ਪੰਜਾਬ ਦਾ ਲਾਲ ਦੇਸ਼ ਲਈ ਸ਼ਹੀਦ, ਸੁਨਾਮ ‘ਚ ਸੋਗ ਦੀ ਲਹਿਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ

By:  Lajwinder Kaur February 26th 2026 09:58 AM -- Updated: February 26th 2026 10:09 AM

ਮਣੀਪੁਰ ਤੋਂ ਪੰਜਾਬ ਦੇ ਲਈ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਕ ਹੋਰ ਪੰਜਾਬ ਦਾ ਪੁੱਤ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਿਆ। ਸੁਨਾਮ ਦੇ ਪਿੰਡ ਮਹਿਲਾਂ ਦਾ ਬਹਾਦਰ ਜਵਾਨ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹ ਮਨੀਪੁਰ (Manipur) ਵਿਖੇ ਤਾਇਨਾਤ ਸਨ। ਮਣੀਪੁਰ ਵਿੱਚ ਆਪਰੇਸ਼ਨ ਦੌਰਾਨ ਦੇਸ਼ ਵਿਰੋਧੀ ਅਨਸਰਾਂ ਨਾਲ ਮੁੱਠਭੇੜ ਦੌਰਾਨ ਉਨ੍ਹਾਂ ਦੀ ਜਾਨ ਚੱਲੀ ਗਈ। 

ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਪਿੰਡ 'ਚ ਸੋਗ ਦੀ ਲਹਿਰ

ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦੇ ਹੋਏ ਆਪਣਾ ਬਲੀਦਾਨ ਦੇ ਦਿੱਤਾ। ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਦੋਂ ਪਿੰਡ ਵਿੱਚ ਸ਼ਹੀਦ ਹੋਣ ਦੀ ਖਬਰ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ 'ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।  

ਨੰਬਰਦਾਰ ਯੂਨੀਅਨ ਆਗੂ ਰਣ ਸਿੰਘ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਬਣਦਾ ਯੋਗ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ‘ਚ ਸ਼ਹੀਦ ਦੀ ਯਾਦ 'ਚ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਸ਼ਹੀਦ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਜੱਦੀ ਪਿੰਡ 'ਚ ਕੀਤਾ ਜਾਏਗਾ।

Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.