Punjab News: ਮੌਜੂਦਾ ‘ਆਪ’ MLA ਦੇ ਪਤੀ ‘ਤੇ ਡਿੱਗੀ ਕੋਰਟ ਦੀ ਗਾਜ਼, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ

By:  Lajwinder Kaur March 18th 2026 12:46 PM -- Updated: March 18th 2026 01:12 PM

Punjab News: ਪੰਜਾਬ ਡੇਰਾਬੱਸੀ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ (Anmol Gagan Maan) ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਸਮੇਤ 3 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਤਿੰਨਾਂ ਨੂੰ ਦੋ-ਦੋ ਸਾਲ ਦੀ ਸਜ਼ਾ ਅਤੇ 10-10 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਕਰੀਬ ਸਾਢੇ 3 ਕਰੋੜ ਰੁਪਏ ਦੇ ਚੈੱਕ ਬਾਊਂਸ ਨਾਲ ਜੁੜਿਆ ਹੋਇਆ ਹੈ।

ਇੰਝ ਮਿਲੀ ਜ਼ਮਾਨਤ

ਜਾਣਕਾਰੀ ਅਨੁਸਾਰ ਕਰੀਬ ਸੱਤ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਦੋਸ਼ੀਆਂ ਵਿੱਚ ਸ਼ਾਹਬਾਜ਼ ਸਿੰਘ ਸੋਹੀ (ਮੌਜੂਦਾ ਨਿਵਾਸੀ ਚੰਡੀਗੜ੍ਹ, ਮੂਲ ਰੂਪ ਵਿੱਚ ਜ਼ੀਰਕਪੁਰ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ। ਹਾਲਾਂਕਿ, ਫੈਸਲਾ ਸੁਣਾਏ ਜਾਣ ਤੋਂ ਬਾਅਦ ਤਿੰਨਾਂ ਨੇ ਮੌਕੇ 'ਤੇ ਹੀ ਜ਼ਮਾਨਤ ਰਾਸ਼ੀ ਭਰ ਕੇ ਜ਼ਮਾਨਤ ਲੈ ਲਈ ਹੈ।

ਜਾਣੋ ਪੂਰਾ ਮਾਮਲਾ ਹੈ ਕੀ?

ਮਾਮਲੇ ਦੀ ਸ਼ੁਰੂਆਤ ਸਾਲ 2018 ਵਿੱਚ ਹੋਈ ਸੀ, ਜਦੋਂ ਸ਼ਿਕਾਇਤਕਰਤਾ ਕਮਲਜੀਤ ਸਿੰਘ ਕਾਮਾ (ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ) ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਲਜ਼ਾਮ ਹੈ ਕਿ ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਨਾਮਕ ਕੰਪਨੀ ਦੇ ਤਿੰਨੋਂ ਪਾਰਟਨਰਾਂ ਨੇ ਰਾਜਪੁਰਾ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਦਾ ਸੌਦਾ ਕੀਤਾ ਸੀ। ਸੌਦਾ ਪੂਰਾ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਸ਼ਿਕਾਇਤਕਰਤਾ ਨੂੰ ਸਾਢੇ ਤਿੰਨ ਕਰੋੜ ਰੁਪਏ ਦਾ ਚੈੱਕ ਦਿੱਤਾ, ਜੋ ਬਾਅਦ ਵਿੱਚ ਬਾਊਂਸ ਹੋ ਗਿਆ।

ਸ਼ਿਕਾਇਤਕਰਤਾ ਪੱਖ ਦੇ ਵਕੀਲ ਭਾਰਤ ਜੋਸ਼ੀ ਅਨੁਸਾਰ, ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸ਼ਿਕਾਇਤਕਰਤਾ ਦੇ ਪੱਖ ਨੂੰ ਮਜ਼ਬੂਤ ਮੰਨਦੇ ਹੋਏ ਇਹ ਫੈਸਲਾ ਸੁਣਾਇਆ ਹੈ। ਉੱਥੇ ਹੀ ਕਮਲਜੀਤ ਸਿੰਘ ਕਾਮਾ ਨੇ ਕਿਹਾ ਕਿ ਮੁਲਜ਼ਮਾਂ ਨੇ ਯੋਜਨਾਬੱਧ ਤਰੀਕੇ ਨਾਲ ਠੱਗੀ ਕੀਤੀ ਸੀ ਅਤੇ ਉਨ੍ਹਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਹੁਣ ਨਿਆਂ ਮਿਲਿਆ ਹੈ।

ਸਾਲ 2024 'ਚ ਹੋਇਆ ਸੀ ਵਿਆਹ

ਦੱਸ ਦਈਏ ਸਾਲ 2024 ਦੇ ਵਿੱਚ ਅਨਮੋਲ ਗਗਨ ਮਾਨ ਤੇ ਵਕੀਲ ਸ਼ਾਹਬਾਜ਼ ਸਿੰਘ ਸੋਹੀ ਵਿਆਹ ਦੇ ਬੰਧਨ 'ਚ ਬੱਝੇ ਸਨ। ਇਸ ਵਿਆਹ ਦੇ ਵਿੱਚ ਸਿਆਸੀ ਜਗਤ ਤੋਂ ਲੈ ਕੇ ਵੱਡੀ ਗਿਣਤੀ ਦੇ ਵਿੱਚ ਕਲਾਕਾਰ ਨਜ਼ਰ ਆਏ ਸਨ। ਸ਼ੋਸਲ ਮੀਡੀਆ ਉੱਤੇ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖੂਬ ਸੁਰਖੀਆਂ ਦੇ ਵਿੱਚ ਰਹੀਆਂ ਸਨ।


Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.