CM ਮਾਨ ਵੱਲੋਂ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਅੱਜ ਕਈ ਵੱਡੇ ਫੈਸਲਿਆਂ 'ਤੇ ਲੱਗ ਸਕਦੀ ਮੋਹਰ

By:  Lajwinder Kaur April 28th 2026 10:03 AM -- Updated: April 28th 2026 10:19 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀਕਿ 28 ਅਪ੍ਰੈਲ ਨੂੰ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ, ਜੋ ਦੁਪਹਿਰ ਸਾਢੇ ਤਿੰਨ ਵਜੇ ਹੋਵੇਗੀ। ਹਾਲਾਂਕਿ ਇਸ ਮੀਟਿੰਗ ਦਾ ਕੋਈ ਰਸਮੀ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ, ਚਰਚਾ ਹੈ ਕਿ ਮੀਟਿੰਗ ਦੌਰਾਨ ਰਾਜ ਸਭਾ ਦੇ ਸੱਤ ਮੈਂਬਰਾਂ ਵੱਲੋਂ ਪਾਰਟੀ ਛੱਡਣ ਦੇ ਮੁੱਦੇ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਇਸ ਸਬੰਧੀ ਫੀਡਬੈਕ ਲਈ ਜਾਵੇਗੀ।

ਕੈਬਨਿਟ ਮੰਤਰੀਆਂ ਸਣੇ ਇਹ ਅਧਿਕਾਰੀ ਵੀ ਰਹਿਣਗੇ ਹਾਜ਼ਿਰ

ਇਸ ਮੀਟਿੰਗ ਨੂੰ ਲੈ ਕੇ ਸਰਕਾਰੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 28 ਅਪ੍ਰੈਲ 2026, ਦਿਨ ਮੰਗਲਵਾਰ ਨੂੰ ਦੁਪਹਿਰ 03:30 ਵਜੇ ਰੱਖੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-2 ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ (ਕੋਠੀ ਨੰਬਰ 45) ਵਿਖੇ ਹੋਵੇਗੀ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਸਾਂਝਾ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ, ਸਮੂਹ ਕੈਬਨਿਟ ਮੰਤਰੀਆਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।


ਦੱਸ ਦਈਏ ਅਗਲੇ ਸਾਲ ਚੋਣਾਂ ਵੀ ਹੋਣ ਵਾਲੀਆਂ ਹਨ। ਸੂਬਾ ਸਰਕਾਰ ਚੋਣਾਂ ਨੂੰ ਧਿਆਨ ਦੇ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਵੀ ਲੈ ਸਕਦੀ ਹੈ। ਇਸ ਤੋਂ ਇਲਾਵਾ ਇਹ ਕਿਆਸਆਈਆਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਬੈਠਕ ਦੇ ਵਿੱਚ ਕਣਕ ਦੀ ਖਰੀਦ ਦੇ ਮੁੱਦੇ ਤੋਂ ਲੈ ਕੇ ਆਉਣ ਵਾਲੀ ਮਾਨਸੂਨ ਦੀਆਂ ਤਿਆਰੀ ਨੂੰ ਲੈ ਕੇ ਵੀ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ। ਬਾਕੀ ਖੁਲਾਸੇ ਇਸ ਮੀਟਿੰਗ ਤੋਂ ਬਾਅਦ ਹੀ ਹੋਣਗੇ ਕਿ ਸੂਬਾ ਸਰਕਾਰ ਕਿਹੜੇ ਅਹਿਮ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਕਰਦੀ ਹੈ।

Related Post

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ
ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ! ਅਕਾਲੀ ਦਲ ਨੂੰ ਝਟਕਾ…AAP ਦਾ ਵਧਿਆ ਕੁਨਬਾ, ਸਾਬਕਾ ਵਿਧਾਇਕ ਆਪਣੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
DA ਮਾਮਲੇ ‘ਚ ਵੱਡਾ ਅਪਡੇਟ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ; ਚੀਫ਼ ਸਕੱਤਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਪਿੰਡ ਨਾਨੋਵਾਲ ਦੇ ਕਾਂਗਰਸੀ ਵਰਕਰ ‘ਆਪ’ ‘ਚ ਸ਼ਾਮਲ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਸਵਾਗਤ, ਹਲਕੇ ‘ਚ ਪਾਰਟੀ ਹੋਈ ਹੋਰ ਮਜ਼ਬੂਤ
ਪੰਜਾਬ-ਚੰਡੀਗੜ੍ਹ ‘ਚ 6 ਦਿਨ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਿਦਾਈ ਸ਼ੁਰੂ; 12 ਸਾਲਾਂ ‘ਚ ਸਭ ਤੋਂ ਘੱਟ ਮੀਂਹ…
ਅਮਰਜੀਤ ਚਾਵਲਾ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੇ SGPC ਨੂੰ ਸਿੱਧੇ ਸਵਾਲ; ‘ਧਾਮੀ ਸਾਬ੍ਹ ਦੱਸੋ- ਔਰਤ ਨੂੰ ਕਿਸ ਮਕਸਦ ਲਈ ਬੁਲਾਇਆ’

© Copyright Galactic Television & Communications Pvt. Ltd. 2026. All rights reserved.