Fazilka 'ਚ CIA ਅਤੇ BSF ਦੀ ਸਾਂਝੀ ਕਾਰਵਾਈ, ਦੋ ਤਸਕਰ ਗ੍ਰਿਫਤਾਰ

By:  Jitendra Baghel December 26th 2025 05:14 PM

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ ਇਸ ਮੁਹਿੰਮ ਤਹਿਤ CIA ਫਾਜ਼ਿਲਕਾ ਅਤੇ BSF ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ ਕਿੱਲੋ 95 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ. ਆਈ. ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ. ਐੱਸ. ਆਈ. ਰਣਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਬੀ. ਐੱਸ. ਐੱਫ ਨਾਲ ਮਿਲ ਕੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇਕ ਕਿੱਲੋ 95 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪ੍ਰੈਸ ਕਾਨਫਰੰਸ ਕਰਦੇ ਹੋਏ ਪੀ. ਪੀ. ਐੱਸ. ਡੀ. ਐੱਸ. ਪੀ. ਇਨਵੈਸਟੀਗੇਸ਼ਨ ਫ਼ਾਜ਼ਿਲਕਾ ਦੀਪਇੰਦਰ ਸਿੰਘ ਨੇ ਦੱਸਿਆ ਕਿ 24 ਦਸੰਬਰ ਨੂੰ ਜਾਂਚ ਅਧਿਕਾਰੀ ਰਣਜੀਤ ਸਿੰਘ CIA ਦੀ ਟੀਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

ਮਲਜ਼ਮਾਂ ਦੀ ਹੋਈ ਪਛਾਣ

ਇਸ ਦੌਰਾਨ ਕੁੱਝ ਸ਼ੱਕੀ ਪਿੰਡ ਚੱਕ ਬਜੀਦਾ ਤੋਂ ਲਿੰਕ ਰੋਡ ਢਾਣੀ ਅਮੀਰ ਸਿੰਘ ਨੂੰ ਜਾ ਰਹੇ ਸਨ। ਇੰਸਪੈਕਟਰ ਸੰਦੀਪ ਮਲਿਕ ਅਤੇ ਬੀ. ਐੱਸ. ਐੱਫ. ਨੇ ਮਿਲ ਕੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਫੜੇ ਕੇ ਤਲਾਸ਼ੀ ਲਈ। ਉਨ੍ਹਾਂ ਕੋਲੋਂ 535 ਗ੍ਰਾਮ ਹੈਰੋਇਨ ਬਰਾਮਦ ਹੋਈ। ਪੀ. ਪੀ. ਐੱਸ. ਡੀ.ਐੱਸ.ਪੀ ਇਨਵੈਸਟੀਗੇਸ਼ਨ ਜਲਾਲਾਬਾਦ ਦੀਪਇੰਦਰ ਸਿੰਘ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਨੈਬੂ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀਆਨ ਬਸਤੀ ਕੇਰਾਂ ਵਾਲੀ ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। 

ਮੁਲਜ਼ਮਾਂ ਤੋਂ ਪੁੱਛਗਿੱਛ, ਜਾਂਚ ਜਾਰੀ 

ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ 560 ਗ੍ਰਾਮ ਹੈਰੋਇਨ, 01 ਮੈਗਜ਼ੀਨ, 01 ਰੌਂਦ ਜ਼ਿੰਦਾ ਅਤੇ ਦੇ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਜਾਂਚ ਜਾਰੀ ਹੈ

Related Post

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ
ਅਮਰਜੀਤ ਚਾਵਲਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਪੰਜਾਬ ਪੁਲਿਸ ਨੇ ਜਾਂਚ ਲਈ SIT ਦਾ ਕੀਤਾ ਗਠਨ
ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ! ਅੱਜ 12 ਜ਼ਿਲ੍ਹਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਦੀ ਚੇਤਾਵਨੀ, ਡਿੱਗਿਆ ਤਾਪਮਾਨ
ਗਮਾਡਾ ਦਫ਼ਤਰ ’ਤੇ ਛਾਪੇਮਾਰੀ ਦਾ ਮਾਮਲਾ: ਹਾਈ ਕੋਰਟ ਨੇ ED ਨੂੰ ਜਾਰੀ ਕੀਤਾ ਨੋਟਿਸ, ਬਿਨਾਂ ਸਰਚ ਵਾਰੰਟ ਤਲਾਸ਼ੀ ਲੈਣ ਦਾ ਲੱਗਿਆ ਦੋਸ਼
ਕਿਸਮਤ ਹੋਈ ਮਿਹਰਬਾਨ! ਫੜੀ ਲਗਾ ਕੇ ਪਰਿਵਾਰ ਪਾਲਦੇ ਬਜ਼ੁਰਗ ਦੀ ਚਮਕੀ ਕਿਸਮਤ, 21 ਲੱਖ ਰੁਪਏ ਦੀ ਨਿਕਲੀ ਲਾਟਰੀ

© Copyright Galactic Television & Communications Pvt. Ltd. 2026. All rights reserved.