Punjab News: ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, ਫੂਲਕਾ ਦੀ ਨਵੀਂ ਸਿਆਸੀ ਪਾਰੀ, ਸੀਐਮ ਮਾਨ ਬੋਲੇ-'ਗੁੱਡਲੱਕ'

By:  Lajwinder Kaur April 1st 2026 05:08 PM -- Updated: April 1st 2026 05:15 PM

Punjab News: ਇੱਕ ਅਪ੍ਰੈਲ ਨੂੰ ਪੰਜਾਬ ਦੀ ਸਿਆਸਤ 'ਚ ਵੱਡਾ ਉਲਟ-ਫੇਰ ਦੇਖਣ ਨੂੰ ਮਿਲਿਆ। ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੇ 'ਆਪ' ਦੇ ਸਾਬਕਾ ਆਗੂ ਐਚ.ਐਸ. ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਖੇ ਪਾਰਟੀ ਜੁਆਇਨ ਕੀਤੀ, ਜਿੱਥੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਦਾ ਪਾਰਟੀ ਦੇ ਵਿੱਚ  ਸਵਾਗਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਫੂਲਕਾ ਨੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ

ਇਸ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਵਿੱਚ ਚਰਚਾਵਾਂ ਤੇਜ਼ ਹੋ ਗਈਆਂ। ਇਸ ਦੌਰਾਨ ਫੂਲਕਾ ਨੇ 'ਆਪ' (AAP) 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਾਥੀ ਦੇ ਦੰਦ ਖਾਣ ਦੇ ਹੋਰ ਤੇ ਦਿਖਾਉਣ ਦੇ ਹੋਰ ਹਨ। ਉਹ ਅੰਨਾ ਅੰਦੋਲਨ ਦੇ ਸਮੇਂ ਪਾਰਟੀ ਨਾਲ ਜੁੜੇ ਸਨ, ਪਰ ਬਾਅਦ ਵਿੱਚ ਨਿਰਾਸ਼ ਹੋ ਕੇ ਵੱਖ ਹੋ ਗਏ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸੂਬੇ ਵਿੱਚ ਗੈਂਗਸਟਰਵਾਦ, ਫਿਰੌਤੀ ਦੀਆਂ ਕਾਲਾਂ ਅਤੇ ਭ੍ਰਿਸ਼ਟਾਚਾਰ ਲਗਾਤਾਰ ਵਧ ਰਿਹਾ ਹੈ। ਫੂਲਕਾ ਨੇ ਦਾਅਵਾ ਕੀਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

CM ਮਾਨ ਦੀ ਆਈ ਪ੍ਰਤੀਕਿਰਿਆ

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਫੂਲਕਾ ਦੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁਬਾਰਕ ਹੋਵੇ, ਉਹ ਮੇਰੇ ਪੁਰਾਣੇ ਸਾਥੀ ਰਹੇ ਹਨ। ਜਦੋਂ ਮੈਂ ਪਾਰਲੀਮੈਂਟ (ਲੋਕ ਸਭਾ) ਵਿੱਚ ਸੀ, ਉਹ ਵਿਧਾਨ ਸਭਾ ਵਿੱਚ ਸਨ। ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ (LOP) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵੀ ਰਿਜ਼ਾਈਨ ਕਰ ਦਿੱਤਾ ਸੀ।

ਸੀਐਮ ਮਾਨ ਨੇ ਅੱਗੇ ਕਿਹਾ ਕਿ ਜੇਕਰ ਲੋਕਾਂ ਨੇ ਕਿਸੇ ਵਿਅਕਤੀ ਨੂੰ ਚੁਣਿਆ ਹੋਵੇ ਅਤੇ ਉਹ ਅੱਧ ਵਿਚਾਲੇ ਹੀ ਛੱਡ ਕੇ ਚਲਿਆ ਜਾਵੇ, ਤਾਂ ਇਹ ਲੋਕਤੰਤਰ ਲਈ ਚੰਗਾ ਨਹੀਂ ਹੈ। ਮੈਂ ਤਾਂ ਅੱਜ ਤੱਕ ਅਜਿਹੇ ਵਿਅਕਤੀ ਨੂੰ ਦੁਬਾਰਾ ਜਿੱਤਦੇ ਹੋਏ ਨਹੀਂ ਦੇਖਿਆ।

Related Post

ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: ਤਿੰਨ PPS ਅਧਿਕਾਰੀਆਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ; ਜਾਣੋ ਕਿਸ ਨੂੰ ਕਿੱਥੇ ਕੀਤਾ ਤਾਇਨਾਤ
Raja Warring: ਰਾਜਾ ਵੜਿੰਗ ਵੱਲੋਂ ਸੋਸ਼ਲ ਮੀਡੀਆ ‘ਤੇ ਕਰਤਾ ਵੱਡਾ ਐਲਾਨ! ਪ੍ਰਧਾਨਗੀ ਤੋਂ ਅਸਤੀਫੇ ਵਾਲੀ ਖਬਰ 'ਤੇ ਲੱਗੀ ਮੋਹਰ, ਹੁਣ ਕੌਣ ਹੋਏਗਾ ਨਵਾਂ ਪ੍ਰਧਾਨ?
ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਨੂੰ ਪੱਤਰ, ਬੋਲੇ-‘ਸ੍ਰੀ ਅਕਾਲ ਤਖਤ ਸਾਹਿਬ ਦਾ ਸੇਵਾਦਾਰ ਜਥੇਦਾਰ ਹੋ ਸਕਦਾ ਹੈ ਪਰ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਹੀਂ’
EVM ਦੀ ਥਾਂ ਬੈਲੇਟ ਪੇਪਰ ਨਾਲ ਚੋਣਾਂ ਦੀ ਮੰਗ ਵਾਜਬ, 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ' ਦੀ ਰਜਿਸਟ੍ਰੇਸ਼ਨ ਰੱਦ ਕਰਨਾ ਲੋਕਤੰਤਰ ਦਾ ਘਾਣ: ਕਰਨੈਲ ਸਿੰਘ ਪੀਰ ਮੁਹੰਮਦ
ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, ਅੱਜ ਮੁੜ ਖਾਤਿਆਂ ‘ਚ ਹੋਏਗੀ ਪੈਸਿਆਂ ਦੀ ਟੂੰ-ਟੂੰ; ਤਰਨਤਾਰਨ ‘ਚ CM ਮਾਨ ਜਾਰੀ ਕਰਨਗੇ ਅਗਲੀ ਕਿਸ਼ਤ
ਪੰਜਾਬ-ਚੰਡੀਗੜ੍ਹ ‘ਚ ਪੂਰਾ ਹਫ਼ਤਾ ਰਹੇਗਾ ਖੁਸ਼ਕ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ; ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

© Copyright Galactic Television & Communications Pvt. Ltd. 2026. All rights reserved.