ਪੰਜਾਬ ਬੰਦ ਦਾ ਐਲਾਨ: 15 ਅਕਤੂਬਰ ਨੂੰ ਸੂਬੇ ਭਰ ‘ਚ ਬੰਦ ਦਾ ਸੱਦਾ, ਜਾਣੋ ਕੀ ਰਹੇਗਾ ਬੰਦ!
ਭਲਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਸੰਘਰਸ਼ ਕਮੇਟੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ।
ਪੰਜਾਬ ਵਿੱਚ 15 ਅਕਤੂਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਸੰਘਰਸ਼ ਕਮੇਟੀ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਮਾਨਸਾ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਬਣਾਈ ਗਈ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਬੰਦ ਕਰਨ ਦਾ ਫੈਸਲਾ ਲਿਆ ਹੈ। ਝੋਟਾ ਦਾ ਪੋਸਟਮਾਰਟਮ PGI ਤੋਂ ਕਰਵਾਉਣ ਦੀ ਮੰਗ
ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹੱਤਿਆ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਵਿੱਚ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ।
ਮੁੱਖ ਦੋਸ਼ੀ ਗ੍ਰਿਫਤਾਰ
ਪੁਲਿਸ ਸੂਤਰਾਂ ਅਨੁਸਾਰ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵਿਚਾਲੇ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਕਮੇਟੀ ਦੀਆਂ ਕੀ ਹਨ ਮੁੱਖ ਮੰਗਾਂ?
ਸੰਘਰਸ਼ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਵੀ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਕਮੇਟੀ ਵੱਲੋਂ ਸਰਕਾਰ 'ਤੇ ਦਬਾਅ ਬਣਾਉਣ ਲਈ ਲੋਕਾਂ ਨੂੰ ਪੰਜਾਬ ਬੰਦ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
ਪੰਜਾਬ ਬੰਦ ਦੌਰਾਨ ਕੀ ਰਹੇਗਾ ਬੰਦ?
ਫਿਲਹਾਲ 15 ਅਕਤੂਬਰ ਨੂੰ ਪੰਜਾਬ ਬੰਦ ਦੌਰਾਨ ਕਿਹੜੀਆਂ ਦੁਕਾਨਾਂ, ਬਾਜ਼ਾਰਾਂ, ਆਵਾਜਾਈ ਸੇਵਾਵਾਂ ਜਾਂ ਹੋਰ ਸੰਸਥਾਵਾਂ ਬੰਦ ਰਹਿਣਗੀਆਂ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਲਈ ਇਹ ਕਹਿਣਾ ਮੁਸ਼ਕਲ ਹੈ ਕਿ ਬੰਦ ਦਾ ਅਸਰ ਕਿਹੜੇ ਖੇਤਰਾਂ ਵਿੱਚ ਕਿੰਨਾ ਰਹੇਗਾ।
ਹਾਲਾਂਕਿ, ਪੂਰੇ ਪੰਜਾਬ ਵਿੱਚ ਬੰਦ ਦੇ ਸੱਦੇ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਸਥਾਨਕ ਪ੍ਰਸ਼ਾਸਨ ਅਤੇ ਆਵਾਜਾਈ ਸੇਵਾਵਾਂ ਨਾਲ ਸਬੰਧਤ ਤਾਜ਼ਾ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।
ਲੋਕਾਂ ਨੂੰ ਮਾਨਸਾ ਪਹੁੰਚਣ ਦੀ ਅਪੀਲ
ਸੰਘਰਸ਼ ਕਮੇਟੀ ਨੇ ਪੰਜਾਬ ਦੇ ਲੋਕਾਂ ਨੂੰ 15 ਅਕਤੂਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਮਾਨਸਾ ਪਹੁੰਚ ਸਕਦੇ ਹਨ, ਉਨ੍ਹਾਂ ਨੂੰ ਉੱਥੇ ਪਹੁੰਚ ਕੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਵੀ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਯੂਨੀਅਨ ਨੇ ਲੋਕਾਂ ਨੂੰ ਇਸ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸੰਘਰਸ਼ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।