ਪੰਜਾਬ ਦੇ 10 IAS ਅਧਿਕਾਰੀਆਂ ਨੂੰ ਨਵੀਂ ਨਿਯੁਕਤੀ: ਸਿਖਲਾਈ ਪੂਰੀ ਕਰਨ ਮਗਰੋਂ ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ ਤਾਇਨਾਤ

ਪੰਜਾਬ ਸਰਕਾਰ ਨੇ 2024 ਬੈਚ ਦੇ 10 ਆਈਏਐੱਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸਿਖਲਾਈ ਪੂਰੀ ਕਰਕੇ ਵਾਪਸ ਆਏ ਇਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਅਧਿਕਾਰੀ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਸ਼ਹਿਰੀ ਵਿਕਾਸ ਅਤੇ ਪ੍ਰਸ਼ਾਸਨਿਕ ਕੰਮਾਂ ਨੂੰ ਮਜ਼ਬੂਤ ਕਰਨਗੇ।

By:  Lajwinder Kaur August 22nd 2026 08:33 AM -- Updated: August 22nd 2026 08:36 AM

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ 2024 ਬੈਚ ਦੇ 10 ਆਈ.ਏ.ਐੱਸ. (IAS) ਅਧਿਕਾਰੀਆਂ ਦੀਆਂ ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੁਆਰਾ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਤਹਿਤ ਫੇਜ਼-2 ਸਿਵਲ ਸਰਵਿਸਿਜ਼ ਦੀ ਸਿਖਲਾਈ ਪੂਰੀ ਕਰਕੇ ਵਾਪਸ ਪਰਤੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DCs) ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ

ਮਿਸ ਗੁਰਲੀਨ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਪਠਾਨਕੋਟ

ਅਭਿਮਨਿਊ ਮਲਿਕ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਅੰਮ੍ਰਿਤਸਰ

ਸ਼ਿਵਾਂਸ਼ ਰਾਠੀ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਅੰਮ੍ਰਿਤਸਰ

ਮਿਸ ਹਰਸ਼ਿਤਾ ਸ਼ਰਮਾ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਮੋਗਾ

ਸ਼ਿਵਾਂਸ਼ ਅਸਥਾਨਾ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਜਲੰਧਰ

ਮਿਸ ਲਿੰਧਿਆ ਐਲ ਐਨ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ (ਮੋਹਾਲੀ)

ਮਿਸ ਪ੍ਰਗਤੀ ਰਾਣੀ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਲੁਧਿਆਣਾ

ਮਿਸ ਓਸ਼ੀ ਮੰਡਲ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ

ਮਿਸ ਪੀਯੂਸ਼ਾ ਬੁਡੇਕ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਲੁਧਿਆਣਾ

ਮੁਕਿਲਨ ਆਰ., ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਪਟਿਆਲਾ

ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਭਾਰਤ ਸਰਕਾਰ ਦੇ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੇ ਅਮਲਾ ਅਫ਼ਸਰ, ਪੰਜਾਬ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਪ੍ਰਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਮੰਡਲ ਕਮਿਸ਼ਨਰਾਂ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀ ਕਾਰਵਾਈ ਅਤੇ ਸੂਚਨਾ ਹਿੱਤ ਭੇਜ ਦਿੱਤੀਆਂ ਗਈਆਂ ਹਨ।


© Copyright Galactic Television & Communications Pvt. Ltd. 2026. All rights reserved.