Punjab News: ਪੰਜਾਬ ਦੀ ਸਿਆਸਤ ‘ਚ ਵੱਡਾ ਉਲਟਫੇਰ: ਕਈ ਦਿੱਗਜ ਪੰਥਕ ਸ਼ਖ਼ਸੀਅਤਾਂ ਸਣੇ ਅਕਾਲੀ ਦਲ ਦੇ ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

By:  Lajwinder Kaur March 30th 2026 04:12 PM -- Updated: March 30th 2026 05:12 PM

Punjab Politics: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਕਈ ਪ੍ਰਮੁੱਖ ਪੰਥਕ ਲੀਡਰਾਂ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ, BJP) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪੰਥਕ ਹਲਕਿਆਂ ਵਿੱਚ ਇਸ ਕਦਮ ਨੂੰ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਲੀਡਰਾਂ ਦਾ ਕਹਿਣਾ ਹੈ ਕਿ ਸਿੱਖਾਂ ਅਤੇ ਪੰਜਾਬ ਦੇ ਹਿੱਤਾਂ ਲਈ ਹੁਣ ਬੀਜੇਪੀ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰ ਰਹੀ ਹੈ।

ਜ਼ਿਲ੍ਹਾ ਮੋਹਾਲੀ: ਸਰਦਾਰ ਚਰਨਜੀਤ ਸਿੰਘ ਕਾਲੇਵਾਲ ਦੀ ਐਂਟਰੀ

ਮੋਹਾਲੀ ਜ਼ਿਲ੍ਹੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੈਸ਼ਨਲ ਵਾਈਸ ਪ੍ਰਧਾਨ ਅਤੇ ਐਸਜੀਪੀਸੀ ਮੈਂਬਰ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਸ੍ਰ. ਕਾਲੇਵਾਲ ਦੋ ਵਾਰ ਪਿੰਡ ਦੇ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਵਰਗੇ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਨ੍ਹਾਂ ਦਾ ਵਿਸ਼ਾਲ ਤਜ਼ਰਬਾ ਮੋਹਾਲੀ ਇਲਾਕੇ ਵਿੱਚ ਭਾਜਪਾ ਨੂੰ ਨਵੀਂ ਮਜ਼ਬੂਤੀ ਦੇਵੇਗਾ।


ਤਰਨਤਾਰਨ ਅਤੇ ਖਡੂਰ ਸਾਹਿਬ: ਪੰਥਕ ਕਿਲ੍ਹੇ ਵਿੱਚ ਸੰਨ੍ਹ

ਪੰਥਕ ਰਾਜਨੀਤੀ ਦੇ ਗੜ੍ਹ ਮੰਨੇ ਜਾਂਦੇ ਹਲਕਾ ਖਡੂਰ ਸਾਹਿਬ ਤੋਂ ਵੀ ਕਈ ਵੱਡੇ ਚਿਹਰੇ ਭਾਜਪਾ ਨਾਲ ਜੁੜੇ ਹਨ:

ਸਰਦਾਰ ਰਮਨਦੀਪ ਸਿੰਘ ਭਰੋਵਾਲ: ਜੋ ਕਿ 2014 ਤੋਂ ਲਗਾਤਾਰ ਨੈਸ਼ਨਲ ਵਾਈਸ ਪ੍ਰਧਾਨ ਅਤੇ ਸਟੇਟ ਡੈਲੀਗੇਟ ਵਜੋਂ ਸੇਵਾਵਾਂ ਨਿਭਾ ਰਹੇ ਸਨ, ਹੁਣ ਭਾਜਪਾ ਦੇ ਕਾਫ਼ਲੇ ਵਿੱਚ ਸ਼ਾਮਲ ਹੋ ਗਏ ਹਨ।

ਸਰਦਾਰ ਭੁਪਿੰਦਰ ਸਿੰਘ (ਟੀਟੂ): ਸ਼੍ਰੋਮਣੀ ਅਕਾਲੀ ਦਲ ਤਰਨਤਾਰਨ ਦੇ ਸੀਨੀਅਰ ਵਾਈਸ ਪ੍ਰਧਾਨ।

ਸਰਦਾਰ ਤਰਸੇਮ ਸਿੰਘ ਛਾਪੜੀ: ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਵਾਈਸ ਪ੍ਰਧਾਨ।

