ਪੰਜਾਬ ਸਿਆਸਤ ‘ਚ ਹਲਚਲ; ਨਾਮੀ ਕਾਂਗਰਸੀ ਆਗੂ ਦੀ PM ਮੋਦੀ ਦੇ ਨਾਲ ਮੁਲਾਕਾਤ ਵਾਲੀ ਵੀਡੀਓ ਚਰਚਾ ‘ਚ, ਕੀ ਪਾਰਟੀ ਤੋਂ ਹੋਣਗੇ ਵੱਖ! MP ਨੇ ਪੋਸਟ ਪਾ…

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਹਾਲੀਆ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਕਈ ਚਰਚਾਵਾਂ ਛੇੜ ਦਿੱਤੀਆਂ ਹਨ। ਜਿੱਥੇ ਕੁਝ ਲੋਕ ਇਸ ਨੂੰ ਮਨੀਸ਼ ਤਿਵਾੜੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਸੰਕੇਤ ਵਜੋਂ ਦੇਖ ਰਹੇ ਹਨ, ਉੱਥੇ ਹੀ ਸੰਸਦ ਮੈਂਬਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਵਿਕਾਸ ਕਾਰਜਾਂ ਦਾ ਸਮਰਥਨ ਕਰਨ ਲਈ ਹੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਜਨਤਕ ਨੁਮਾਇੰਦੇ ਵਜੋਂ ਲੋਕਾਂ ਦੇ ਭਲੇ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਸਮਰਥਨ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਅਤੇ ਇਸ ਮੁਲਾਕਾਤ ਨੂੰ ਰਾਜਨੀਤੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।

By:  Lajwinder Kaur July 18th 2026 02:19 PM -- Updated: July 18th 2026 02:28 PM

ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਇੱਕ ਮੁਲਾਕਾਤ ਨੇ ਸਿਆਸੀ ਗਲਿਆਰਿਆਂ ਵਿੱਚ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।

ਕੀ ਹੈ ਪੂਰਾ ਮਾਮਲਾ?

ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਸ਼ ਤਿਵਾੜੀ ਆਹਮੋ-ਸਾਹਮਣੇ ਹੋਏ। ਇਸ ਦੌਰਾਨ ਪੀਐੱਮ ਮੋਦੀ ਨੇ ਨਾ ਸਿਰਫ਼ ਮਨੀਸ਼ ਤਿਵਾੜੀ ਦਾ ਨਿੱਘਾ ਸਵਾਗਤ ਕੀਤਾ, ਸਗੋਂ ਉਨ੍ਹਾਂ ਦੇ ਦੋਵੇਂ ਹੱਥ ਫੜ ਕੇ ਕਰੀਬ 2 ਮਿੰਟ ਤੱਕ ਗੱਲਬਾਤ ਵੀ ਕੀਤੀ। ਇਸ ਸਮੇਂ ਭਾਜਪਾ ਦੇ ਸੀਨੀਅਰ ਆਗੂ ਜੇਪੀ ਨੱਡਾ ਵੀ ਉੱਥੇ ਮੌਜੂਦ ਸਨ। ਇਹ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਬਾਅਦ ਇਹ ਚਰਚਾ ਛਿੜ ਗਈ ਹੈ ਕਿ ਕੀ ਮਨੀਸ਼ ਤਿਵਾੜੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਪਾਰਟੀ ਤੋਂ ਕਿਉਂ ਨਾਰਾਜ਼ ਹਨ ਤਿਵਾੜੀ?

ਮਨੀਸ਼ ਤਿਵਾੜੀ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਵਿੱਚ ਖੁਦ ਨੂੰ ਅਣਗੌਲਿਆ ਮਹਿਸੂਸ ਕਰ ਰਹੇ ਹਨ। ਪੰਜਾਬ ਕਾਂਗਰਸ ਵਿੱਚ ਹੋਏ ਸੰਗਠਨਾਤਮਕ ਬਦਲਾਅ ਅਤੇ ਕਮੇਟੀਆਂ ਦੇ ਗਠਨ ਵਿੱਚ ਉਨ੍ਹਾਂ ਨੂੰ ਕੋਈ ਅਹਿਮ ਥਾਂ ਨਾ ਮਿਲਣ ਕਾਰਨ ਉਹ ਕਾਫੀ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਪਾਰਟੀ ਦੇ ਕੰਮਕਾਜ ਨੂੰ ਲੈ ਕੇ ਆਪਣੀ ਨਾਰਾਜ਼ਗੀ ਵੀ ਜਤਾਈ ਸੀ। ਦੱਸਣਯੋਗ ਹੈ ਕਿ ਤਿਵਾੜੀ ਪਾਰਟੀ ਦੇ 'ਜੀ-23' ਗਰੁੱਪ ਦਾ ਹਿੱਸਾ ਵੀ ਰਹੇ ਹਨ, ਜੋ ਪਾਰਟੀ ਦੀ ਲੀਡਰਸ਼ਿਪ 'ਤੇ ਸਵਾਲ ਚੁੱਕਦੇ ਰਹੇ ਹਨ।

