ਪੰਜਾਬ ਦੇ 14 ਜ਼ਿਲ੍ਹਿਆਂ ‘ਚ ਛਮ-ਛਮ ਮੀਂਹ ਦਾ ਅਲਰਟ; ਚਮਕੌਰ ਸਾਹਿਬ ‘ਚ ਨਹਿਰ ‘ਚ ਪਿਆ ਪਾੜ, ਸੜਕ ਟੁੱਟੀ, ਤੇਜ਼ ਵਹਾਅ ‘ਚ ਰੁੜੇ ਬਾਈਕ ਸਵਾਰ

ਪੰਜਾਬ ਦੇ 14 ਜ਼ਿਲ੍ਹਿਆਂ ਸਣੇ ਚੰਡੀਗੜ੍ਹ ਚ ਮੀਂਹ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਉੱਧਰ ਸ੍ਰੀ ਚਮਕੌਰ ਸਾਹਿਬ ਹਲਕੇ ਅਧੀਨ ਆਉਂਦੇ ਪਿੰਡ ਜਟਾਣਾ ਕੋਲ ਨਹਿਰ ਵਿੱਚ ਵੱਡਾ ਪਾੜ ਪੈ ਗਿਆ। ਪਾਣੀ ਦੇ ਤੇਜ਼ ਵਹਾਅ ਨੇ ਆਸ-ਪਾਸ ਦੇ ਇਲਾਕੇ ਵਿੱਚ ਭਾਰੀ ਨੁਕਸਾਨ ਕੀਤਾ।

By:  Lajwinder Kaur September 2nd 2026 09:46 AM -- Updated: September 2nd 2026 09:49 AM

ਪੰਜਾਬ ਦੇ ਵਿੱਚ ਅੱਜ ਅਸਮਾਨ 'ਚ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ਚ ਬਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਧਰ ਸ੍ਰੀ ਚਮਕੌਰ ਸਾਹਿਬ ਹਲਕੇ ਅਧੀਨ ਆਉਂਦੇ ਪਿੰਡ ਜਟਾਣਾ ਕੋਲ ਨਹਿਰ ਵਿੱਚ ਵੱਡਾ ਪਾੜ ਪੈ ਗਿਆ। ਪਾਣੀ ਦੇ ਤੇਜ਼ ਵਹਾਅ ਨੇ ਆਸ-ਪਾਸ ਦੇ ਇਲਾਕੇ ਵਿੱਚ ਭਾਰੀ ਨੁਕਸਾਨ ਕੀਤਾ। ਇਸ ਨਾਲ ਮੁੱਖ ਸੜਕ ਟੁੱਟ ਗਈ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਹੋਰ ਵੀ ਭਿਆਨਕ ਹੋ ਗਿਆ, ਜਦੋਂ ਉੱਥੋਂ ਲੰਘ ਰਹੇ ਦੋ ਬਾਈਕ ਸਵਾਰ ਅਚਾਨਕ ਇਸ ਪਾੜ ਅਤੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਗਏ।

ਮੌਸਮ ਵਿਭਾਗ ਵੱਲੋਂ ਵਿਸ਼ੇਸ਼ ਚੇਤਾਵਨੀ ਜਾਰੀ

ਇਸ ਦੁਰਘਟਨਾ ਵਿੱਚ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਉੱਧਰ ਪਠਾਨਕੋਟ ਵਿੱਚ ਵੀ ਬੁੱਧਵਾਰ ਸਵੇਰ ਤੋਂ ਬਾਰਿਸ਼ ਜਾਰੀ ਹੈ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਉੱਥੇ ਹੀ, ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 1.8 ਡਿਗਰੀ ਵੱਧ ਹੈ। ਮੰਗਲਵਾਰ ਨੂੰ 35.7 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਰਾਜ ਵਿੱਚ ਸਭ ਤੋਂ ਗਰਮ ਰਿਹਾ।

13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਉੱਤੇ ਮੀਂਹ ਪੈ ਸਕਦਾ ਹੈ। ਉੱਥੇ ਹੀ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਇੱਕ-ਦੋ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੌਰਾਨ ਰੂਪਨਗਰ ਵਿੱਚ 19.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਜਲਦ ਹੀ ਹੋਏਗੀ ਮਾਨਸੂਨ ਦੀ ਵਿਦਾਈ

ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਕੋਲ ਬਣੇ ਘੱਟ ਦਬਾਅ ਦੇ ਖੇਤਰ ਅਤੇ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਨਾਲ ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਅਤੇ ਗਰਜ-ਚਮਕ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ, ਹੁਣ ਮਾਨਸੂਨ ਕਮਜ਼ੋਰ ਰਹੇਗਾ। ਇਸ ਦਾ ਟਰੈਕ ਬਦਲ ਗਿਆ ਹੈ ਅਤੇ ਜਲਦੀ ਹੀ ਇਸ ਦੀ ਵਿਦਾਈ ਸੰਭਵ ਹੈ। ਅਜਿਹੇ ਵਿੱਚ ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਹੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਵਿੱਚ ਮੌਸਮ ਇਸ ਤਰ੍ਹਾਂ ਦਾ ਰਹੇਗਾ:

3 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਉੱਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

4 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਉੱਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

5 ਸਤੰਬਰ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ਉੱਤੇ ਭਾਰੀ ਬਾਰਿਸ਼ ਹੋ ਸਕਦੀ ਹੈ।

Related Post

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ! 8 IPS ਅਧਿਕਾਰੀਆਂ ਦੇ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਬਣੇ IGP ਬਾਰਡਰ ਰੇਂਜ
Punjab Holiday: ਬੱਚਿਆਂ ਤੇ ਮੁਲਾਜ਼ਮਾਂ ਦੀਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
ਬੀ.ਕੇ.ਯੂ. ਸਿੱਧੂਪੁਰ ਦੇ ਆਗੂ ਕਾਕਾ ਕੋਟੜਾ ਦੀ ਫ਼ਰੀਦਕੋਟ ਜੇਲ੍ਹ ‘ਚ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਦਾਖ਼ਲ; ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਨੂੰ ਘੇਰਿਆ
ਪੰਜਾਬ ਦੇ ਮੌਸਮ ਨੂੰ ਲੈ ਕੇ ਆਇਆ ਵੱਡਾ ਅਪਡੇਟ! 5 ਸਤੰਬਰ ਤੱਕ ਮੀਂਹ ਦਾ ਅਲਰਟ; ਚੰਡੀਗੜ੍ਹ-ਮੋਹਾਲੀ ‘ਚ ਛਾਏ ਰਹਿਣਗੇ ਬੱਦਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣਾਂ ਨੂੰ ਲੈ ਕੇ ਖਿੱਚੀ ਤਿਆਰੀ; ਸੁਖਬੀਰ ਬਾਦਲ ਵੱਲੋਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...ਇਨ੍ਹਾਂ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ ਪੁਲਿਸ 'ਚ ਮੱਚਿਆ ਹੜਕੰਪ; ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਈਮੇਲ

© Copyright Galactic Television & Communications Pvt. Ltd. 2026. All rights reserved.