ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਬੇਅਦਬੀ ਦੇ ਦੋਸ਼ੀਆਂ ਦੀ ਖ਼ੈਰ ਨਹੀਂ...ਉਮਰ ਕੈਦ ਤੇ ਭਾਰੀ ਜੁਰਮਾਨੇ ਦੀ ਤਿਆਰੀ!

By:  Lajwinder Kaur April 13th 2026 11:18 AM -- Updated: April 13th 2026 11:31 AM

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਸਬੰਧੀ ਬਿੱਲ ਪਾਸ ਕੀਤਾ ਜਾਵੇਗਾ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਵੱਲੋਂ ਸਾਬਕਾ ਮੰਤਰੀ ਲਾਲ ਸਿੰਘ, ਮਥੁਰਾ ਅਤੇ ਕਾਂਗੜਾ ਵਿਖੇ ਵੱਖ-ਵੱਖ ਹਾਦਸਿਆਂ ਦੌਰਾਨ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੇ ਨਾਲ ਹੀ, ਉੱਘੀ ਗਾਇਕਾ ਆਸ਼ਾ ਭੋਂਸਲੇ ਅਤੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਵੀ ਸਦਨ ਵੱਲੋਂ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਬਸ ਕੁੱਝ ਸਮੇਂ ਬਾਅਦ ਮੁੜ ਤੋਂ ਕਾਰਵਾਈ ਸ਼ੁਰੂ ਹੋ ਜਾਏਗੀ।

ਇਸ ਬਿੱਲ ਨੂੰ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026' ਦਾ ਨਾਂ ਦਿੱਤਾ ਗਿਆ ਹੈ। ਬਿੱਲ ਪਾਸ ਹੋਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਕਾਨੂੰਨ ਬਣਨ 'ਤੇ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਵੱਧ ਤੋਂ ਵੱਧ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ 'ਤੇ ਨੱਥ ਪਾਉਣ ਲਈ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿੱਚ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025' ਪੇਸ਼ ਕੀਤਾ ਸੀ, ਜਿਸ ਵਿੱਚ ਸਾਰੇ ਪ੍ਰਮੁੱਖ ਧਰਮਾਂ ਦੇ ਗ੍ਰੰਥ ਸ਼ਾਮਲ ਸਨ ਅਤੇ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਤੈਅ ਕੀਤੀ ਗਈ ਸੀ। ਬਾਅਦ ਵਿੱਚ ਇਸ ਨੂੰ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।

ਬੇਅਦਬੀ ਵਿਰੁੱਧ ਕਾਨੂੰਨ ਨੂੰ ਸਖ਼ਤ ਕਰਨ ਦੀ ਤਿਆਰੀ

ਪੰਜਾਬ ਵਿੱਚ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ 'ਤੇ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿੱਚ 'ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025' ਪੇਸ਼ ਕੀਤਾ ਸੀ। ਇਸ ਬਿੱਲ ਵਿੱਚ ਸਾਰੇ ਪ੍ਰਮੁੱਖ ਧਰਮਾਂ ਦੇ ਪਵਿੱਤਰ ਗ੍ਰੰਥ ਸ਼ਾਮਲ ਸਨ ਅਤੇ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਤੈਅ ਕੀਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਸਿਲੈਕਟ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ।

ਹੁਣ, 11 ਅਪ੍ਰੈਲ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ-2008' ਵਿੱਚ ਸੋਧ ਦਾ ਪ੍ਰਸਤਾਵ ਲਿਆਂਦਾ ਗਿਆ ਹੈ। ਇਸ ਨਵੇਂ ਪ੍ਰਸਤਾਵ ਵਿੱਚ ਪਹਿਲਾਂ ਨਾਲੋਂ ਵੀ ਵਧੇਰੇ ਸਖ਼ਤ ਵਿਵਸਥਾਵਾਂ ਅਤੇ ਸਜ਼ਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।


Related Post

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਸਰਕਾਰੀ ਦਫ਼ਤਰਾਂ ‘ਚ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਦੀ ਮੰਗ ਲਈ ਰਿਪੋਰਟ, ਹੋਏਗੀ ਸਖ਼ਤ ਕਾਰਵਾਈ
SC ਕਮਿਸ਼ਨ ਦੇ ਚੇਅਰਮੈਨ ਨੂੰ ‘ਆਪ’ ਵੱਲੋਂ ਵੱਡੀ ਜ਼ਿੰਮੇਵਾਰੀ: ਚਮਕੌਰ ਸਾਹਿਬ ਤੋਂ ਬਣਾਇਆ ਹਲਕਾ ਇੰਚਾਰਜ
CM ਮਾਨ ਦੀ ਹੜਤਾਲੀ ਮੁਲਾਜ਼ਮਾਂ ਨੂੰ ਦੋ-ਟੁੱਕ; ਬੋਲੇ-‘ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…’
ਪੰਜਾਬ ‘ਚ ਅੱਜ ਸਰਕਾਰੀ ਮੁਲਾਜ਼ਮਾਂ ਦੀ ਮਹਾ-ਹੜਤਾਲ: ਦਫ਼ਤਰ, ਸਕੂਲ ਤੇ ਹਸਪਤਾਲਾਂ ਦੀ OPD ਬੰਦ, CM ਦੁਪਹਿਰ 1 ਵਜੇ ਜਲੰਧਰ 'ਚ ਕਰਨਗੇ ਮੀਟਿੰਗ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਚੰਡੀਗੜ੍ਹ ਹੋਏਗੀ ਕਿਣ-ਮਿਣ, ਕਈ ਜ਼ਿਲ੍ਹਿਆਂ ‘ਚ ਗਰਮੀ ਅਤੇ ਹੁੰਮਸ ਨੇ ਵਧਾਈ ਪ੍ਰੇਸ਼ਾਨੀ
27 ਅਗਸਤ ਨੂੰ ਪੰਜਾਬ 'ਚ ਮਹਾ ਹੜਤਾਲ: ਸਰਕਾਰੀ ਦਫ਼ਤਰ, ਸਕੂਲ-ਕਾਲਜ ਸਣੇ ਜਾਣੋ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ!

© Copyright Galactic Television & Communications Pvt. Ltd. 2026. All rights reserved.