ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿਵਾਲੀ ਦਾ ਵੱਡਾ ਤੋਹਫ਼ਾ: DA 'ਚ 3% ਕਿਸ਼ਤ ਜਾਰੀ, 8 ਲੱਖ ਕਰਮਚਾਰੀਆਂ ਨੂੰ ਮਿਲੇਗਾ ਲਾਭ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਨੂੰ ਲਾਭ ਮਿਲੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਨੂੰ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਤਹਿਤ ਹਰ ਸਾਲ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਕਰੀਬ 3,988 ਕਰੋੜ ਰੁਪਏ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਹੀ ਸਰਕਾਰ ਵੱਲੋਂ DA ਵਿੱਚ 11 ਫੀਸਦੀ ਵਾਧਾ ਕੀਤਾ ਗਿਆ ਹੈ।
ਹੁਣ ਮੁਲਾਜ਼ਮਾਂ ਨੂੰ ਮਿਲ ਰਿਹਾ 53 ਫੀਸਦੀ DA
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਹੁਣ 53 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਮੁਲਾਜ਼ਮਾਂ ਨੂੰ ਸਿਰਫ਼ 28 ਫੀਸਦੀ DA ਮਿਲਦਾ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੇਗੀ।
ਮੁਲਾਜ਼ਮਾਂ ਦੀਆਂ ਮੰਗਾਂ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸੁਣਨ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਐਲਾਨ ਤੋਂ ਬਾਅਦ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਮਿਲੇਗਾ।