Punjab Holiday: 20 ਅਗਸਤ ਨੂੰ ਛੁੱਟੀ ਦਾ ਐਲਾਨ! ਸਰਕਾਰੀ-ਪ੍ਰਾਈਵੇਟ ਵਿਦਿਅਕ ਅਦਾਰੇ ਸਣੇ ਸਰਕਾਰੀ ਦਫ਼ਤਰ ਰਹਿਣਗੇ ਬੰਦ...

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026 ਨੂੰ ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਰਹੇਗੀ। ਇਸ ਦਿਨ ਸਰਕਾਰੀ-ਅਰਧ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ-ਪ੍ਰਾਈਵੇਟ ਵਿਦਿਅਕ ਅਦਾਰੇ ਬੰਦ ਰਹਿਣਗੇ। ਹਾਲਾਂਕਿ, ਬੋਰਡ ਜਾਂ ਯੂਨੀਵਰਸਿਟੀ ਦੀਆਂ ਨਿਰਧਾਰਤ ਪ੍ਰੀਖਿਆਵਾਂ ਅਤੇ ਪ੍ਰੈਕਟੀਕਲ ਪਹਿਲਾਂ ਵਾਂਗ ਹੀ ਹੋਣਗੇ।

By:  Lajwinder Kaur August 19th 2026 05:41 PM -- Updated: August 19th 2026 05:46 PM

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਵੀਰਵਾਰ ਨੂੰ ਪੰਜਾਬ ਦੇ ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਇਸ ਸਬੰਧੀ ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ।

ਬਰਨਾਲਾ ਵਿੱਚ ਵੀ 20 ਅਗਸਤ ਨੂੰ ਛੁੱਟੀ

ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਬਰਨਾਲਾ ਵਿੱਚ 20 ਅਗਸਤ ਨੂੰ ਛੁੱਟੀ ਰਹੇਗੀ। ਇਸ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ।

ਇਹ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਉਨ੍ਹਾਂ ਦੀ ਯਾਦ ਨੂੰ ਸਤਿਕਾਰ ਦੇਣ ਦੇ ਮੱਦੇਨਜ਼ਰ ਐਲਾਨੀ ਗਈ ਹੈ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਸੰਗਰੂਰ ਵਿੱਚ ਵੀ ਸਥਾਨਕ ਛੁੱਟੀ

ਇਸੇ ਤਰ੍ਹਾਂ ਸੰਗਰੂਰ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵੀ 20 ਅਗਸਤ ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਮੁਤਾਬਕ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਵੀ ਇਸ ਦਿਨ ਬੰਦ ਰਹਿਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਲੋਕ ਲੌਂਗੋਵਾਲ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਮੱਦੇਨਜ਼ਰ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।


ਬੋਰਡ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ’ਤੇ ਲਾਗੂ ਨਹੀਂ ਹੋਣਗੇ ਹੁਕਮ

ਹਾਲਾਂਕਿ, ਛੁੱਟੀ ਦੇ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਣਗੇ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਜਾਂ ਪ੍ਰੈਕਟੀਕਲ ਪ੍ਰੀਖਿਆਵਾਂ ਨਿਰਧਾਰਤ ਹਨ। ਅਜਿਹੇ ਅਦਾਰਿਆਂ ਵਿੱਚ ਪ੍ਰੀਖਿਆਵਾਂ ਪਹਿਲਾਂ ਤੋਂ ਤੈਅ ਸ਼ਡਿਊਲ ਮੁਤਾਬਕ ਹੀ ਕਰਵਾਈਆਂ ਜਾਣਗੀਆਂ।

Related Post

ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’

© Copyright Galactic Television & Communications Pvt. Ltd. 2026. All rights reserved.