ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਅਤੇ ਹਨੇਰੀ ਦਾ ਅਲਰਟ, ਅਗਲੇ ਹਫ਼ਤੇ ਮਾਨਸੂਨ ਦੇ ਆਸਾਰ

By:  Gurpreet Kaur June 27th 2026 01:12 PM

ਚੰਡੀਗੜ੍ਹ: ਭਿਆਨਕ ਗਰਮੀ ਅਤੇ ਹੁੰਮਸ ਦੀ ਮਾਰ ਝੱਲ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਮਿਲਣ ਵਾਲੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਸ਼ਨੀਵਾਰ ਨੂੰ ਕਈ ਸ਼ਹਿਰਾਂ ਵਿੱਚ ਤੇਜ਼ ਹਨੇਰੀ, ਗਰਜ-ਚਮਕ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ, ਜਿਸ ਨੂੰ ਦੇਖਦਿਆਂ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।


50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ


ਮੌਸਮ ਵਿਭਾਗ ਅਨੁਸਾਰ ਅੱਜ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੇ ਸਥਾਨਾਂ ਅਤੇ ਦਰੱਖਤਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਮਾਨਸੂਨ ਦੇ ਪਹੁੰਚਣ ਦੀ ਉਮੀਦ ਹੈ।


28 ਤੋਂ 30 ਜੂਨ ਤੱਕ ਕੋਈ ਚਿਤਾਵਨੀ ਨਹੀਂ


ਅੱਜ ਦੀ ਹਲਕੀ ਰਾਹਤ ਤੋਂ ਬਾਅਦ 28, 29 ਅਤੇ 30 ਜੂਨ ਨੂੰ ਮੌਸਮ ਆਮ ਵਾਂਗ ਰਹੇਗਾ ਅਤੇ ਇਨ੍ਹਾਂ ਤਿੰਨ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਕੁਝ ਥਾਵਾਂ ’ਤੇ ਬੱਦਲਵਾਈ ਅਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ, ਪਰ ਤਾਪਮਾਨ ਵਿੱਚ ਕੋਈ ਵੱਡੀ ਗਿਰਾਵਟ ਨਾ ਹੋਣ ਕਾਰਨ ਹੁੰਮਸ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰਦੀ ਰਹੇਗੀ। ਇਸ ਤੋਂ ਬਾਅਦ 1 ਅਤੇ 2 ਜੁਲਾਈ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲਵੇਗਾ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦਾ ਦੌਰ ਮੁੜ ਸ਼ੁਰੂ ਹੋਵੇਗਾ।


Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.