ਵਿਸਾਖੀ ਵਾਲੇ ਦਿਨ ਪੰਜਾਬ-ਚੰਡੀਗੜ੍ਹ ‘ਚ ਮੌਸਮ ਰਹੇਗਾ ਖ਼ੁਸ਼ਕ, ਦਿਨ ਵੇਲੇ ਨਿਕਲੇਗੀ ਤੇਜ਼ ਧੁੱਪ ਅਤੇ ਚੱਲਣਗੀਆਂ ਹਵਾਵਾਂ; ਭਲਕੇ ਤੋਂ ਪੈ ਸਕਦਾ ਛਮ-ਛਮ ਮੀਂਹ

By:  Lajwinder Kaur April 14th 2026 09:45 AM -- Updated: April 14th 2026 09:54 AM

Punjab Weather 14 April 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਤੋਂ ਮੁੜ ਤੋਂ ਤਾਪਮਾਨ ਵੱਧਣ ਲੱਗ ਪਿਆ ਹੈ, ਜਿਸ ਕਰਕੇ ਲੰਘੀ ਰਾਤ ਲੋਕਾਂ ਨੂੰ ਤੇਜ਼ ਗਰਮੀ ਦਾ ਅਹਿਸਾਸ ਹੋਇਆ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਭਿਆਨਕ ਗਰਮੀ ਪਵੇਗੀ। ਹਾਲਾਂਕਿ, ਅਜੇ ਦਿਨ ਵੇਲੇ ਪਹਾੜਾਂ ਤੋਂ ਆਉਣ ਵਾਲੀਆਂ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜੋ ਅੱਜ ਵੀ ਜਾਰੀ ਰਹਿਣਗੀਆਂ। ਅੱਜ ਵਿਸਾਖੀ ਵਾਲੇ ਦਿਨ ਵੀ ਮੌਸਮ ਖ਼ੁਸ਼ਕ ਰਹੇਗਾ। 15 ਅਤੇ 16 ਅਪ੍ਰੈਲ ਨੂੰ ਪਹਾੜੀ ਇਲਾਕਿਆਂ ਵਿੱਚ ਵੈਸਟਰਨ ਡਿਸਟਰਬਨ (Western Disturbance) ਦੇ ਪਹੁੰਚਣ ਦੀ ਉਮੀਦ ਹੈ, ਜਿਸ ਕਾਰਨ ਕੁੱਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਹੋਇਆ। ਚੰਡੀਗੜ੍ਹ ਵਿੱਚ ਤਾਪਮਾਨ 33.9 ਡਿਗਰੀ ਸੈਲਸੀਅਸ ਰਿਹਾ।

ਦਿਨੇ ਬਦਲੇਗਾ ਤਾਪਮਾਨ

ਮੌਸਮ ਵਿਭਾਗ ਅਨੁਸਾਰ, ਇਸ ਸਮੇਂ ਉੱਤਰ-ਪੱਛਮੀ ਭਾਰਤ ਦੇ ਉੱਪਰ ਅਸਮਾਨ ਵਿੱਚ ਬਹੁਤ ਉਚਾਈ 'ਤੇ ਬਹੁਤ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਨ੍ਹਾਂ ਹਵਾਵਾਂ ਦੀ ਰਫ਼ਤਾਰ ਲਗਭਗ 200 ਕਿਲੋਮੀਟਰ ਪ੍ਰਤੀ ਘੰਟਾ ਹੈ।

15 ਅਪ੍ਰੈਲ ਤੋਂ ਪਹਾੜੀ ਇਲਾਕਿਆਂ (ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ) ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਹੇਠ ਲਿਖੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ:

ਮੀਂਹ ਅਤੇ ਬੱਦਲ: ਹਲਕੀ ਬਾਰਿਸ਼, ਬੱਦਲਵਾਈ ਜਾਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੈਦਾਨੀ ਇਲਾਕਿਆਂ 'ਤੇ ਅਸਰ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਮੌਸਮ ਵਿੱਚ ਹਲਕੀ ਤਬਦੀਲੀ ਆਵੇਗੀ।

ਤਾਪਮਾਨ: ਇਸ ਬਦਲਾਅ ਕਾਰਨ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ ਵਿੱਚ ਸਭ ਤੋਂ ਘੱਟ ਨਿਊਨਤਮ ਤਾਪਮਾਨ

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨੇਰੀ ਚੱਲੀ। ਹਵਾਵਾਂ ਦੀ ਗਤੀ ਸੰਗਰੂਰ ਵਿੱਚ 39 ਕਿਲੋਮੀਟਰ/ਘੰਟਾ ਅਤੇ ਫ਼ਰੀਦਕੋਟ ਵਿੱਚ 35 ਕਿਲੋਮੀਟਰ/ਘੰਟਾ ਦਰਜ ਕੀਤੀ ਗਈ।

ਹਲਕੇ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਦੀ ਚਿਤਾਵਨੀ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, 16 ਅਤੇ 17 ਤਾਰੀਖ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਦਿਨਾਂ ਵਿੱਚ ਮੌਸਮ ਮੁੱਖ ਤੌਰ 'ਤੇ ਖ਼ੁਸ਼ਕ ਰਹਿਣ ਦੀ ਉਮੀਦ ਹੈ।

Related Post

ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ; ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ਼, ਫਰੀਦਕੋਟ 'ਚ ਤਾਪਮਾਨ 5.2 ਡਿਗਰੀ ਤੱਕ ਪਹੁੰਚਿਆ
ਪੰਜਾਬ ਦੇ 3 ਸ਼ਹਿਰਾਂ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ; 257 ਉਮੀਦਵਾਰਾਂ ਦੀ ਕਿਸਮਤ ਹੋਵੇਗੀ EVM 'ਚ ਬੰਦ
ਪਾਕਿਸਤਾਨ 'ਚ 3 ਸਿੱਖ ਸ਼ਰਧਾਲੂਆਂ ਦੇ ਲਾਪਤਾ ਹੋਣ ਦਾ ਸਾਹਮਣੇ ਆਇਆ ਪੂਰਾ ਸੱਚ! ਪਰਿਵਾਰ ਬੋਲੇ- ਸਾਰੇ ਪੂਰੀ ਤਰ੍ਹਾਂ ਸੁਰੱਖਿਅਤ…
ਕਾਂਗਰਸ ਨੂੰ ਵੱਡਾ ਝਟਕਾ, ਬਲਜਿੰਦਰ ਸਿੰਘ ਨੋਨੀ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਕੀਤਾ ਨਿੱਘਾ ਸਵਾਗਤ
ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਹੋਵੇਗਾ ਬਲੈਕਆਊਟ; ਲਾਈਟਾਂ ਬੰਦ ਰੱਖਣ ਦੇ ਨਿਰਦੇਸ਼; ਵੱਜਣਗੇ ਏਅਰ ਰੇਡ ਸਾਇਰਨ
ਪੰਜਾਬ ‘ਚ ਭਾਜਪਾ-ਅਕਾਲੀ ਦਲ ਦੇ ਸੀਟਾਂ ਦੀ ਵੰਡ ਦੀ ਫਰਜ਼ੀ ਸੂਚੀ ਵਾਇਰਲ, SAD ਨੇ ਲੋਕਾਂ ਨੂੰ ਕੀਤਾ ਸਾਵਧਾਨ

© Copyright Galactic Television & Communications Pvt. Ltd. 2026. All rights reserved.