Punjab Police Arrest Two with IED || ਪੁਲਿਸ ਵੱਲੋਂ ਧਮਾਕਾਖੇਜ਼ ਸਮਗਰੀ ਸਮੇਤ ਦੋ ਕਾਬੂ

By:  Jitendra Baghel November 26th 2025 03:45 PM

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਮੌਡਿਊਲ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ । ਮੁਲਜ਼ਮਾਂ ਕੋਲੋਂ  ਆਈਈਡੀ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ । ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਨੂੰ ਅੰਜਾਮ ਦਿੱਤਾ ਹੈ । ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਐਕਸ’ ਤੇ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਦੋਵੇਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਕਿ ਸਾਜ਼ਿਸ਼ ਪਿੱਛੇ ਸਰਹੱਦ ਪਾਰ ਸਬੰਧਾਂ ਨੂੰ ਉਜਾਗਰ ਕਰਦਾ ਹੈ ।

ਮਿਲੀ ਜਾਣਕਾਰੀ ਮੁਤਾਬਕ ਇਹ ਵਿਸਫੋਟਕ ਸਮਗਰੀ ਆਈਈਡੀ ਸਰਹੱਦ ਪਾਰੋਂ ਡਰੋਨ ਰਾਹੀ ਮੰਗਵਾਈ ਗਈ ਸੀ, ਜਿਸ ਨੂੰ ਭਾਰਤ ਵਾਲੇ ਪਾਸਿਓਂ ਕਾਬੂ ਗਏ ਦੋਵੇਂ ਨੌਜਵਾਨਾਂ ਵੱਲੋਂ ਪ੍ਰਾਪਤ ਕੀਤਾ ਗਿਆ ਸੀ ਅਤੇ ਪੁਲਿਸ ਨੇ ਇਹਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਇਹ ਵਿਸਫੋਟਕ ਸਮਗਰੀ ਬਰਾਮਦ ਕੀਤੀ ਹੈ । ਫਿਲਹਾਲ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ ।

Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.