ਪੰਜਾਬੀਆਂ ਲਈ ਵੱਡੀ ਖ਼ਬਰ: ਮੰਗਲਵਾਰ ਅਤੇ ਬੁੱਧਵਾਰ ਦੀ ਜਨਤਕ ਛੁੱਟੀ, ਸਾਰੇ ਸਰਕਾਰੀ ਅਦਾਰੇ ਰਹਿਣਗੇ ਬੰਦ

By:  Lajwinder Kaur May 25th 2026 12:37 PM -- Updated: May 25th 2026 12:45 PM

ਪੰਜਾਬ ਵਿੱਚ ਲਗਾਤਾਰ ਵੱਧ ਰਹੀ ਅਤਿ ਦੀ ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਗਰਮੀ ਕਾਰਨ ਸਕੂਲੀ ਬੱਚਿਆਂ ਦਾ ਵੀ ਬੁਰਾ ਹਾਲ ਹੈ। ਇਸ ਦੌਰਾਨ ਪੰਜਾਬ ਦੇ ਲੋਕਾਂ ਅਤੇ ਬੱਚਿਆਂ ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਦੋ ਸਰਕਾਰੀ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ। 

26 ਮਈ ਨੂੰ ਚੋਣਾਂ ਕਰਕੇ ਛੁੱਟੀ

ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ 26 ਮਈ (ਮੰਗਲਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।


27 ਮਈ ਨੂੰ ਈਦ-ਉਲ-ਜ਼ੁਹਾ (ਬਕਰੀਦ) ਦੀ ਛੁੱਟੀ

ਇਸ ਤੋਂ ਇਲਾਵਾ, ਅਗਲੇ ਹੀ ਦਿਨ ਯਾਨੀ 27 ਮਈ (ਬੁੱਧਵਾਰ) ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲਾਨਾ ਕਲੰਡਰ ਮੁਤਾਬਕ ਇਸ ਦਿਨ ਵੀ ਸੂਬੇ ਵਿੱਚ ਜਨਤਕ ਛੁੱਟੀ ਰਹੇਗੀ। ਲਗਾਤਾਰ ਦੋ ਦਿਨ ਛੁੱਟੀ ਹੋਣ ਕਰਕੇ ਸਕੂਲੀ ਬੱਚਿਆਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਇਸ ਤੋਂ ਇਲਾਵਾ ਬੱਚੇ ਗਰਮੀ ਦੀਆਂ ਛੁੱਟੀਆਂ ਦੀ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ। ਦੱਸ ਦਈਏ ਗਰਮੀ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਸਕੂਲਾਂ ਦੇ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਦੇਖਣਾ ਹੋਏਗਾ ਕਿ ਪੰਜਾਬ ਸਰਕਾਰ ਇਸ ਹਫਤੇ ਛੁੱਟੀਆਂ ਕਰੇਗੀ ਜਾਂ ਫਿਰ ਪਹਿਲੀ ਜੂਨ ਤੋਂ ਛੁੱਟੀਆਂ ਹੋਣ ਗਈਆਂ।

ਨਗਰ ਨਿਗਮ ਚੋਣਾਂ ਦਾ ਪੂਰਾ ਵੇਰਵਾ: ਬੈਲੇਟ ਪੇਪਰ ਨਾਲ ਪੈਣਗੀਆਂ ਵੋਟਾਂ

ਪੰਜਾਬ 'ਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਕੌਂਸਲ ਚੋਣਾਂ ਲਈ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸੂਬੇ ਦੀ ਸਿਆਸਤ ਲਈ ਇਹ ਚੋਣਾਂ ਬਹੁਤ ਅਹਿਮ ਮੰਨੀਆਂ ਜਾ ਰਹੀਆਂ ਹਨ। ਇਸ ਵਾਰ ਚੋਣ ਮੈਦਾਨ ਵਿੱਚ ਕੁੱਲ 7,555 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਇਹ ਚੋਣਾਂ ਈ.ਵੀ.ਐਮ. (EVM) ਦੀ ਬਜਾਏ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ।

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਗਿਣਤੀ ਇਸ ਤਰ੍ਹਾਂ ਹੈ:

ਆਮ ਆਦਮੀ ਪਾਰਟੀ (AAP): 1,801 ਉਮੀਦਵਾਰ

ਕਾਂਗਰਸ (INC): 1,550 ਉਮੀਦਵਾਰ

ਭਾਰਤੀ ਜਨਤਾ ਪਾਰਟੀ (BJP): 1,316 ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (SAD): 1,251 ਉਮੀਦਵਾਰ

ਬਹੁਜਨ ਸਮਾਜ ਪਾਰਟੀ (BSP): 96 ਉਮੀਦਵਾਰ

ਆਜ਼ਾਦ ਉਮੀਦਵਾਰ: 1,528

ਹੋਰ: 13 ਉਮੀਦਵਾਰ

Related Post

ਪੰਜਾਬ ਦੀ ਸਿਆਸਤ ’ਚ ਸੋਗ ਦੀ ਲਹਿਰ! ਪੰਜ ਤੱਤਾਂ 'ਚ ਵਿਲੀਨ ਹੋਏ ਮਜੀਠਾ ਦੇ ਸਾਬਕਾ MLA ਰਣਜੀਤ ਸਿੰਘ ਵਰਿਆਮ ਨੰਗਲ
ਪੰਜਾਬ ਸਰਕਾਰ ਵੱਲੋਂ ਸਮਾਣਾ ਵਾਸੀਆਂ ਨੂੰ ਵੱਡਾ ਤੋਹਫਾ! ਇਸ ਕੰਮ ਲਈ ਖਰਚੇ ਜਾਣਗੇ ਕਰੋੜਾਂ ਰੁਪਏ, ਕਿਸਾਨਾਂ ਸਣੇ ਆਮ ਲੋਕਾਂ ਨੂੰ ਮਿਲੇਗਾ ਲਾਭ
ਪੰਜਾਬੀ ਇੰਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ 'ਚ ਨਵਾਂ ਮੋੜ; ਇੰਸਟਾਗ੍ਰਾਮ ਅਕਾਊਂਟ ਤੋਂ ਲੈ ਕੇ ਆਖਰੀ ਕਾਲਾਂ ਤੱਕ ਪੁਲਿਸ ਕਰ ਰਹੀ ਜਾਂਚ, FIR ਦਰਜ
ਸਿਆਸੀ ਹਲਚਲ ਤੇਜ਼! ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ, ਬੋਲੇ- ‘ਗਠਜੋੜ ਹਾਲਾਤਾਂ…’
ਪੰਜਾਬ 'ਚ ਮਾਨਸੂਨ ਹੋਇਆ ਸੁਸਤ; 5 ਜ਼ਿਲ੍ਹਿਆਂ 'ਚ ਅੱਜ ਮੀਂਹ ਦੇ ਆਸਾਰ: ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ, ਗਰਮੀ ਤੇ ਹੁੰਮਸ ਵਧੀ
ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਨੂੰ ਵੀ ਨਹੀਂ ਬਖਸ਼ਿਆ! ਮਿਡ-ਡੇ ਮੀਲ ਦੇ ਰਾਸ਼ਨ ‘ਤੇ ਕੀਤਾ ਹੱਥ ਸਾਫ, ਕਣਕ-ਚੌਲਾਂ ਦੀਆਂ ਬੋਰੀਆਂ ਕੀਤੀਆਂ ਚੋਰੀਆਂ

© Copyright Galactic Television & Communications Pvt. Ltd. 2026. All rights reserved.