Punjab News: ਮੋਗਾ 'ਚ ਭਾਜਪਾ ਦੀ 'ਬਦਲਾਅ ਰੈਲੀ', ਕੇਸਰੀ ਪੱਗ ਬੰਨ੍ਹ ਕੇ ਪਹੁੰਚੇ ਅਮਿਤ ਸ਼ਾਹ; 'ਆਪ' ਸਰਕਾਰ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

By:  Lajwinder Kaur March 14th 2026 02:04 PM -- Updated: March 14th 2026 02:10 PM

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਮੋਗਾ ਵਿੱਚ 'ਬਦਲਾਅ ਰੈਲੀ' ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰ ਰਹੇ ਹਨ। ਉਹ ਕੇਸਰੀ ਰੰਗ ਦੀ ਪੱਗ ਬੰਨ੍ਹ ਕੇ ਸਟੇਜ 'ਤੇ ਪਹੁੰਚ ਚੁੱਕੇ ਹਨ, ਜਿੱਥੇ ਜ਼ੋਰਦਾਰ ਨਾਅਰੇਬਾਜ਼ੀ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮਾਗਮ ਦੇ ਵਿੱਚ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਜਿਵੇਂ  ਪੰਜਾਬ ਭਾਜਪਾ ਦੇ ਕਾਰਜਕਾਰੀ ਮੁਖੀ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਸਣੇ ਕਈ ਦਿੱਗਜ ਨੇਤਾ ਨਜ਼ਰ ਆ ਰਹੇ ਹਨ।

ਰੈਲੀ ਵਿੱਚ ਪਹੁੰਚਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਟਵੀਟ ਕਰਕੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ, ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਮਸ਼ਹੂਰ ਪੰਜਾਬ ਦੀ ਪਵਿੱਤਰ ਧਰਤੀ ਨੂੰ 'ਆਪ-ਦਾ' ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧਾਂ ਵਿੱਚ ਡੁਬੋ ਦਿੱਤਾ ਹੈ। ਸ਼ਾਹ ਨੇ ਅੱਗੇ ਕਿਹਾ ਕਿ 'ਰਿਮੋਟ ਕੰਟਰੋਲ' ਨਾਲ ਚੱਲਣ ਵਾਲੀ ਇਸ ਸਰਕਾਰ ਵਿੱਚ ਪੰਜਾਬ 'ਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹਨ। ਉਨ੍ਹਾਂ ਮੋਗਾ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਆਪਣੀ ਉਤਸੁਕਤਾ ਵੀ ਜ਼ਾਹਿਰ ਕੀਤੀ।


ਅਮਿਤ ਸ਼ਾਹ ਦਾ ਪੰਜਾਬੀ ਵਿੱਚ ਟਵੀਟ: 'ਆਪ' ਸਰਕਾਰ ਨੂੰ ਲਿਆ ਲੰਬੇ ਹੱਥੀਂ, ਪੰਜਾਬ ਦੀ ਮੌਜੂਦਾ ਸਥਿਤੀ 'ਤੇ ਜਤਾਈ ਚਿੰਤਾ


ਅਮਿਤ ਸ਼ਾਹ ਵੱਲੋਂ ਆਉਣ ਤੋਂ ਪਹਿਲਾਂ ਐਕਸ ਉੱਤੇ ਪੰਜਾਬੀ ਦੇ ਵਿੱਚ ਪੋਸਟ ਪਾ ਕੇ ਲਿਖਿਆ ‘ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।


ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ  ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿੱਚ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ।


ਅੱਜ ਮੋਗਾ ਵਿੱਚ ਭਾਜਪਾ ਦੀ ‘ਬਦਲਾਅ ਰੈਲੀ’ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।’’

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪਲਟਵਾਰ,ਕੇਂਦਰ ਸਰਕਾਰ ਨੂੰ ਪੁੱਛੇ ਤਿੱਖੇ ਸਵਾਲ

ਦੂਜੇ ਪਾਸੇ, ਆਮ ਆਦਮੀ ਪਾਰਟੀ (AAP) ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਕਈ ਸਵਾਲ ਦਾਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1600 ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣੇ ਨਾਲ ਉਹ ਮੁਆਵਜ਼ੇ ਵਾਲਾ ਚੈੱਕ ਲੈ ਕੇ ਆਏ ਹਨ?


Related Post

CJP ਪ੍ਰਦਰਸ਼ਨ 'ਤੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ; 'ਜੇ ਰੋਕਣਾ ਹੀ ਸੀ ਤਾਂ ਫ਼ੌਜ ਲਾ ਦਿੰਦੇ, ਟੈਂਕ-ਤੋਪਾਂ ਵੀ ਲਗਾ ਲਓ'
ਚੰਡੀਗੜ੍ਹ ’ਚ ਜ਼ਬਰਦਸਤ ਹੰਗਾਮਾ: CEC ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ‘ਆਪ’ ਵਰਕਰਾਂ 'ਤੇ ਵੱਡਾ ਐਕਸ਼ਨ! ਮਨੀਸ਼ ਸਿਸੋਦੀਆ, ਹਰਪਾਲ ਚੀਮਾ ਸਮੇਤ ਕਈ ਆਗੂ ਹਿਰਾਸਤ 'ਚ
ਪੰਜਾਬ ਮੌਸਮ ਅਪਡੇਟ: ਤਿੰਨ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਚੰਡੀਗੜ੍ਹ ‘ਚ ਤੇਜ਼ ਹਵਾਵਾਂ ਤੇ ਛਾਏ ਰਹਿਣਗੇ ਬੱਦਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…

© Copyright Galactic Television & Communications Pvt. Ltd. 2026. All rights reserved.