Punjab Weather: ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ: 4 ਦਿਨ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ
Punjab Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਭਲਕੇ ਯਾਨੀ ਸ਼ਨੀਵਾਰ ਤੋਂ ਲਗਾਤਾਰ ਚਾਰ ਦਿਨ ਗਰਜ-ਚਮਕ ਦੇ ਨਾਲ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ 'ਯੈਲੋ ਅਲਰਟ' ਵੀ ਜਾਰੀ ਕਰ ਦਿੱਤਾ ਹੈ।
ਹਾਲਾਂਕਿ ਅੱਜ ਮੌਸਮ ਖੁਸ਼ਕ ਰਹੇਗਾ, ਪਰ ਕੁਝ ਇਲਾਕਿਆਂ ਵਿੱਚ ਬੱਦਲਵਾਈ ਬਣੀ ਰਹਿ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ ਨਾਲ ਲੱਗਦੇ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਸਵੇਰ ਵੇਲੇ ਮੀਂਹ ਦਰਜ ਕੀਤਾ ਗਿਆ ਹੈ। ਫਿਲਹਾਲ ਤਾਪਮਾਨ ਵਿੱਚ ਕੋਈ ਵੱਡੀ ਗਿਰਾਵਟ ਨਹੀਂ ਆਈ ਹੈ ਅਤੇ ਇਹ ਆਮ ਨਾਲੋਂ 3.8 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
7 ਜ਼ਿਲ੍ਹਿਆਂ ਵਿੱਚ ਤਾਪਮਾਨ 31 ਡਿਗਰੀ ਤੋਂ ਪਾਰ
ਮੌਸਮ ਵਿਭਾਗ ਦੇ ਅਨੁਸਾਰ, ਭਲਕੇ ਤੋਂ ਇਲਾਕੇ ਵਿੱਚ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਠੰਢਾ ਰਹੇਗਾ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ।
ਵੱਖ-ਵੱਖ ਸ਼ਹਿਰਾਂ ਦਾ ਤਾਪਮਾਨ ਕੁੱਝ ਤਰ੍ਹਾਂ ਹੈ :
ਰੂਪਨਗਰ: 33.5 ਡਿਗਰੀ
ਮੋਹਾਲੀ: 32.7 ਡਿਗਰੀ
ਪਟਿਆਲਾ: 32.2 ਡਿਗਰੀ
ਫ਼ਰੀਦਕੋਟ: 32.2 ਡਿਗਰੀ
ਹੁਸ਼ਿਆਰਪੁਰ: 31.5 ਡਿਗਰੀ
ਐੱਸ.ਬੀ.ਐੱਸ. ਨਗਰ: 31.5 ਡਿਗਰੀ
ਲੁਧਿਆਣਾ: 30.8 ਡਿਗਰੀ
ਇਸ ਤੋਂ ਇਲਾਵਾ, ਚੰਡੀਗੜ੍ਹ ਵਿੱਚ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ, 14, 15, 16 ਅਤੇ 17 ਤਾਰੀਖ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਮੌਸਮ ਖੁਸ਼ਕ ਰਹੇਗਾ। ਅਗਲੇ 48 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।
ਅਗਲੇ ਤਿੰਨ ਦਿਨਾਂ ਦਾ ਮੌਸਮ ਇਸ ਤਰ੍ਹਾਂ ਰਹੇਗਾ:
14 ਮਾਰਚ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
15 ਮਾਰਚ: ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਵਿੱਚ ਕਿਤੇ-ਕਿਤੇ ਤੂਫ਼ਾਨੀ ਮੀਂਹ, ਬਿਜਲੀ ਲਸ਼ਕਣ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਹਨਾਂ ਇਲਾਕਿਆਂ ਵਿੱਚ ਹਲਕੀ-ਹਲਕੀ ਬਾਰਿਸ਼ ਹੋਣ ਦੇ ਵੀ ਆਸਾਰ ਹਨ।
16 ਮਾਰਚ: ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਅਚਾਨਕ ਤੂਫ਼ਾਨ, ਮੀਂਹ, ਬਿਜਲੀ ਲਸ਼ਕਣ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।