ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਮਾਨਸੂਨ ਮੁੜ ਫੜੇਗਾ ਰਫ਼ਤਾਰ : 3 ਜ਼ਿਲ੍ਹਿਆਂ 'ਚ ਯੈਲੋ ਅਲਰਟ, IMD ਵੱਲੋਂ ਆਉਣ ਵਾਲੇ ਦਿਨਾਂ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ…

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ।

By:  Lajwinder Kaur August 10th 2026 07:50 AM -- Updated: August 10th 2026 07:58 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜੇਗਾ। ਸੂਬੇ ਦੇ ਹਿਮਾਚਲ ਨਾਲ ਲੱਗਦੇ ਤਿੰਨ ਜ਼ਿਲ੍ਹਿਆ-ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਅਸਮਾਨ ਵਿੱਚ ਛਾਏ ਬੱਦਲ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈ ਸਕਦੇ ਹਨ।

ਐਤਵਾਰ ਨੂੰ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧ ਗਈ। ਇਸ ਦੌਰਾਨ ਤਾਪਮਾਨ ਵਿੱਚ 3.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ ਆਮ ਦੇ ਕਰੀਬ ਪਹੁੰਚ ਗਿਆ। ਸੂਬੇ ਵਿੱਚ ਸਭ ਤੋਂ ਵੱਧ 36 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਰਿਕਾਰਡ ਕੀਤਾ ਗਿਆ। ਹਾਲਾਂਕਿ, 17 ਜ਼ਿਲ੍ਹਿਆਂ ਵਿੱਚ ਮੀਂਹ ਬਹੁਤ ਘੱਟ ਪਿਆ। ਜੇਕਰ ਗੱਲ ਕਰੀਏ ਪਟਿਆਲੇ ਦੀ ਤਾਂ ਉੱਥੇ ਵੀ ਕੁੱਝ ਇਲਾਕਿਆਂ ਦੇ ਵਿੱਚ ਤੇਜ਼ ਮੀਂਹ ਪਿਆ।

ਜੈਪੁਰ ਦੇ ਉੱਤਰ 'ਚ ਇੱਕ ਹੋਰ ਘੱਟ ਦਬਾਅ ਵਾਲਾ ਖੇਤਰ ਬਣਿਆ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਗੰਗਾ ਦੇ ਪੱਛਮੀ ਬੰਗਾਲ ਵਿੱਚ ਬਣਿਆ ਘੱਟ ਦਬਾਅ ਹੁਣ ਝਾਰਖੰਡ ਪਹੁੰਚ ਗਿਆ ਹੈ ਅਤੇ ਹੌਲੀ-ਹੌਲੀ ਛੱਤੀਸਗੜ੍ਹ ਵੱਲ ਵਧ ਰਹਾ ਹੈ। ਇਸ ਦੇ ਨਾਲ ਹੀ ਜੈਪੁਰ ਦੇ ਉੱਤਰ ਵਿੱਚ ਇੱਕ ਹੋਰ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ। ਇਹਨਾਂ ਦੋਵਾਂ ਮੌਸਮੀ ਪ੍ਰਣਾਲੀਆਂ ਵਿਚਕਾਰ ਬਣੀ ਟਰੱਫ ਲਾਈਨ ਦਿੱਲੀ ਤੋਂ ਖਿਸਕ ਕੇ ਰਾਜਸਥਾਨ ਵੱਲ ਚਲੀ ਗਈ ਹੈ।

ਗੋਆ ਤੋਂ ਕੇਰਲ ਤੱਕ ਭਾਰੀ ਮੀਂਹ ਦੀ ਸੰਭਾਵਨਾ

ਪੱਛਮੀ ਤੱਟ 'ਤੇ ਤੇਜ਼ ਸੋਮਾਲੀ ਜੈੱਟ ਸਟ੍ਰੀਮ ਦੇ ਪ੍ਰਭਾਵ ਕਾਰਨ ਗੋਆ ਤੋਂ ਕੇਰਲ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਇਹਨਾਂ ਮੌਸਮੀ ਪ੍ਰਣਾਲੀਆਂ ਦੇ ਚਲਦਿਆਂ ਪੰਜਾਬ, ਹਰਿਆਣਾ, ਦਿੱਲੀ ਅਤੇ ਪਹਾੜੀ ਰਾਜਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ, ਜਦਕਿ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਘੱਟ ਹੋਣ ਦੀ ਸੰਭਾਵਨਾ ਹੈ।

ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵਧੀ

ਤਾਪਮਾਨ ਅਤੇ ਹੁੰਮਸ ਵਧਣ ਨਾਲ ਬਿਜਲੀ ਦੀ ਖਪਤ ਵਿੱਚ ਵੀ ਵਾਧਾ ਹੋਇਆ। ਐਤਵਾਰ ਰਾਤ ਪੰਜਾਬ ਵਿੱਚ ਬਿਜਲੀ ਦੀ ਮੰਗ 13,243 ਮੈਗਾਵਾਟ ਤੱਕ ਪਹੁੰਚ ਗਈ। ਸੂਬੇ ਦੀ ਆਪਣੀ ਬਿਜਲੀ ਉਤਪਾਦਨ ਸਮਰੱਥਾ ਤੋਂ 4,934 ਮੈਗਾਵਾਟ ਬਿਜਲੀ ਪੈਦਾ ਹੋਈ, ਜਦਕਿ ਗ੍ਰਿਡ ਤੋਂ 8,307 ਮੈਗਾਵਾਟ ਬਿਜਲੀ ਲਈ ਗਈ। ਬਿਜਲੀ ਦਾ ਨਿਰਧਾਰਤ ਸ਼ਡਿਊਲ 7,987 ਮੈਗਾਵਾਟ ਸੀ, ਪਰ ਮੰਗ ਪੂਰੀ ਕਰਨ ਲਈ ਗ੍ਰਿਡ ਤੋਂ 320 ਮੈਗਾਵਾਟ ਵਾਧੂ ਬਿਜਲੀ ਲੈਣੀ ਪਈ। ਇਸ ਦੌਰਾਨ ਗ੍ਰਿਡ ਦੀ ਫ੍ਰੀਕੁਐਂਸੀ 50.05 ਹਰਟਜ਼ ਰਹੀ।

ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ

11 ਅਗਸਤ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

12 ਅਗਸਤ: ਕਿਸੇ ਵੀ ਤਰ੍ਹਾਂ ਦਾ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।


ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।

Related Post

ਵੱਡੀ ਖ਼ਬਰ: ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ, ਸਰਕਾਰੀ ਨੋਟੀਫਿਕੇਸ਼ਨ ਜਾਰੀ...
CM ਮਾਨ ਵੱਲੋਂ ਅਹਿਮ ਐਲਾਨ! ਪੰਜਾਬ ਸਰਕਾਰ ਵੱਲੋਂ 'ਸ਼ੇਰ-ਏ-ਪੰਜਾਬ ਟੀ-20 ਕੱਪ' ਦਾ ਸ਼ਾਨਦਾਰ ਆਯੋਜਨ; IPL ਦੀ ਤਰਜ਼ 'ਤੇ ਹੋਣਗੇ ਰੋਮਾਂਚਕ ਮੁਕਾਬਲੇ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ 5 ਪ੍ਰਮੁੱਖ ਆਗੂਆਂ ਵੱਲੋਂ GTC ਪੰਜਾਬੀ 'ਤੇ ਲਾਈਵ ਗੁਰਬਾਣੀ ਪ੍ਰਸਾਰਣ ਦੀ ਸ਼ਲਾਘਾ; DD ਫ੍ਰੀ ਡਿਸ਼ 'ਤੇ ਸਵੇਰੇ-ਸ਼ਾਮ ਦੀ ਗੁਰਬਾਣੀ...
ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਜਗਰਾਓਂ ਦੇ ਪਿੰਡ ਗੂੜ੍ਹੇ ਦੀ ਧੀ ਰਮਨਦੀਪ ਕੌਰ ਦੀ ਮੌਤ, ਪੁਲਿਸ 'ਚ ਨਿਭਾ ਰਹੀ ਸੀ ਸੇਵਾ, ਪਿੰਡ ‘ਚ ਸੋਗ ਦੀ ਲਹਿਰ
ਪੰਜਾਬ ਭਾਜਪਾ ਦਾ ਵੱਡਾ ਐਕਸ਼ਨ! ਸੂਬਾ ਆਈ.ਟੀ. ਟੀਮ ਦੀਆਂ ਨਵੀਆਂ ਨਿਯੁਕਤੀਆਂ ਦੀ ਪਹਿਲੀ ਸੂਚੀ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, SC ਵਿੰਗ ਦੇ ਪ੍ਰਧਾਨ 200 ਸਮਰਥਕਾਂ ਸਮੇਤ 'ਵਾਰਿਸ ਪੰਜਾਬ ਦੇ' ‘ਚ ਸ਼ਾਮਲ

© Copyright Galactic Television & Communications Pvt. Ltd. 2026. All rights reserved.