸ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ। ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਗੁਰਪ੍ਰੀਤ ਬਲੀਏਵਾਲ ਨੂੰ ਜੀ ਆਇਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪਾਰਟੀ ਵਿੱਚ ਇਸ ਨਵੇਂ ਬਦਲਾਅ ਨਾਲ ਸੂਬੇ ਦੀ ਸਿਆਸਤ ਵਿੱਚ ਹੋਰ ਸਰਗਰਮੀ ਵੇਖਣ ਨੂੰ ਮਿਲ ਰਹੀ ਹੈ। ਆਗੂਆਂ ਦਾ ਮੰਨਣਾ ਹੈ ਕਿ ਇਸ ਨਾਲ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ।

ਦੱਸ ਦਈਏ ਹਾਲ ਦੇ ਵਿੱਚ ਹੀ ਕਈ ਨਾਮੀ ਹਸਤੀਆਂ ਸਣੇ ਖੇਡ ਜਗਤ ਤੋਂ ਵੀ ਕਈ ਜਾਣੇ ਆਪ ਦੇ ਵਿੱਚ ਸ਼ਾਮਿਲ ਹੋ ਚੁੱਕੇ ਹਨ। ਹਾਲ ਦੇ ਵਿੱਚ ਹੀ ਮੋਗਾ ਤੋਂ ਕਈ ਕੌਂਸਲਰ ਸਣੇ ਕਈ ਸਾਥੀਆਂ ਨੇ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਅਤੇ ਆਪ ਦਾ ਪੱਲਾ ਫੜ ਲਿਆ। 

ਆਪ ਦੇ ਕੰਮ ਤੋਂ ਲੋਕ ਹੋ ਰਹੇ ਨੇ ਪ੍ਰਭਾਵਿਤ

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕਈ ਲੋਕ-ਪੱਖੀ ਕੰਮ ਕੀਤੇ ਗਏ ਹਨ। ਮੁੱਖ ਤੌਰ 'ਤੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਲਾਗੂ ਕੀਤੀ ਗਈ ਹੈ, ਜਿਸ ਨਾਲ ਲੱਖਾਂ ਘਰਾਂ ਦਾ ਬਿਜਲੀ ਬਿਲ ਜ਼ੀਰੋ ਆ ਰਿਹਾ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ 'ਆਮ ਆਦਮੀ ਕਲੀਨਿਕ' ਖੋਲ੍ਹੇ ਗਏ ਹਨ ਜਿੱਥੇ ਮੁਫ਼ਤ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲਦੀ ਹੈ। ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਕੇ ਉਨ੍ਹਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵੀ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ। 


Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.