ਪੰਜਾਬ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਇੱਕ ਹੀ ਦਿਨ ‘ਚ ਦੋ ਵੱਡੇ ਸਦਮੇ: ਪਿਤਾ ਮਗਰੋਂ ਇੱਕ ਹੋਰ ਪਰਿਵਾਰਕ ਮੈਂਬਰ ਦਾ ਦੇ'ਹਾਂਤ

ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਰਿਵਾਰ 'ਤੇ ਇੱਕ ਹੀ ਦਿਨ ਵਿੱਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਵੀਰਵਾਰ ਸਵੇਰੇ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦਾ ਦੇਹਾਂਤ ਹੋ ਗਿਆ ਸੀ, ਅਤੇ ਇਸ ਤੋਂ ਕੁਝ ਹੀ ਸਮੇਂ ਬਾਅਦ ਬ੍ਰੇਨ ਹੈਮਰੇਜ ਕਾਰਨ ਜ਼ੇਰੇ ਇਲਾਜ ਉਨ੍ਹਾਂ ਦੇ ਜੀਜਾ ਮੋਹਨ ਲਾਲ ਦੀ ਵੀ ਮੌਤ ਹੋ ਗਈ। ਇੱਕੋ ਦਿਨ ਵਿੱਚ ਪਰਿਵਾਰ ਵਿੱਚ ਦੋ ਮੌਤਾਂ ਹੋਣ ਕਾਰਨ ਪੂਰੇ ਇਲਾਕੇ ਅਤੇ ਸਿਆਸੀ ਜਗਤ ਵਿੱਚ ਡੂੰਘਾ ਸੋਗ ਫੈਲ ਗਿਆ ਹੈ।

By:  Lajwinder Kaur September 10th 2026 05:50 PM -- Updated: September 10th 2026 06:00 PM

ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਰਿਵਾਰ 'ਤੇ ਇੱਕੋ ਦਿਨ ਵਿੱਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਸਵੇਰੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਸ. ਚੁੰਨੀ ਲਾਲ ਭਗਤ ਦੇ ਦੇਹਾਂਤ ਤੋਂ ਕੁਝ ਹੀ ਸਮੇਂ ਬਾਅਦ, ਮੰਤਰੀ ਮਹਿੰਦਰ ਭਗਤ ਦੇ ਜੀਜਾ ਮੋਹਨ ਲਾਲ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਇੱਕੋ ਦਿਨ ਵਿੱਚ ਪਰਿਵਾਰ ਵਿੱਚ ਦੋ ਮੌਤਾਂ ਹੋਣ ਕਾਰਨ ਪੂਰੇ ਇਲਾਕੇ ਅਤੇ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।

ਇਲਾਜ ਦੌਰਾਨ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ, ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਜੀਜਾ ਮੋਹਨ ਲਾਲ ਜਲੰਧਰ ਦੇ ਦਿਲਬਾਗ ਨਗਰ ਵਿੱਚ ਰਹਿੰਦੇ ਸਨ ਅਤੇ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਏ ਸਨ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਇਆ ਸੀ, ਜਿਸ ਤੋਂ ਬਾਅਦ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਹੀ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਰਹੀ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਦੁੱਖਦਾਈ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚ ਗਮ ਦਾ ਮਾਹੌਲ ਹੋਰ ਵੀ ਡੂੰਘਾ ਹੋ ਗਿਆ ਹੈ।

ਸਵੇਰੇ ਹੀ ਹੋਇਆ ਸੀ ਪਿਤਾ ਦਾ ਦੇਹਾਂਤ

ਜ਼ਿਕਰਯੋਗ ਹੈ ਕਿ ਵੀਰਵਾਰ ਸਵੇਰੇ ਹੀ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦਾ ਵੀ ਦੇਹਾਂਤ ਹੋ ਗਿਆ ਸੀ। ਮੰਤਰੀ ਮਹਿੰਦਰ ਭਗਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪਿਤਾ ਦੇ ਅਕਾਲ ਚਲਾਣੇ ਦੀ ਖ਼ਬਰ ਸਾਂਝੀ ਕਰਦਿਆਂ ਲਿਖਿਆ ਸੀ ਕਿ ਉਨ੍ਹਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇੱਕੋ ਦਿਨ ਵਿੱਚ ਪਿਤਾ ਅਤੇ ਫਿਰ ਜੀਜਾ ਦੇ ਦੇਹਾਂਤ ਕਾਰਨ ਮਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਇਸ ਮੁਸ਼ਕਿਲ ਘੜੀ ਵਿੱਚ ਕਈ ਸਿਆਸੀ ਆਗੂਆਂ ਅਤੇ ਪਤਵੰਤਿਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

© Copyright Galactic Television & Communications Pvt. Ltd. 2026. All rights reserved.