ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ; ਕੱਲ੍ਹ ਤੋਂ ਬਦਲੇਗਾ ਮੌਸਮ

ਪੰਜਾਬ ਦੇ ਵਿੱਚ ਗਰਮੀ ਤੇ ਹੁੰਮਸ ਤੋਂ ਲੋਕ ਪ੍ਰੇਸ਼ਾਨ ਹਨ। ਕੁੱਝ ਥਾਵਾਂ ਤੇ ਹਲਕੀ-ਫੁਲਕੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਕਿ ਅੱਜ ਵੀ ਚੰਡੀਗੜ੍ਹ 'ਚ ਬੱਦਲ ਛਾਏ ਰਹਿਣਗੇ ਤੇ 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੇ ਆਸਾਰ ਹਨ।

By:  Lajwinder Kaur September 12th 2026 09:45 AM -- Updated: September 12th 2026 09:55 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ ਅਤੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 2.2 ਡਿਗਰੀ ਵੱਧ ਚੱਲ ਰਿਹਾ ਹੈ।

13 ਤੋਂ 15 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ

ਸ਼ੁੱਕਰਵਾਰ ਨੂੰ ਸਭ ਤੋਂ ਵੱਧ 38 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 13 ਤੋਂ 15 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਚੰਡੀਗੜ੍ਹ ਵਿੱਚ ਵੀ ਇਸ ਦੌਰਾਨ ਮੀਂਹ ਦੇ ਆਸਾਰ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ 1.2 ਮਿਲੀਮੀਟਰ, ਲੁਧਿਆਣਾ ਵਿੱਚ 21.5 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ, ਹਾਲਾਂਕਿ ਜ਼ਿਆਦਾਤਰ ਹਿੱਸੇ ਸੁੱਕੇ ਹੀ ਰਹੇ।

ਪੱਛਮੀ ਗੜਬੜੀ ਹੋਈ ਸਰਗਰਮ

ਉੱਤਰ ਪਾਕਿਸਤਾਨ ਅਤੇ ਜੰਮੂ ਦੇ ਆਸ-ਪਾਸ ਬਣੀ ਪੱਛਮੀ ਗੜਬੜੀ ਹੁਣ ਉੱਤਰ ਪੰਜਾਬ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਸਰਗਰਮ ਹੈ। ਇਹ ਸਮੁੰਦਰ ਤਲ ਤੋਂ ਕਰੀਬ 3.1 ਤੋਂ 5.8 ਕਿਲੋਮੀਟਰ ਦੀ ਉਚਾਈ 'ਤੇ ਬਣੀ ਹੋਈ ਹੈ, ਜਿਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ।

38 ਡਿਗਰੀ ਤੱਕ ਰਹਿ ਸਕਦਾ ਹੈ ਤਾਪਮਾਨ

ਪੰਜਾਬ ਵਿੱਚ 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ, ਉੱਤਰੀ ਅਤੇ ਮੱਧ ਪੰਜਾਬ ਵਿੱਚ 34 ਤੋਂ 36 ਡਿਗਰੀ ਅਤੇ ਦੱਖਣੀ ਅਤੇ ਦੱਖਣੀ-ਪੱਛਮੀ ਹਿੱਸਿਆਂ ਵਿੱਚ 36 ਤੋਂ 38 ਡਿਗਰੀ ਤੱਕ ਰਹਿ ਸਕਦਾ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ-ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਰਾਤ ਦਾ ਤਾਪਮਾਨ 18 ਤੋਂ 22 ਡਿਗਰੀ, ਮੱਧ ਪੰਜਾਬ ਵਿੱਚ 22 ਤੋਂ 24 ਡਿਗਰੀ ਅਤੇ ਦੱਖਣੀ ਹਿੱਸਿਆਂ ਵਿੱਚ 24 ਤੋਂ 26 ਡਿਗਰੀ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਵੱਧ ਰਹਿਣ ਦਾ ਅਨੁਮਾਨ ਹੈ।

ਆਉਣ ਵਾਲੇ ਤਿੰਨ ਦਿਨਾਂ ਵਿੱਚ ਮੌਸਮ ਇਸ ਤਰ੍ਹਾਂ ਦਾ ਰਹੇਗਾ:

  • 13 ਸਤੰਬਰ

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

  • 14 ਸਤੰਬਰ

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦੇ ਆਸਾਰ ਹਨ।

  • 15 ਸਤੰਬਰ

ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਹੋ ਸਕਦੀ ਹੈ।


Related Post

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਮਿਲਿਆ DSP ਰੈਂਕ, ਗਜ਼ਟ ਨੋਟੀਫ਼ਿਕੇਸ਼ਨ ਜਾਰੀ
ਭਾਜਪਾ ਦਾ ਵੱਡਾ ਸਿਆਸੀ ਦਾਅ: 4 ਯਾਤਰਾਵਾਂ, 4000 ਕਿਲੋਮੀਟਰ ਦੀ ਯਾਤਰਾ ਅਤੇ 117 ਸੀਟਾਂ 'ਤੇ ਫੋਕਸ, 18 ਸਤੰਬਰ ਤੋਂ 'ਆਪ' ਖਿਲਾਫ ਸਿਆਸੀ ਮੁਹਿੰਮ
AAP ਨੂੰ ਵੱਡਾ ਝਟਕਾ! 'ਆਪ' ਆਗੂਆਂ ਦੀ ਅਕਾਲੀ ਦਲ-ਵਾਰਿਸ ਪੰਜਾਬ ‘ਚ ਐਂਟਰੀ, ਸਿਆਸੀ ਗਲਿਆਰਿਆਂ ‘ਚ ਮੱਚੀ ਹਲਚਲ
ਪੰਜਾਬ ਯੂਥ ਕਾਂਗਰਸ ਵੱਲੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਕੀਤੀ ਨਿਯੁਕਤੀ, ਇੱਥੇ ਦੇਖੋ ਲਿਸਟ
ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ
ਪੰਜਾਬ ‘ਚ ਦੋ ਦਿਨ ਮੀਂਹ ਦੀ ਚੇਤਾਵਨੀ, ਅੱਜ 4 ਜ਼ਿਲ੍ਹਿਆਂ ‘ਚ ਵਰ੍ਹੇਗਾ ਮੀਂਹ, ਹੁੰਮਸ ਤੇ ਗਰਮੀ ਤੋਂ ਲੋਕ ਪ੍ਰੇਸ਼ਾਨ

© Copyright Galactic Television & Communications Pvt. Ltd. 2026. All rights reserved.