ਦੁਖਦਾਇਕ ਖ਼ਬਰ: ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਮਹਿਕਮੇ ‘ਚ ਛਾਇਆ ਸੋਗ

By:  Lajwinder Kaur July 4th 2026 10:27 AM -- Updated: July 4th 2026 10:53 AM

ਬਟਾਲਾ ਤੋਂ ਇੱਕ ਬਹੁਤ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਡਿਊਟੀ ਦੌਰਾਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਏਐਸਆਈ ਤਰਸੇਮ ਲਾਲ, ਜੋ ਕਿ ਪਿੰਡ ਭਗਤੂਪੁਰਾ, ਕਾਦੀਆਂ ਦੇ ਰਹਿਣ ਵਾਲੇ ਸਨ, ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾ ਰਹੇ ਸਨ। ਉਹ ਇਸ ਸਮੇਂ ਥਾਣਾ ਸਿਵਲ ਲਾਈਨ, ਬਟਾਲਾ ਵਿਖੇ ਤਾਇਨਾਤ ਸਨ ਅਤੇ ਬਟਾਲਾ ਦੀ ਗ੍ਰੇਟਰ ਕੈਲਾਸ਼ ਕਲੋਨੀ ਵਿਖੇ '112' ਐਮਰਜੈਂਸੀ ਰਿਸਪਾਂਸ ਟੀਮ (ERT) ਵਿੱਚ ਤਾਇਨਾਤ ਹੋ ਕੇ ਲੋਕਾਂ ਦੀ ਸੇਵਾ ਕਰ ਰਹੇ ਸਨ।

ਇਸ ਵਜ੍ਹਾ ਕਰਕੇ ਤੋੜਿਆ ਦਮ

ਦੱਸਿਆ ਜਾ ਰਿਹਾ ਹੈ ਕਿ ਡਿਊਟੀ ਦੌਰਾਨ ਹੀ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸਿਮਬਲ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗਾ ਸਮਾਂ ਹੈ ਕਿ ਇੱਕ ਬਹਾਦਰ ਪੁਲਿਸ ਅਧਿਕਾਰੀ ਨੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਗੁਆ ਦਿੱਤੀ। ਤਰਸੇਮ ਲਾਲ ਦੇ ਅਚਾਨਕ ਚਲੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਪੂਰੇ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪਰਿਵਾਰ 'ਚ ਸੋਗ ਦੀ ਲਹਿਰ

ਇਸ ਦੁਖਦਾਈ ਘਟਨਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਤਰਸੇਮ ਲਾਲ ਸ਼ੁੱਕਰਵਾਲ ਵਾਲੇ ਦਿਨ ਵੀ ਹਮੇਸ਼ਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਤਾਇਨਾਤ ਸਨ। ਡਿਊਟੀ ਦੌਰਾਨ ਹੀ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਦੇ ਨਾਲ ਮੌਜੂਦ ਹੌਲਦਾਰ ਸੁਰਿੰਦਰ ਸਿੰਘ ਨੇ ਬਿਨਾਂ ਕੋਈ ਸਮਾਂ ਗਵਾਏ, ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ। ਹਾਲਾਂਕਿ, ਡਾਕਟਰਾਂ ਨੇ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਏਐਸਆਈ ਸੁਖਵਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਵਿੱਚ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.