ਪੰਜਾਬ ‘ਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾ-ਹੜਤਾਲ: ਦਫ਼ਤਰ, ਸਕੂਲ ਤੇ ਹਸਪਤਾਲਾਂ ਦੀ OPD ਬੰਦ, CM ਦੁਪਹਿਰ 1 ਵਜੇ ਜਲੰਧਰ 'ਚ ਕਰਨਗੇ ਮੀਟਿੰਗ

ਜੇਕਰ ਤੁਸੀਂ ਕਿਸੇ ਸਰਕਾਰੀ ਕੰਮ ਨੂੰ ਲੈ ਕੇ ਕਿਸੇ ਸਰਕਾਰੀ ਦਫਤਰ ਜਾਣ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ ਨਹੀਂ ਤਾਂ ਪ੍ਰੇਸ਼ਾਨੀ ਝੱਲਣੀ ਪਏਗੀ। ਦੱਸ ਦਈਏ ਪੰਜਾਬ ਵਿੱਚ ਅੱਜ ਸਰਕਾਰੀ ਦਫ਼ਤਰ, ਹਸਪਤਾਲਾਂ ਦੀਆਂ OPD ਅਤੇ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਮਹਾ-ਹੜਤਾਲ ਵਿੱਚ ਸ਼ਾਮਲ ਹਨ। ਅਫ਼ਸਰਾਂ ਦੇ ਡਰਾਈਵਰ ਵੀ ਹੜਤਾਲ 'ਤੇ ਹਨ, ਜਿਸ ਨਾਲ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਵੇਗਾ।

By:  Lajwinder Kaur August 27th 2026 10:14 AM -- Updated: August 27th 2026 10:50 AM

ਪੰਜਾਬ ਵਿੱਚ ਅੱਜ ਸਾਰੇ ਸਰਕਾਰੀ ਦਫ਼ਤਰ, ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਓ.ਪੀ.ਡੀ. (OPD) ਅਤੇ ਸਿੱਖਿਆ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਸਰਕਾਰੀ ਮੁਲਾਜ਼ਮਾਂ ਨੇ ਆਪਣੇ-ਆਪਣੇ ਵਿਭਾਗਾਂ ਦੇ ਮੁਖੀਆਂ (Department Heads) ਤੋਂ ਸਮੂਹਿਕ ਛੁੱਟੀ ਲੈ ਲਈ ਹੈ ਅਤੇ ਸਾਫ਼ ਕਰ ਦਿੱਤਾ ਹੈ ਕਿ ਉਹ ਪੂਰਾ ਦਿਨ ਹੜਤਾਲ 'ਤੇ ਰਹਿਣਗੇ।

ਦੂਜੇ ਪਾਸੇ, ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਇਹ ਘੋਸ਼ਣਾ ਕੀਤੀ ਗਈ ਸੀ ਕਿ ਸਰਕਾਰੀ ਬੱਸਾਂ ਦੇ ਡਰਾਈਵਰ-ਕੰਡਕਟਰ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ, ਪਰ ਬੁੱਧਵਾਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਣ ਤੋਂ ਬਾਅਦ ਉਨ੍ਹਾਂ ਨੇ ਰੱਖੜੀ ਦਾ ਹਵਾਲਾ ਦਿੰਦਿਆਂ ਹੜਤਾਲ ਵਿੱਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ।

ਉੱਧਰ, ਅਫ਼ਸਰਾਂ ਦੇ ਡਰਾਈਵਰ ਵੀ ਹੜਤਾਲ 'ਤੇ; ਮੁੱਖ ਮੰਤਰੀ ਨਾਲ ਮੀਟਿੰਗ ਦੇ ਬਾਵਜੂਦ ਜਾਰੀ ਰਹੇਗੀ ਹੜਤਾਲ

ਉੱਧਰ, ਪੰਜਾਬ ਭਰ ਵਿੱਚ ਅਫ਼ਸਰਾਂ ਦੀਆਂ ਕਾਰਾਂ ਚਲਾਉਣ ਵਾਲੇ ਡਰਾਈਵਰ ਵੀ ਹੜਤਾਲ 'ਤੇ ਹਨ। ਇਸ ਕਾਰਨ ਅਫ਼ਸਰਾਂ ਨੂੰ ਦਫ਼ਤਰ ਪਹੁੰਚਣ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਲਗਭਗ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਇਸ ਹੜਤਾਲ ਵਿੱਚ ਸ਼ਾਮਲ ਹੋ ਰਹੇ ਹਨ।

ਇਸ ਮਹਾ-ਹੜਤਾਲ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਮਚਾਰੀ ਯੂਨੀਅਨਾਂ ਦੀ ਅੱਜ ਦਿਨ ਵਿੱਚ 1 ਵਜੇ ਜਲੰਧਰ ਵਿਖੇ ਮੀਟਿੰਗ ਹੋਵੇਗੀ। ਹਾਲਾਂਕਿ, ਕਰਮਚਾਰੀਆਂ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਭਾਵੇਂ ਜਾਰੀ ਰਹੇਗੀ, ਪਰ ਉਨ੍ਹਾਂ ਦੀ ਹੜਤਾਲ ਵੀ ਨਾਲੋ-ਨਾਲ ਜਾਰੀ ਰਹੇਗੀ।

Related Post

ਸੁਖਬੀਰ ਬਾਦਲ ਨੇ ਇਸ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਬਠਿੰਡਾ ਦਿਹਾਤੀ ਤੋਂ ਲਗਾਇਆ ਹਲਕਾ ਇੰਚਾਰਜ
ਪੰਜਾਬ-ਚੰਡੀਗੜ੍ਹ ’ਚ 3 ਦਿਨ ਮੀਂਹ-ਹਨੇਰੀ ਦਾ ਅਲਰਟ! ਭਲਕੇ ਗੜ੍ਹੇਮਾਰੀ ਦੀ ਵਾਰਨਿੰਗ, ਤਾਪਮਾਨ ਆਮ ਨਾਲੋਂ 2.4 ਡਿਗਰੀ ਹੇਠਾਂ
CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

© Copyright Galactic Television & Communications Pvt. Ltd. 2026. All rights reserved.