ਧੁੰਦ ਦਾ ਕਹਿਰ...ਜਲੰਧਰ 'ਚ ਹਾਈਵੇ 'ਤੇ ਟਕਰਾਏ ਵਾਹਨ

By:  Jitendra Baghel December 5th 2025 01:31 PM

ਜਲੰਧਰ ਵਿੱਚ ਸਵੇਰ ਦੇ ਸਮੇਂ ਸੰਘਣੀ ਧੁੰਦ ਦੇ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸਾ ਵਿੱਚ ਕਈ ਵਾਹਨ ਹਾਈਵੇ 'ਤੇ ਆਪਸ ਵਿੱਚ ਟਕਰਾ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਸਬਾ ਕਿਸ਼ਨਗੜ੍ਹ ਦੇ ਅੱਡਾ ਬਿਆਸ ਪਿੰਡ ਨੇੜੇ ਵਾਪਰਿਆ ਅਤੇ ਇਸ ਦੌਰਾਨ ਕਈ ਲੋਕ ਜ਼ਖਮੀ ਵੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਸਵੇਰ ਦੇ ਸਮੇਂ ਧੁੰਦ ਹੋਣ ਕਾਰਨ ਵਿਜ਼ੀਬਿਲਟੀ ਵੀ ਕਾਫੀ ਘੱਟ ਸੀ, ਇਸ ਕਾਰਨ ਕੈਂਟਰ ਚਾਲਕ ਵੱਲੋਂ ਅਚਾਨਕ ਬ੍ਰੇਕ ਲਗਾਉਣ 'ਤੇ ਪਿੱਛੋਂ ਆ ਰਹੀਆਂ ਤਿੰਨ ਕਾਰਾਂ ਉਸ ਨਾਲ ਟਕਰਾ ਗਈਆਂ। ਇਹ ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐੱਸਆਈ ਰਣਧੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਦੱਸਿਆ ਕਿ ਹਾਦਸੇ ਕਾਰਨ 3 ਲੋਕ ਜ਼ਖਮੀ ਹੋ ਗਏ ਹਨ।

ਹਾਦਸੇ ਕਾਰਨ ਹਾਈਵੇ 'ਤੇ ਜਾਮ ਲੱਗ ਗਿਆ ਅਤੇ ਗਨੀਮਤ ਰਹੀ ਕਿ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ। ਹਾਦਸੇ ਤੋਂ ਬਾਅਦ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।

Related Post

ਕਾਂਗਰਸ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਵੱਡਾ ਫੇਰਬਦਲ: ਪੰਜਾਬ ਲਈ 4 ਨਵੇਂ ਸਕੱਤਰ ਨਿਯੁਕਤ, ਅਮਿਤ ਬਾਵਾ ਸੈਣੀ ਨੂੰ ਮਿਲੀ 4 ਸੂਬਿਆਂ ਦੀ ਕਮਾਨ
ਪੈਰੋਲ ਖ਼ਤਮ ਹੋਣ ਮਗਰੋਂ ਪਿੰਡ ਜੱਲੂਪੁਰ ਖੇੜਾ ਤੋਂ ਰਵਾਨਾ ਹੋਏ MP ਅੰਮ੍ਰਿਤਪਾਲ ਸਿੰਘ: ਦਾਦੀ ਦੇ ਸਸਕਾਰ 'ਚ ਹੋਏ ਸ਼ਾਮਲ, ਹੱਥ ਹਿਲਾ ਕੇ ਸਮਰਥਕਾਂ ਦਾ ਕੀਤਾ ਧੰਨਵਾਦ
MP ਅੰਮ੍ਰਿਤਪਾਲ ਸਿੰਘ ਪਹੁੰਚੇ ਆਪਣੇ ਜੱਦੀ ਪਿੰਡ; ਪਰਿਵਾਰ ਨਾਲ ਭਾਵੁਕ ਮਿਲਣੀ, ਦੇਖੋ ਵੀਡੀਓ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੱਦੀ ਪਿੰਡ ਲਈ ਰਵਾਨਾ: ਬੁਲੇਟਪਰੂਫ ਗੱਡੀ 'ਚ ਲੈ ਕੇ ਗਈ ਪੁਲਿਸ; ਦਾਦੀ ਦੇ ਸਸਕਾਰ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ
ਚੰਡੀਗੜ੍ਹ ਜਾਣ ਵਾਲੇ ਦੇਣ ਧਿਆਨ! ਇਸ ਦਿਨ ਕਈ ਸੜਕਾਂ ਰਹਿਣਗੀਆਂ ਬੰਦ, ਟ੍ਰੈਫਿਕ ਐਡਵਾਈਜ਼ਰੀ ਜਾਰੀ…
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 1822 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ: ਐਡਵੋਕੇਟ ਧਾਮੀ

© Copyright Galactic Television & Communications Pvt. Ltd. 2026. All rights reserved.