ਜਲੰਧਰ (ਨਕੋਦਰ): ਅਵਤਾਰ ਸਿੰਘ ਰਮੇਵਾਲ ਦਾ ਸਾਥ

ਹਲਕਾ ਨਕੋਦਰ ਤੋਂ ਸੀਨੀਅਰ ਅਕਾਲੀ ਲੀਡਰ ਸਰਦਾਰ ਅਵਤਾਰ ਸਿੰਘ ਰਮੇਵਾਲ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰ. ਰਮੇਵਾਲ ਨੇ 2011 ਵਿੱਚ ਨਕੋਦਰ ਤੋਂ ਐਸਜੀਪੀਸੀ ਚੋਣ ਲੜੀ ਸੀ ਅਤੇ ਉਹ ਇਲਾਕੇ ਵਿੱਚ ਕਾਫ਼ੀ ਚੰਗਾ ਪ੍ਰਭਾਵ ਰੱਖਦੇ ਹਨ।

ਸਿਆਸੀ ਮਾਇਨੇ

ਇਹਨਾਂ ਨਾਮਵਰ ਪੰਥਕ ਸ਼ਖ਼ਸੀਅਤਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਦੇ ਮਨਾਂ ਵਿੱਚ ਬੀਜੇਪੀ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ। ਪਾਰਟੀ ਹੁਣ ਪੰਜਾਬ ਦੇ ਪਿੰਡਾਂ ਅਤੇ ਧਾਰਮਿਕ ਹਲਕਿਆਂ ਵਿੱਚ ਆਪਣੀ ਪੈਂਠ ਮਜ਼ਬੂਤ ਕਰ ਰਹੀ ਹੈ, ਜਿਸ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਦਾ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਸਕਦਾ ਹੈ।


Related Post

ਧਰਮਕੋਟ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਨੇ ਐਲਾਨੇ 7 ਉਮੀਦਵਾਰ, ਪਰਗਟ ਸਿੰਘ ਨੇ ਜਾਰੀ ਕੀਤੀ ਸੂਚੀ
AAP ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਪੰਜਾਬ ‘ਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ: ਧਰਮ, ਜਾਤੀ ਤੇ ਬੈਂਕ ਖਾਤਿਆਂ ਸਮੇਤ ਪੁੱਛੇ ਜਾਣਗੇ 40 ਸਵਾਲ, ਘਰ ਬੈਠੇ ਇੰਝ ਭਰੋ ਫਾਰਮ
ਸ੍ਰੀ ਅਨੰਦਪੁਰ ਸਾਹਿਬ 'ਚ 6 ਕਰੋੜ ਦੀ ਲਾਗਤ ਨਾਲ ਬਣੇਗਾ 'ਭਾਈ ਜੈਤਾ ਜੀ ਟਰੌਮਾ ਸੈਂਟਰ', ਹਰਜੋਤ ਬੈਂਸ ਨੇ ਰੱਖਿਆ ਨੀਂਹ ਪੱਥਰ
SAD ਨੇ ਖਿੱਚੀ ਚੋਣਾਂ 2027 ਦੀ ਤਿਆਰੀ, ਰਾਏਕੋਟ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਨੇ ਨਾਲ ਹੀ ਸੌਂਪੀ ਹਲਕੇ ਦੀ ਜ਼ਿੰਮੇਵਾਰੀ
CM ਮਾਨ ਨੇ ਲਾਂਚ ਕੀਤਾ 'ਪੰਜਾਬ ਦਾ ਕਰੋੜਪਤੀ' ਪੋਰਟਲ, ਇੱਕ ਖੁਸ਼ਕਿਸਮਤ ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ; ਜਾਣੋ ਕਿਵੇਂ ਲੈ ਸਕਦੇ ਹੋ ਹਿੱਸਾ

© Copyright Galactic Television & Communications Pvt. Ltd. 2026. All rights reserved.