ਪੰਜਾਬ ਭਾਜਪਾ ਨੂੰ ਵੱਡਾ ਝਟਕਾ! ਸਾਬਕਾ ਵਿਧਾਇਕ ਬਲਵਿੰਦਰ ਲਾਡੀ ਨੇ ਆਪਣੇ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲਾ, ਸਿਆਸੀ ਹਲਚਲ ਤੇਜ਼…

By:  Lajwinder Kaur July 7th 2026 04:23 PM -- Updated: July 7th 2026 04:38 PM

ਪੰਜਾਬ ਦੀ ਸਿਆਸਤ ਵਿੱਚ ਚੋਣਾਂ ਦੇ ਮਾਹੌਲ ਤੋਂ ਪਹਿਲਾਂ ਹੀ ਪਾਰਟੀਬਾਜ਼ੀ ਅਤੇ ਆਗੂਆਂ ਦੇ ਦਲ-ਬਦਲ ਦਾ ਸਿਲਸਿਲਾ ਪੂਰੇ ਜ਼ੋਰਾਂ 'ਤੇ ਹੈ। ਇਸੇ ਕੜੀ ਤਹਿਤ ਪੰਜਾਬ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਾ, ਜਦੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ। 

ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ

ਬਲਵਿੰਦਰ ਸਿੰਘ ਲਾਡੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' ਵਿੱਚ ਐਂਟਰੀ ਕੀਤੀ ਹੈ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਾਜਪਾ ਦੀਆਂ ਨੀਤੀਆਂ ਤੋਂ ਨਾਰਾਜ਼ਗੀ ਜਤਾਉਂਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾ ਰਹੀ ਹੈ, ਜਿਸ ਦਾ ਹਿੱਸਾ ਬਣਨਾ ਉਹ ਆਪਣਾ ਫਰਜ਼ ਸਮਝਦੇ ਹਨ।

ਦਿੱਗਜ ਆਗੂਆਂ ਨੇ ਕੀਤਾ ਸਵਾਗਤ

ਬਲਵਿੰਦਰ ਲਾਡੀ ਦੀ 'ਆਪ' ਵਿੱਚ ਸ਼ਮੂਲੀਅਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਬਲਵਿੰਦਰ ਲਾਡੀ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦੇ ਚਿੰਨ੍ਹ ਪਾ ਕੇ ਰਸਮੀ ਤੌਰ 'ਤੇ ਜੀ ਆਇਆਂ ਕਿਹਾ।

ਸਿਆਸੀ ਗਲਿਆਰਿਆਂ 'ਚ ਚਰਚਾ

ਆਮ ਆਦਮੀ ਪਾਰਟੀ ਨੇ ਇਸ ਮੌਕੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਭਾਜਪਾ ਦੀਆਂ ਨੀਤੀਆਂ ਤੋਂ ਆਗੂ ਖ਼ਫ਼ਾ, 'ਆਪ' ਪਰਿਵਾਰ 'ਚ ਕਰ ਰਹੇ ਸ਼ਮੂਲੀਅਤ!" ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਬਲਵਿੰਦਰ ਲਾਡੀ ਦਾ 'ਆਪ' ਵਿੱਚ ਸ਼ਾਮਲ ਹੋਣਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ੍ਰੀ ਹਰਗੋਬਿੰਦਪੁਰ ਹਲਕੇ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰੇਗਾ।

ਇਹ ਸਿਆਸੀ ਬਦਲਾਅ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਪਾਰਟੀਆਂ ਆਪਣੀ ਜ਼ਮੀਨੀ ਪਕੜ ਮਜ਼ਬੂਤ ਕਰਨ ਲਈ ਦੂਜੀਆਂ ਪਾਰਟੀਆਂ ਦੇ ਤਜਰਬੇਕਾਰ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਸਿਆਸੀ ਉਲਟਫੇਰ ਦੇਖਣ ਨੂੰ ਮਿਲ ਸਕਦੇ ਹਨ।


Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.