ਪੰਜਾਬ ਬੰਦ ਵਿਚਾਲੇ ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਈਮੇਲ

ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਈਮੇਲ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਈਮੇਲ ਵਿੱਚ 21 ਅਗਸਤ ਦੇ ਪੰਜਾਬ ਬੰਦ ਅਤੇ 31 ਅਗਸਤ ਨੂੰ ਸਕੂਲ ਬੰਦ ਰੱਖਣ ਦਾ ਵੀ ਜ਼ਿਕਰ ਹੈ। ਹਾਲਾਂਕਿ, ਇਸ ਈਮੇਲ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਧਮਕੀ ਤੋਂ ਬਾਅਦ ਭਾਜਪਾ ਦਫ਼ਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।

By:  Lajwinder Kaur August 21st 2026 10:52 AM -- Updated: August 21st 2026 11:03 AM

ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਦੇਣ ਵਾਲੀ ਇੱਕ ਈਮੇਲ ਸਾਹਮਣੇ ਆਈ ਹੈ। ਇਸ ਈਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦਾ ਜ਼ਿਕਰ ਕਰਦਿਆਂ ਚੰਡੀਗੜ੍ਹ ਵਿੱਚ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ, ਅਤੇ ਨਾਲ ਹੀ 31 ਅਗਸਤ ਨੂੰ ਸਕੂਲ ਬੰਦ ਰੱਖਣ ਬਾਰੇ ਵੀ ਇੱਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਈਮੇਲ

ਇਸ ਈਮੇਲ ਵਿੱਚ ਖਾਲਿਸਤਾਨ ਪੱਖੀ ਨਾਵਾਂ ਅਤੇ ਸੰਗਠਨਾਂ ਦਾ ਹਵਾਲਾ ਵੀ ਦਿੱਤਾ ਗਿਆ ਹੈ। ਹਾਲਾਂਕਿ, ਇਸ ਈਮੇਲ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ। ਇਸ ਲਈ GTC News ਇਸ ਵਾਇਰਲ ਹੋ ਰਹੀ ਈਮੇਲ ਦੀ ਪੁਸ਼ਟੀ ਨਹੀਂ ਕਰਦਾ ਹੈ।

ਭਾਜਪਾ ਦਫਤਰ ਦੀ ਵਧਾਈ ਗਈ ਸੁਰੱਖਿਆ

ਦੱਸ ਦੇਈਏ ਕਿ ਪੰਜਾਬ ਵਿੱਚ ਅੱਜ 21 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਭਾਜਪਾ ਦਫ਼ਤਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ 2026 ਵਿੱਚ ਵੀ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.