ਸਿਆਸੀ ਗਲਿਆਰਿਆਂ ਵਿੱਚ ਚਰਚਾ ਤੋਂ ਬਾਅਦ MP ਨੇ ਦਿੱਤੀ ਸਫਾਈ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ 'ਤੇ ਉੱਠ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਵਿਕਾਸ ਨੂੰ ਹਮੇਸ਼ਾ ਰਾਜਨੀਤੀ ਤੋਂ ਉੱਪਰ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਵਜੋਂ ਜਨਤਾ ਦੇ ਭਲੇ ਵਾਲੇ ਵਿਕਾਸ ਕਾਰਜਾਂ ਦਾ ਸਮਰਥਨ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਤਿਵਾੜੀ ਨੇ ਸੋਸ਼ਲ ਮੀਡੀਆ 'ਤੇ ਸਪੱਸ਼ਟ ਕੀਤਾ ਕਿ 24 ਅਗਸਤ 2022 ਨੂੰ ਜਦੋਂ ਪ੍ਰਧਾਨ ਮੰਤਰੀ ਨੇ ਨਿਊ ਚੰਡੀਗੜ੍ਹ ਵਿਖੇ ਡਾ. ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਸੀ, ਤਾਂ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਉੱਥੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਅੱਜ ਪੂਰੇ ਇਲਾਕੇ ਦੇ ਹਜ਼ਾਰਾਂ ਕੈਂਸਰ ਮਰੀਜ਼ਾਂ ਲਈ ਇੱਕ ਵਰਦਾਨ ਸਾਬਤ ਹੋ ਰਿਹਾ ਹੈ।

ਮਨੀਸ਼ ਤਿਵਾੜੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਦਾ ਜੀਵਨ ਬਿਹਤਰ ਹੋਵੇਗਾ। ਉਨ੍ਹਾਂ ਦੱਸਿਆ ਕਿ 17 ਜੁਲਾਈ 2026 ਨੂੰ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਅਤੇ ਉਨ੍ਹਾਂ ਦੇ ਸਾਬਕਾ ਸੰਸਦੀ ਹਲਕੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨਗੇ, ਇਸੇ ਲਈ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ।

ਮਨੀਸ਼ ਤਿਵਾੜੀ ਅਨੁਸਾਰ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਦਾ ਜੀਵਨ ਪੱਧਰ ਬਿਹਤਰ ਹੋਵੇਗਾ:

ਉਨ੍ਹਾਂ ਦੱਸਿਆ ਕਿ 17 ਜੁਲਾਈ 2026 ਨੂੰ ਪ੍ਰਧਾਨ ਮੰਤਰੀ ਵੱਲੋਂ ਚੰਡੀਗੜ੍ਹ ਅਤੇ ਉਨ੍ਹਾਂ ਦੇ ਸਾਬਕਾ ਸੰਸਦੀ ਹਲਕੇ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ।

ਉਹ ਇਸ ਪ੍ਰੋਗਰਾਮ ਵਿੱਚ ਇਸ ਲਈ ਸ਼ਾਮਲ ਹੋਏ ਕਿਉਂਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

Related Post

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ! 8 IPS ਅਧਿਕਾਰੀਆਂ ਦੇ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਬਣੇ IGP ਬਾਰਡਰ ਰੇਂਜ
Punjab Holiday: ਬੱਚਿਆਂ ਤੇ ਮੁਲਾਜ਼ਮਾਂ ਦੀਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
ਬੀ.ਕੇ.ਯੂ. ਸਿੱਧੂਪੁਰ ਦੇ ਆਗੂ ਕਾਕਾ ਕੋਟੜਾ ਦੀ ਫ਼ਰੀਦਕੋਟ ਜੇਲ੍ਹ ‘ਚ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ; ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਘੇਰਿਆ
ਪੰਜਾਬ ਦੇ ਮੌਸਮ ਨੂੰ ਲੈ ਕੇ ਆਇਆ ਵੱਡਾ ਅਪਡੇਟ! 5 ਸਤੰਬਰ ਤੱਕ ਮੀਂਹ ਦਾ ਅਲਰਟ; ਚੰਡੀਗੜ੍ਹ-ਮੋਹਾਲੀ ‘ਚ ਛਾਏ ਰਹਿਣਗੇ ਬੱਦਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣਾਂ ਨੂੰ ਲੈ ਕੇ ਖਿੱਚੀ ਤਿਆਰੀ; ਸੁਖਬੀਰ ਬਾਦਲ ਵੱਲੋਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...ਇਨ੍ਹਾਂ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ ਪੁਲਿਸ 'ਚ ਮੱਚਿਆ ਹੜਕੰਪ; ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਈਮੇਲ

© Copyright Galactic Television & Communications Pvt. Ltd. 2026. All rights reserved.