ਪੰਜਾਬ ਭਰ ‘ਚ PRTC ਅਤੇ ਪਨਬਸ ਦਾ ਚੱਕਾ ਜਾਮ; ਹੜਤਾਲ ਕਾਰਨ ਯਾਤਰੀ ਪ੍ਰੇਸ਼ਾਨ, ਅੱਜ ਸਰਕਾਰ ਨਾਲ ਅਹਿਮ ਬੈਠਕ

ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹਨ। ਮੁਲਾਜ਼ਮ ਪੱਕੀ ਨੌਕਰੀ, ਕੰਟਰੈਕਟ ਸਿਸਟਮ ਖ਼ਤਮ ਕਰਨ ਅਤੇ ਪੂਰੀ ਤਨਖ਼ਾਹ ਦੀ ਮੰਗ ਕਰ ਰਹੇ ਹਨ। ਅੱਜ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਵੇਗੀ, ਜਦਕਿ ਗੱਲਬਾਤ ਅਸਫਲ ਰਹਿਣ 'ਤੇ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਅਤੇ ਮੋਹਾਲੀ ਵਿੱਚ ਭੁੱਖ ਹੜਤਾਲ ਦੀ ਚੇਤਾਵਨੀ ਦਿੱਤੀ ਹੈ।

By:  Lajwinder Kaur August 3rd 2026 10:22 AM -- Updated: August 3rd 2026 10:27 AM

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹੜਤਾਲ ਦੇ ਚੱਲਦਿਆਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਆਮ ਲੋਕਾਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ:ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ। ਕੰਟਰੈਕਟ ਸਿਸਟਮ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ। ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣਾ ਅਤੇ ਕਿਲੋਮੀਟਰ ਸਕੀਮ ਨੂੰ ਰੱਦ ਕਰਨਾ।  

ਸਰਕਾਰ ਨਾਲ ਅੱਜ ਹੋਏਗੀ ਮੀਟਿੰਗ

ਟਰਾਂਸਪੋਰਟ ਮੰਤਰੀ ਨਾਲ ਅੱਜ ਹੋਵੇਗੀ ਮੀਟਿੰਗ  ਮੁਲਾਜ਼ਮਾਂ ਦੀ ਇਸ ਹੜਤਾਲ ਦੇ ਮੱਦੇਨਜ਼ਰ ਅੱਜ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਆਗੂਆਂ ਦੀ ਅਹਿਮ ਬੈਠਕ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜੇਕਰ ਮੀਟਿੰਗ ਨਾ ਰਹੀ ਸਫ਼ਲ, ਤਾਂ ਉਲੀਕਿਆ ਜਾਵੇਗਾ ਅਗਲਾ ਸੰਘਰਸ਼  ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅੱਜ ਦੀ ਇਸ ਬੈਠਕ ਦੇ ਵਿੱਚ ਸਰਕਾਰ ਨਾਲ ਕੋਈ ਠੋਸ ਸਹਿਮਤੀ ਨਹੀਂ ਬਣਦੀ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤਹਿਤ ਕੱਲ੍ਹ ਨੂੰ ਮੋਹਾਲੀ ਦੇ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ।

 


© Copyright Galactic Television & Communications Pvt. Ltd. 2026. All rights reserved.