ਪੰਜਾਬ 'ਚ ਮਾਨਸੂਨ ਦੀ ਐਂਟਰੀ: ਤਾਪਮਾਨ 'ਚ ਆਈ ਗਿਰਾਵਟ, 4 ਦਿਨ ਭਾਰੀ ਮੀਂਹ ਦੀ ਚੇਤਾਵਨੀ, ਲੋਕ ਰਹਿਣ ਸਾਵਧਾਨ!

By:  Lajwinder Kaur July 3rd 2026 09:45 AM -- Updated: July 3rd 2026 10:12 AM

ਮਾਨਸੂਨ ਦੇ ਸਰਗਰਮ ਹੋਣ ਕਾਰਨ ਬੁੱਧਵਾਰ ਦੇਰ ਰਾਤ ਅਤੇ ਵੀਰਵਾਰ ਸਵੇਰੇ ਹੋਈ ਬਾਰਿਸ਼ ਨਾਲ ਪੰਜਾਬ ਦੇ ਜ਼ਿਆਦਾਤਰ ਹਿੱਸੇ ਭਿੱਜ ਗਏ ਹਨ। ਮੀਂਹ ਪੈਣ ਤੋਂ ਬਾਅਦ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਵਿੱਚ ਸਭ ਤੋਂ ਵੱਧ ਤਾਪਮਾਨ ਰੋਪੜ ਵਿਖੇ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.5 ਡਿਗਰੀ ਹੇਠਾਂ ਪਹੁੰਚ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ 3.6 ਡਿਗਰੀ ਦੀ ਕਮੀ ਆਉਣ ਕਾਰਨ ਇਹ ਆਮ ਨਾਲੋਂ 3.4 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮਾਨਸੂਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਗੇ ਵੱਧ ਚੁੱਕਾ ਹੈ। ਅਗਲੇ ਛੇ ਦਿਨਾਂ ਤੱਕ ਗਰਜ-ਚਮਕ ਨਾਲ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ 5 ਜੁਲਾਈ ਤੋਂ ਚਾਰ ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਚੱਲਦਿਆਂ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ 6 ਡਿਗਰੀ ਤੱਕ ਹੋਰ ਗਿਰਾਵਟ ਆ ਸਕਦੀ ਹੈ।

ਮੀਂਹ ਦੇ ਅੰਕੜਿਆਂ ਮੁਤਾਬਕ ਫਰੀਦਕੋਟ ਵਿੱਚ 89.0 ਮਿਲੀਮੀਟਰ, ਲੁਧਿਆਣਾ ਵਿੱਚ 82.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 68.0 ਮਿਲੀਮੀਟਰ, ਮੋਗਾ ਵਿੱਚ 57.5 ਮਿਲੀਮੀਟਰ ਅਤੇ ਬਠਿੰਡਾ ਵਿੱਚ 56.0 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਵੀਰਵਾਰ ਨੂੰ ਅੰਮ੍ਰਿਤਸਰ ਦਾ ਤਾਪਮਾਨ 33.1 ਡਿਗਰੀ, ਲੁਧਿਆਣਾ ਦਾ 33.2 ਡਿਗਰੀ, ਪਟਿਆਲਾ ਦਾ 32.4 ਡਿਗਰੀ ਅਤੇ ਬਠਿੰਡਾ ਦਾ 34.9 ਡਿਗਰੀ ਰਿਹਾ। ਸਭ ਤੋਂ ਘੱਟ ਤਾਪਮਾਨ 20.8 ਡਿਗਰੀ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਬਿਜਲੀ ਦੀ ਵਰਤੋਂ ‘ਚ ਘਟੀ 

ਰਿਕਾਰਡ ਮੰਗ ਦੇ ਚੱਲਦਿਆਂ ਪਾਵਰਕਾਮ ਉੱਤੇ ਬਿਜਲੀ ਸਪਲਾਈ ਦਾ ਦਬਾਅ ਵਧ ਗਿਆ ਸੀ। ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਦਕਿ ਖੇਤੀਬਾੜੀ ਲਈ ਦਿਨ ਵਿੱਚ ਸਿਰਫ਼ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਬੁੱਧਵਾਰ ਰਾਤ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਏਸੀ (AC) ਦੀ ਵਰਤੋਂ ਘੱਟ ਗਈ ਅਤੇ ਸਿੰਚਾਈ ਲਈ ਟਿਊਬਵੈੱਲਾਂ ਦੀ ਲੋੜ ਵੀ ਘਟ ਗਈ ਹੈ। ਇਸ ਨਾਲ ਬਿਜਲੀ ਦੀ ਮੰਗ ਵਿੱਚ ਕਾਫ਼ੀ ਕਮੀ ਦਰਜ ਕੀਤੀ ਗਈ ਹੈ।

