ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਲਈ ਪੰਜਾਬ ਸਰਕਾਰ ਤੁਰੰਤ ‘ਸੱਚਾਈ ਕਮਿਸ਼ਨ ਦਾ ਐਲਾਨ ਕਰੇ ਅਤੇ ਫਾਸਟ ਟਰੈਕ ਅਦਾਲਤਾਂ ਰਾਹੀਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਵੇ: ਕਰਨੈਲ ਸਿੰਘ ਪੀਰ ਮੁਹੰਮਦ

By:  Lajwinder Kaur July 9th 2026 04:16 PM -- Updated: July 9th 2026 04:22 PM

ਚੰਡੀਗੜ੍ਹ 9 ਜੁਲਾਈ: ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੇ ਇਤਿਹਾਸ ਦਾ ਕਦੇ ਨਾ ਭੁੱਲਣਯੋਗ ਅਤੇ ਅਸਹਿ ਦਰਦ ਹੈ। ਇਸ ਦਿਨ ਤਤਕਾਲੀਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਨੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਸਨ, ਜਿਸ ਦੇ ਜ਼ਖ਼ਮ ਅੱਜ ਵੀ ਉੱਨੇ ਹੀ ਹਰੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਆਖਿਆ ਕਿ ਕੌਮ ਅੱਜ ਤੱਕ ਇਨਸਾਫ਼ ਦੀ ਉਡੀਕ ਕਰ ਰਹੀ ਹੈ ਅਤੇ "ਕਿਸ ਦੇ ਅੱਖਰ ਸਿੱਧੇ ਕੀਤੇ ਜਾਣ?" ਇਹ ਸਵਾਲ ਅੱਜ ਵੀ ਹਰ ਸਿੱਖ ਦੇ ਦਿਲ ਵਿੱਚ ਬਰਕਰਾਰ ਹੈ।

ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਇੱਕ ਉੱਚ-ਪੱਧਰੀ 'ਟਰੁਥ ਕਮਿਸ਼ਨ' (ਸੱਚਾਈ ਕਮਿਸ਼ਨ) ਦਾ ਐਲਾਨ ਕੀਤਾ ਜਾਵੇ ਅਤੇ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰਕੇ ਤਮਾਮ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਠੋਸ ਉਪਰਾਲਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਇਹੋ ਹੀ ਮਨੁੱਖੀ ਅਧਿਕਾਰਾਂ ਦੇ ਮਹਾਨ ਰਾਖੇ, ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨ੍ਹਾਂ ਕੇਂਦਰ ਸਰਕਾਰ ਅਤੇ ਦੇਸ਼ ਦੀ ਸਿਆਸਤ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ 1984 ਦੇ ਘੱਲੂਘਾਰੇ ਦੀ ਮੁੱਖ ਜ਼ਿੰਮੇਵਾਰ ਰਹੀ ਕਾਂਗਰਸ ਪਾਰਟੀ ਦਾ ਹਾਕਮ ਗਾਂਧੀ ਪਰਿਵਾਰ ਆਪਣੇ ਇਸ ਇਤਿਹਾਸਕ ਗੁਨਾਹ ਲਈ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਲਾਮ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਆਉਣ ਵਾਲੀਆਂ ਨਸਲਾਂ ਲਈ ਸਦਾ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਪੀਰ ਮੁਹੰਮਦ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਦਿਹਾੜੇ 'ਤੇ ਇਕਜੁੱਟ ਹੋ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰਨ ਅਤੇ ਸ਼ਹੀਦਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਪ੍ਰਣ ਕਰਨ।

Related Post

AAP ‘ਚ ਵੱਡਾ ਧਮਾਕਾ! ਅਸਤੀਫਿਆਂ ਦੀ ਲੱਗੀ ਝੜੀ…11 ਅਹੁਦੇਦਾਰਾਂ ਅਤੇ 8 ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ; ਜਾਣੋ ਵਜ੍ਹਾ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਛਮ-ਛਮ ਮੀਂਹ ਪੈਣ ਦੇ ਆਸਾਰ; 27 ਤੋਂ 29 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ’ਚ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬਰਨਾਲਾ ਤੋਂ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਚ ਹੋਣਗੇ ਸ਼ਾਮਿਲ
ਪੰਜਾਬ ਦੀ ਸਿਆਸਤ ‘ਚ ਹਲਚਲ; ਕਾਂਗਰਸ ਨੂੰ ਵੱਡਾ ਝਟਕਾ, ਨਾਮੀ ਆਗੂ ਆਮ ਆਦਮੀ ਪਾਰਟੀ ‘ਚ ਹੋਇਆ ਸ਼ਾਮਿਲ
ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਨਾ ਘਬਰਾਓ! ਸਰਕਾਰ ਨੇ ਰਾਹਤ ਦਿੰਦੇ ਹੋਏ ਕਰਤਾ ਵੱਡਾ ਐਲਾਨ; ਮੁਫ਼ਤ ਬਿਜਲੀ ਸਬਸਿਡੀ….
Punjab ਦੀ ਸਿਆਸਤ ‘ਚ ਵੱਡਾ ਮੋੜ: ਪੰਜਾਬ ਦੌਰੇ ’ਤੇ ਆਏ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦਾ ਵੱਡਾ ਐਲਾਨ; ਭਾਜਪਾ-ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਬੋਲੇ…

© Copyright Galactic Television & Communications Pvt. Ltd. 2026. All rights reserved.