ਪੰਜਾਬ-ਚੰਡੀਗੜ੍ਹ ‘ਚ 4 ਦਿਨ ਮੀਂਹ ਦਾ ਅਲਰਟ: ਤਾਪਮਾਨ ਡਿੱਗਣ ਦੇ ਆਸਾਰ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਇੱਕ ਵਾਰ ਫਿਰ ਤੋਂ ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ 4 ਦਿਨਾਂ ਦੌਰਾਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੂਫ਼ਾਨ ਦੇ ਨਾਲ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

By:  Lajwinder Kaur October 6th 2026 09:41 AM -- Updated: October 6th 2026 09:51 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਅਗਲੇ 4 ਦਿਨਾਂ ਦੌਰਾਨ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੂਫ਼ਾਨ ਦੇ ਨਾਲ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 6 ਅਤੇ 10 ਅਕਤੂਬਰ ਨੂੰ ਤੇਜ਼ ਹਵਾਵਾਂ, ਹਨੇਰੀ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ, ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ 37.1 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਵੈਸਟਰਨ ਡਿਸਟਰਬਨ ਦਾ ਅਸਰ ਤੇ ਮੀਂਹ ਦਾ ਅਲਰਟ

ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵੇਂ ਵੈਸਟਰਨ ਡਿਸਟਰਬਨ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ।

ਮੌਸਮ ਵਿਭਾਗ ਵੱਲੋਂ 6 ਅਤੇ 10 ਅਕਤੂਬਰ ਨੂੰ ਵਿਸ਼ੇਸ਼ ਤੌਰ 'ਤੇ ਤੇਜ਼ ਹਵਾਵਾਂ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਅਤੇ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ।

8 ਅਤੇ 9 ਅਕਤੂਬਰ ਨੂੰ ਵੀ ਕੁਝ ਸਥਾਨਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਮੀਂਹ ਪੈ ਸਕਦਾ ਹੈ।

13 ਜ਼ਿਲ੍ਹਿਆਂ ਦੇ ਮੌਸਮ 'ਤੇ ਪਵੇਗਾ ਵਿਸ਼ੇਸ਼ ਪ੍ਰਭਾਵ

ਇਸ ਮੌਸਮੀ ਬਦਲਾਅ ਦਾ ਅਸਰ ਪੰਜਾਬ ਦੇ ਲਗਭਗ 13 ਮੁੱਖ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ:

ਤੇਜ਼ ਹਵਾਵਾਂ ਅਤੇ ਹਨ੍ਹੇਰੀ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕਿਤੇ-ਕਿਤੇ 40 ਤੋਂ 50 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਮੀਂਹ ਦੀ ਸੰਭਾਵਨਾ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਹਨ।

ਤਾਪਮਾਨ ‘ਚ ਆਏਗੀ ਗਿਰਾਵਟ

ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਸੀ ਅਤੇ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਸੀ ਜਿੱਥੇ ਤਾਪਮਾਨ 37.1 ਡਿਗਰੀ ਤੱਕ ਪਹੁੰਚ ਗਿਆ ਸੀ। ਪਰ ਹੁਣ ਇਸ ਮੀਂਹ ਅਤੇ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਇਸ ਬਦਲੇ ਹੋਏ ਮੌਸਮ ਦਾ ਅਸਰ ਸੂਬੇ ਵਿੱਚ ਬਿਜਲੀ ਦੀ ਖਪਤ 'ਤੇ ਵੀ ਪਿਆ ਹੈ। ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ ਘੱਟ ਕੇ 9,728 ਮੈਗਾਵਾਟ ਰਹਿ ਗਈ ਹੈ। ਸੂਬੇ ਨੇ ਲੋੜ ਮੁਤਾਬਕ 4,309 ਮੈਗਾਵਾਟ ਬਿਜਲੀ ਲਈ, ਜਦੋਂ ਕਿ ਬਿਜਲੀ ਸਪਲਾਈ 4,352 ਮੈਗਾਵਾਟ ਤੈਅ ਸੀ (ਭਾਵ ਤੈਅ ਮਾਤਰਾ ਨਾਲੋਂ 43 ਮੈਗਾਵਾਟ ਘੱਟ ਬਿਜਲੀ ਦੀ ਖਪਤ ਹੋਈ)। ਪੰਜਾਬ ਵਿੱਚ ਕੁੱਲ ਬਿਜਲੀ ਉਤਪਾਦਨ 5,421 ਮੈਗਾਵਾਟ ਰਿਹਾ।

Related Post

ਕਿਸਾਨਾਂ ਦਾ DC ਦਫ਼ਤਰਾਂ ਅੱਗੇ ਧਰਨਾ ਜਾਰੀ: ਮੰਗਾਂ ਨੂੰ ਲੈ ਕੇ ਪ੍ਰਦਰਸ਼ਨ, ਮੁਲਾਜ਼ਮਾਂ ਦੀ ਨੋ-ਐਂਟਰੀ!
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ

© Copyright Galactic Television & Communications Pvt. Ltd. 2026. All rights reserved.