ਵੀਰਵਾਰ ਨੂੰ ਇਸ ਮੰਗ ਨੂੰ ਪੂਰਾ ਕਰਨ ਲਈ ਪਾਵਰਕਾਮ ਕੋਲ ਆਪਣੇ ਸਾਰੇ ਸਰੋਤਾਂ ਤੋਂ 5222 ਮੈਗਾਵਾਟ ਬਿਜਲੀ ਉਪਲਬਧ ਸੀ। ਇਸ ਵਿੱਚ ਸਰਕਾਰੀ ਥਰਮਲ ਪਲਾਂਟਾਂ ਤੋਂ 1695 ਮੈਗਾਵਾਟ, ਹਾਈਡਲ ਪ੍ਰੋਜੈਕਟਾਂ ਤੋਂ 810 ਮੈਗਾਵਾਟ ਅਤੇ ਨਿੱਜੀ ਥਰਮਲ ਪਲਾਂਟਾਂ ਤੋਂ 2682 ਮੈਗਾਵਾਟ ਬਿਜਲੀ ਮਿਲੀ। ਬਾਕੀ ਕਰੀਬ 10648 ਮੈਗਾਵਾਟ ਬਿਜਲੀ ਨਾਰਦਰਨ ਗ੍ਰਿਡ ਤੋਂ ਲਈ ਗਈ। ਹਾਲਾਂਕਿ, ਰੋਪੜ ਥਰਮਲ ਪਲਾਂਟ ਦੀ 210 ਮੈਗਾਵਾਟ ਸਮਰੱਥਾ ਵਾਲੀ ਯੂਨਿਟ ਅਤੇ ਰਣਜੀਤ ਸਾਗਰ ਡੈਮ ਦੀ 150 ਮੈਗਾਵਾਟ ਸਮਰੱਥਾ ਵਾਲੀ ਇੱਕ ਯੂਨਿਟ ਬੰਦ ਰਹਿਣ ਕਾਰਨ 360 ਮੈਗਾਵਾਟ ਉਤਪਾਦਨ ਪ੍ਰਭਾਵਿਤ ਰਿਹਾ। ਪਾਵਰਕਾਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਬਿਜਲੀ ਦੀ ਮੰਗ ਹੋਰ ਵੀ ਘੱਟ ਸਕਦੀ ਹੈ।

Related Post

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼
ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰ*ਬ ਨਾਲ ਉਡਾਉਣ ਦੀ ਧਮਕੀ: ਸਕੂਲਾਂ 'ਚ ਮੱਚਿਆ ਹੜਕੰਪ, ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ-ਚੰਡੀਗੜ੍ਹ ‘ਚ ਬਦਲੇਗਾ ਮੌਸਮ ਦਾ ਮਿਜਾਜ਼: 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ, ਬਠਿੰਡਾ ਰਿਹਾ ਸਭ ਤੋਂ ਗਰਮ
ਪੰਜਾਬ ਦੀ ਸਿਆਸਤ 'ਚ ਹਲਚਲ! ਮਸ਼ਹੂਰ ਪੰਜਾਬੀ ਗੀਤਕਾਰ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਫੜਿਆ ਪੱਲਾ....
ਜਗਰਾਓਂ ਮਹਿਲਾ ਥਾਣੇ ਦਾ ਅਜੀਬ ਮਾਮਲਾ: ਥਾਣੇਦਾਰ ਨੇ ਹੀ ਕਬਾੜ ‘ਚ ਵੇਚ ਦਿੱਤੇ 50 ਮੋਟਰਸਾਈਕਲ, ਥਾਣੇਦਾਰ ਸਮੇਤ ਕਾਬੜੀਏ ਕਾਬੂ
ਹਾਕੀ ਦੇ ਮੈਦਾਨ ਤੋਂ ਪੰਜਾਬ ਕਾਂਗਰਸ ਦੀ ਕਮਾਨ ਤੱਕ...ਕੌਣ ਹਨ ਪਰਗਟ ਸਿੰਘ? ਸਾਬਕਾ ਪ੍ਰਧਾਨ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

© Copyright Galactic Television & Communications Pvt. Ltd. 2026. All rights reserved.