ਪੰਜਾਬ ਪੁਲਿਸ 'ਚ ਵੱਡਾ ਫੇਰਬਦਲ: 6 IPS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤੇ ਵੱਡੀਆਂ ਜ਼ਿੰਮੇਵਾਰੀਆਂ

By:  Lajwinder Kaur April 7th 2026 10:26 AM -- Updated: April 7th 2026 10:39 AM

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਰਾਜਪਾਲ ਦੇ ਹੁਕਮਾਂ ਅਨੁਸਾਰ 6 ਸੀਨੀਅਰ IPS ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲੇ ਕੀਤੇ ਗਏ ਹਨ।


ਮੁੱਖ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ:

ਡਾ. ਸ਼ਰਦ ਸੱਤਿਆ ਚੌਹਾਨ: ਇਹਨਾਂ ਨੂੰ ਪੀ.ਕੇ. ਸਿਨਹਾ ਦੀ ਜਗ੍ਹਾ 'ਤੇ ਸਪੈਸ਼ਲ DGP-ਕਮ-ਚੀਫ਼ ਡਾਇਰੈਕਟਰ, ਵਿਜੀਲੈਂਸ ਬਿਊਰੋ (ਪੰਜਾਬ) ਵਜੋਂ ਨਿਯੁਕਤ ਕੀਤਾ ਗਿਆ ਹੈ।

ਪੀ.ਕੇ. ਸਿਨਹਾ: ਇਹਨਾਂ ਨੂੰ OSD/ਲੌਅ ਐਂਡ ਆਰਡਰ (ਪੰਜਾਬ) ਲਗਾਇਆ ਗਿਆ ਹੈ। ਅਰਪਿਤ ਸ਼ੁਕਲਾ ਦੀ 30 ਅਪ੍ਰੈਲ 2026 ਨੂੰ ਸੇਵਾਮੁਕਤੀ ਤੋਂ ਬਾਅਦ, ਉਹ 1 ਮਈ 2026 ਤੋਂ ਸਪੈਸ਼ਲ DGP (ਲੌਅ ਐਂਡ ਆਰਡਰ) ਵਜੋਂ ਕਾਰਜਭਾਰ ਸੰਭਾਲਣਗੇ।

ਰਾਮ ਸਿੰਘ: ਸਪੈਸ਼ਲ DGP (ਟੈਕਨੀਕਲ ਸਪੋਰਟ ਸਰਵਿਸਿਜ਼) ਦੇ ਨਾਲ-ਨਾਲ ਹੁਣ ਉਹਨਾਂ ਕੋਲ ਪੰਜਾਬ ਹੋਮ ਗਾਰਡਜ਼ ਦੇ ਕਮਾਂਡੈਂਟ ਜਨਰਲ ਅਤੇ ਡਾਇਰੈਕਟਰ ਸਿਵਲ ਡਿਫੈਂਸ ਦਾ ਵਾਧੂ ਚਾਰਜ ਵੀ ਹੋਵੇਗਾ।

ਆਰ.ਕੇ. ਜੈਸਵਾਲ: ਇਹਨਾਂ ਨੂੰ ADGP (ਜੇਲ੍ਹਾਂ) ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਅਰੁਣ ਪਾਲ ਸਿੰਘ: ਇਹਨਾਂ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ।

ਗੁਰਮੀਤ ਸਿੰਘ ਚੌਹਾਨ: ਇਹਨਾਂ ਦੀਆਂ ਸੇਵਾਵਾਂ ਅਗਲੇ ਹੁਕਮਾਂ ਤੱਕ DGP ਪੰਜਾਬ ਦੇ ਅਧੀਨ ਰੱਖੀਆਂ ਗਈਆਂ ਹਨ।

ਇਹ ਹੁਕਮ 6 ਅਪ੍ਰੈਲ 2026 ਨੂੰ ਜਾਰੀ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ 'ਤੇ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦੱਸ ਦਈਏ ਪੰਜਾਬ ਸਰਕਾਰ ਵੱਲੋਂ ਹਾਲ ਦੇ ਵਿੱਚ ਪ੍ਰਬੰਧਕੀ ਲੋੜਾਂ ਦੇ ਮੱਦੇਨਜ਼ਰ ਰਾਜ ਵਿੱਚ ਆਈ.ਏ.ਐਸ. (IAS) ਅਤੇ ਪੀ.ਸੀ.ਐਸ. (PCS) ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ ਕੁੱਲ 12 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਦੀਆਂ ਤੈਨਾਤੀਆਂ ਵਿੱਚ ਬਦਲਾਅ ਕੀਤਾ ਗਿਆ। ਪਿਛਲੇ ਸਾਲ ਤੋਂ ਹੀ ਪੁਲਿਸ ਵਿਭਾਗ ਤੋਂ ਲੈ ਕੇ ਕਈ ਅਹਿਮ ਵਿਭਾਗਾਂ ਦੇ ਵਿੱਚ ਵੱਡੇ ਪੱਧਰ ਉੱਤੇ ਫੇਰ-ਬਦਲ ਕੀਤੇ ਗਏ। 


Related Post

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…
CBI ਦਾ ਵੱਡਾ ਐਕਸ਼ਨ! 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ, ਜਾਣੋ ਪੂਰਾ ਮਾਮਲਾ

© Copyright Galactic Television & Communications Pvt. Ltd. 2026. All rights reserved.