ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਪਰ ਕਿਸਾਨ ਆਗੂਆਂ ਦੀ ਰਿਹਾਈ ਤੱਕ ਚੱਲੂਗਾ ਧਰਨਾ, ਅੰਦੋਲਨ ਦੀ ਅੱਗੇ ਦੀ ਰਣਨੀਤੀ….

ਅਮਰੀਕਾ-ਭਾਰਤ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਵੱਲ ਕਿਸਾਨਾਂ ਦਾ ਮਾਰਚ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਅਤੇ ਕੇਂਦਰ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਾਥੀਆਂ ਦੀ ਰਿਹਾਈ ਤੱਕ ਧਰਨਾ ਜਾਰੀ ਰਹੇਗਾ।

By:  Lajwinder Kaur July 21st 2026 03:48 PM -- Updated: July 21st 2026 03:59 PM

ਪੰਜਾਬ ਦੇ ਕਿਸਾਨਾਂ ਵੱਲੋਂ ਮੰਗਲਵਾਰ (21 ਜੁਲਾਈ) ਨੂੰ ਅਮਰੀਕਾ-ਭਾਰਤ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਵੱਲ ਕੀਤਾ ਜਾ ਰਿਹਾ ਮਾਰਚ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਅੰਦੋਲਨ ਖਤਮ ਕਰਨ ਨੂੰ ਲੈ ਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੇ ਕਿਸਾਨ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤੱਦ ਤੱਕ ਕਿਸਾਨੀ ਧਰਨਾ ਜਾਰੀ ਰਹੇਗਾ। 

ਕਿਸਾਨ ਆਗੂ ਦਿਲਬਾਗ ਸਿੰਘ ਦਿਰਾਜਕੇ ਨੇ ਦੱਸਿਆ ਕਿ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨਾਲ ਮੀਟਿੰਗ ਹੋਈ, ਜਿਸ ਵਿੱਚ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਛੱਡਣ ਅਤੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਦੀ ਮੰਗ ਰੱਖੀ ਗਈ ਸੀ। ਇਨ੍ਹਾਂ ਦੋਵਾਂ ਮੰਗਾਂ 'ਤੇ ਸਹਿਮਤੀ ਬਣਨ ਕਾਰਨ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।

ਅੰਦੋਲਨ ਦੀ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਏਗੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਰਾਣਾ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਜਲਦੀ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਅਗਲੇ 8-10 ਦਿਨਾਂ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਗੱਲਬਾਤ ਸ਼ੁਰੂ ਕਰਵਾਈ ਜਾਵੇਗੀ। ਪੰਧੇਰ ਨੇ ਇਹ ਵੀ ਕਿਹਾ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਕਈ ਹੋਰ ਆਗੂਆਂ ਦੀ ਰਿਹਾਈ ਤੋਂ ਬਾਅਦ ਅੰਦੋਲਨ ਦੀ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਇਸ ਦੌਰਾਨ ਅਮਰੀਕਾ-ਭਾਰਤ ਟਰੇਡ ਡੀਲ 'ਤੇ ਵੀ ਚਰਚਾ ਹੋਵੇਗੀ।

ਜ਼ਿਕਰਯੋਗ ਹੈ ਕਿ ਕਿਸਾਨ ਸਵੇਰੇ ਹੀ ਦਿੱਲੀ ਜਾਣ ਲਈ ਪਟਿਆਲਾ-ਅੰਬਾਲਾ ਦੇ ਵਿਚਕਾਰ ਸ਼ੰਭੂ ਬਾਰਡਰ ਅਤੇ ਸੰਗਰੂਰ-ਜੀਂਦ ਦੇ ਖਨੌਰੀ ਬਾਰਡਰ 'ਤੇ ਪਹੁੰਚ ਗਏ ਸਨ, ਪਰ ਹਰਿਆਣਾ ਪੁਲਿਸ ਨੇ ਬੈਰੀਕੇਡਿੰਗ ਕਰਕੇ ਬਾਰਡਰ ਸੀਲ ਕਰ ਦਿੱਤੇ ਸਨ ਜਿਸ ਕਾਰਨ ਕਿਸਾਨ ਅੱਗੇ ਨਹੀਂ ਵਧ ਸਕੇ ਸਨ।

Related Post

ਪੰਜਾਬ ‘ਚ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਹੋਈ ਆਸਾਨ, ਬਦਲੇ ਗਏ ਉਰਦੂ-ਫ਼ਾਰਸੀ ਦੇ 35 ਗੁੰਝਲਦਾਰ ਮਾਲੀ ਸ਼ਬਦ, ਜਾਣੋ ਕਿਸ ਸ਼ਬਦ ਦੀ ਜਗ੍ਹਾ ਕੀ ਲਿਖਿਆ ਜਾਵੇਗਾ
ਪੰਜਾਬ ‘ਚ ਛਾਏ ਕਾਲੇ ਬੱਦਲ! ਮਾਨੂਸਨ ਮੁੜ ਐਕਟਿਵ…13 ਜ਼ਿਲ੍ਹਿਆਂ ‘ਚ ਭਾਰੀ ਤੋਂ ਬੇਹੱਦ ਭਾਰੀ ਬਾਰਿਸ਼ ਦਾ ਅਲਰਟ, ਆਉਣ ਵਾਲੇ 48 ਘੰਟੇ ਮੁਸ਼ਕਿਲ ਭਰੇ
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਵੱਖ-ਵੱਖ ਭਲਾਈ ਬੋਰਡਾਂ ਲਈ ਨਵੇਂ ਚੇਅਰਮੈਨਾਂ ਦੀਆਂ ਨਿਯੁਕਤੀਆਂ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: 15 ਡੀਐਸਪੀ ਅਧਿਕਾਰੀਆਂ ਨੂੰ ਤਰੱਕੀ, ਸੂਬੇ ਨੂੰ ਮਿਲੇ ਨਵੇਂ ਪੁਲਿਸ ਸੁਪਰਡੈਂਟ, ਇੱਥੇ ਦੇਖੋ ਲਿਸਟ….
ਪੰਜਾਬ ਸਿਆਸਤ ‘ਚ ਹਲਚਲ; ਨਾਮੀ ਕਾਂਗਰਸੀ ਆਗੂ ਦੀ PM ਮੋਦੀ ਦੇ ਨਾਲ ਮੁਲਾਕਾਤ ਵਾਲੀ ਵੀਡੀਓ ਚਰਚਾ ‘ਚ, ਕੀ ਪਾਰਟੀ ਤੋਂ ਹੋਣਗੇ ਵੱਖ! MP ਨੇ ਪੋਸਟ ਪਾ…
ਮੌਸਮ ਅਪਡੇਟ: ਪੰਜਾਬ 'ਚ ਜਲਦ ਬਦਲੇਗਾ ਮੌਸਮ, 20 ਜੁਲਾਈ ਤੋਂ ਹੋਵੇਗੀ ਬਾਰਿਸ਼; ਅੱਜ ਗਰਮੀ ਦਾ ਕਹਿਰ ਜਾਰੀ

© Copyright Galactic Television & Communications Pvt. Ltd. 2026. All rights reserved.