Punjab Holiday: ਪੰਜਾਬ ‘ਚ ਛੁੱਟੀਆਂ ਦੀ ਭਰਮਾਰ, ਅਗਲੇ ਹਫ਼ਤੇ ਵੀ ਆ ਰਹੀਆਂ ਸਰਕਾਰੀ ਛੁੱਟੀਆਂ, ਬੱਚਿਆਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ!

By:  Lajwinder Kaur March 28th 2026 04:48 PM -- Updated: March 28th 2026 05:00 PM

Punjab Holiday: ਮਾਰਚ ਮਹੀਨਾ ਛੁੱਟੀਆਂ ਦੇ ਮਾਮਲੇ ਬਹੁਤ ਹੀ ਅਹਿਮ ਰਿਹਾ। ਇਸ ਮਹੀਨੇ ਹਰ ਹਫਤੇ ਕੋਈ ਨਾ ਕੋਈ ਛੁੱਟੀ ਆਉਂਦੀ ਰਹੀ। ਜਿਸ ਨਾਲ ਬੱਚਿਆਂ ਅਤੇ ਸਰਕਾਰੀ ਮੁਲਾਜ਼ਮ ਦੀਆਂ ਮੌਜਾਂ ਲੱਗੀਆਂ ਰਹੀਆਂ, ਹੁਣ ਜਾਂਦੇ-ਜਾਂਦੇ ਵੀ ਇਸ ਮਹੀਨੇ ਇੱਕ ਹੋਰ ਛੁੱਟੀ ਆ ਰਹੀ ਹੈ। ਜੀ ਹਾਂ 31 ਮਾਰਚ ਨੂੰ ਵੀ ਸਰਕਾਰੀ ਛੁੱਟੀ ਆ ਰਹੀ ਹੈ।

 ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸਕੂਲੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਹੈ। 31 ਮਾਰਚ ਨੂੰ ਸੂਬੇ ਅੰਦਰ ਸਰਕਾਰੀ ਛੁੱਟੀ ਆ ਰਹੀ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਅਗਲੇ ਹਫ਼ਤੇ ਦੀਆਂ ਮੁੱਖ ਛੁੱਟੀਆਂ

ਸਭ ਤੋਂ ਪਹਿਲਾਂ 31 ਮਾਰਚ (ਮੰਗਲਵਾਰ) ਨੂੰ ਮਹਾਵੀਰ ਜੈਯੰਤੀ ਦੇ ਮੌਕੇ 'ਤੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਤੁਰੰਤ ਬਾਅਦ, ਅਗਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ।

ਅਪ੍ਰੈਲ ਮਹੀਨੇ ਦੀ ਸ਼ੁਰੂਆਤ ਤੋਂ ਹੀ ਛੁੱਟੀਆਂ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ। ਸਭ ਤੋਂ ਪਹਿਲਾਂ 03 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ 'ਗੁੱਡ ਫਰਾਈਡੇ' ਦੀ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 08 ਅਪ੍ਰੈਲ ਦਿਨ ਬੁੱਧਵਾਰ ਨੂੰ 'ਸ੍ਰੀ ਗੁਰੂ ਨਾਭਾ ਦਾਸ ਜੀ' ਦੇ ਜਨਮ ਦਿਵਸ ਮੌਕੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹੀਨੇ ਦੇ ਅੱਧ ਵਿੱਚ 14 ਅਪ੍ਰੈਲ ਦਿਨ ਮੰਗਲਵਾਰ ਨੂੰ ਦੋ ਵੱਡੇ ਦਿਹਾੜੇ ਇਕੱਠੇ ਆ ਰਹੇ ਹਨ; ਇਸ ਦਿਨ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ 'ਵਿਸਾਖੀ' ਅਤੇ 'ਡਾ. ਬੀ.ਆਰ. ਅੰਬੇਡਕਰ' ਜੀ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ, ਜਿਸ ਕਾਰਨ ਸਰਕਾਰੀ ਅਦਾਰੇ ਬੰਦ ਰਹਿਣਗੇ। ਅੰਤ ਵਿੱਚ 19 ਅਪ੍ਰੈਲ ਨੂੰ 'ਭਗਵਾਨ ਪਰਸ਼ੂ ਰਾਮ ਜੀ' ਦਾ ਜਨਮ ਉਤਸਵ ਮਨਾਇਆ ਜਾਵੇਗਾ, ਹਾਲਾਂਕਿ ਇਸ ਦਿਨ ਐਤਵਾਰ ਹੋਣ ਕਾਰਨ ਪਹਿਲਾਂ ਹੀ ਜਨਤਕ ਛੁੱਟੀ ਰਹੇਗੀ।



Related Post

ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’

© Copyright Galactic Television & Communications Pvt. Ltd. 2026. All rights reserved.