ਗਣਤੰਤਰ ਦਿਵਸ: CM ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਲਹਿਰਾਉਣਗੇ ਤਿਰੰਗਾ

By:  Jitendra Baghel January 3rd 2026 11:20 AM

ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਪੱਧਰੀ ਸਮਾਰੋਹ ਪਟਿਆਲਾ ਵਿੱਚ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਗਣਤੰਤਰ ਦਿਵਸ ਸਮਾਗਮ ਦੌਰਾਨ ਤਿਰੰਗਾ ਲਹਿਰਾਉਣਗੇ। 

ਕੌਣ ਕਿੱਥੇ ਲਹਿਰਾਏਗਾ ਤਿਰੰਗਾ?

ਇਸ ਤੋਂ ਇਲਾਵਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਬਰਨਾਲਾ ਵਿੱਚ ਤਿਰੰਗਾ ਲਹਿਰਾਉਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ, ਅਮਨ ਅਰੋੜਾ ਪਠਾਨਕੋਟ, ਡਾ. ਬਲਜੀਤ ਕੌਰ ਫਿਰੋਜ਼ਪੁਰ, ਸੰਜੀਵ ਅਰੋੜਾ ਫਰੀਦਕੋਟ, ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ ਅਤੇ ਲਾਲ ਚੰਦ ਮਲੇਰਕੋਟਲਾ ਵਿੱਚ ਤਿਰੰਗਾ ਲਹਿਰਾਉਣਗੇ।


ਇਸੇ ਤਰ੍ਹਾਂ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਹਰਭਜਨ ਸਿੰਘ ਲੁਧਿਆਣਾ, ਬਰਿੰਦਰ ਕੁਮਾਰ ਗੋਇਲ ਜਲੰਧਰ, ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਡਾ. ਰਵਜੋਤ ਸਿੰਘ ਮਾਨਸਾ, ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਮਹਿੰਦਰ ਭਗਤ ਐਸ.ਏ.ਐਸ. ਨਗਰ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ।

ਸੂਬੇ ਭਰ ਵਿੱਚ ਇਸ ਮੌਕੇ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਪ੍ਰਸ਼ਾਸਨ ਨੂੰ ਸੁਰੱਖਿਆ ਅਤੇ ਵਿਵਸਥਾ ਸੰਬੰਧੀ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Related Post

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 4 ਨਵੇਂ ਹਲਕਾ ਇੰਚਾਰਜਾਂ ਦਾ ਐਲਾਨ, ਸਨੌਰ ਤੋਂ ਲੈ ਕੇ ਸਮਰਾਲਾ ਤੱਕ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਚ ਹਾਈਕੋਰਟ ਦੇ ਵੱਡੇ ਹੁਕਮ….
ਰੂਪ ਕੌਰ ਸੰਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ 'ਤੇ ਸਸਪੈਂਸ: ਲਾਈਵ ਹੋ ਬੋਲੇ- ‘ਮੈਨੂੰ ਤੇ ਪੀੜਤ ਬੀਬੀਆਂ ਨੂੰ ਮਿਲ ਰਹੀਆਂ ਧਮਕੀਆਂ’; DGP ਤੋਂ ਮੰਗੀ ਸੁਰੱਖਿਆ…
ਕੌਣ ਹਨ IPS ਗੌਰਵ ਯਾਦਵ? ਭਗਵੰਤ ਮਾਨ ਸਰਕਾਰ ਨੇ ਨਾਂਅ 'ਤੇ ਲਗਾਈ ਮੋਹਰ, ਪੰਜਾਬ ਨੂੰ ਮਿਲਿਆ ਪੱਕਾ DGP, ਜਾਣੋ ਉਨ੍ਹਾਂ ਦਾ ਪੂਰਾ ਪ੍ਰੋਫਾਈਲ
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਅਜਨਾਲਾ ‘ਚ ਭਾਰੀ ਗੜ੍ਹੇਮਾਰੀ; ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

© Copyright Galactic Television & Communications Pvt. Ltd. 2026. All rights reserved.